ਪੁਲਿਸ ਨੇ ਮੁਲਜ਼ਮਾਂ ਕੋਲੋਂ ਇਕ ਕਰੋੜ ਦੀ ਲਾਲ ਚੰਦਨ ਵੀ ਕੀਤੀ ਬਰਾਮਦ
ਮਥੁਰਾ: ਉੱਤਰ ਪ੍ਰਦੇਸ਼ ਵਿੱਚ ਲਾਲ ਚੰਦਨ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਹੋਇਆ ਹੈ। ਮਥੁਰਾ ਦੇ ਥਾਣਾ ਹਾਈਵੇ ਪੁਲਿਸ, ਐਸਟੀਐਫ ਅਤੇ ਜੰਗਲਾਤ ਵਿਭਾਗ ਦੀ ਸਾਂਝੀ ਟੀਮ ਨੇ ਅੰਤਰਰਾਜੀ ਲਾਲ ਚੰਦਨ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ 7 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।
ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 543 ਕਿਲੋ ਲਾਲ ਚੰਦਨ ਦੀ ਲਕੜੀ ਬਰਾਮਦ ਕੀਤੀ ਹੈ। ਇਸ ਦੀ ਕੀਮਤ ਕਰੀਬ ਇੱਕ ਕਰੋੜ ਰੁਪਏ ਦੱਸੀ ਜਾ ਰਹੀ ਹੈ। ਦਰਅਸਲ, ਮਥੁਰਾ ਥਾਣਾ ਹਾਈਵੇਅ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮਥੁਰਾ-ਗੋਵਰਧਨ ਰੋਡ ਤੋਂ ਲਾਲ ਚੰਦਨ ਦੀ ਤਸਕਰੀ ਕੀਤੀ ਜਾ ਰਹੀ ਹੈ।
ਇਸ ਤੋਂ ਬਾਅਦ ਸੂਚਨਾ ਦੇ ਆਧਾਰ 'ਤੇ ਐਸਟੀਐਫ ਪੁਲਿਸ ਅਤੇ ਜੰਗਲਾਤ ਵਿਭਾਗ ਦੀ ਟੀਮ ਨੇ ਚੈਕਿੰਗ ਅਭਿਆਨ ਚਲਾਇਆ। ਇਸ ਦੌਰਾਨ ਇੱਕ ਇਨੋਵਾ ਕਾਰ ਨੂੰ ਰੋਕਿਆ ਗਿਆ। ਇਸ ਤੋਂ ਬਾਅਦ ਕਾਰ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਕਾਰ ਵਿੱਚੋਂ ਲਾਲ ਚੰਦਨ ਦੀ ਲਕੜੀ ਬਰਾਮਦ ਹੋਈ।