
36 ਮੈਂਬਰਾਂ ਵਲੋਂ ਸਰਬਸੰਮਤੀ ਨਾਲ ਚੁਣਿਆ ਗਿਆ ਪ੍ਰਧਾਨ...
ਹਰਿਆਣਾ: ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਮਹੰਤ ਕਰਮਜੀਤ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ ਹੈ। ਦਰਅਸਲ ਚੋਣ ਲਈ ਸਾਹਮਣੇ ਹੋਰ ਕੋਈ ਉਮੀਦਵਾਰ ਨਹੀਂ ਆਇਆ ਤੇ ਬਲਜੀਤ ਸਿੰਘ ਦਾਦੂਵਾਲ ਚੋਣ ਮੀਟਿੰਗ ਦਾ ਬਾਈਕਾਟ ਕਰਦੇ ਹੋਏ ਬਾਹਰ ਆ ਗਏ। ਇਸ ਕਾਰਨ 36 ਮੈਂਬਰਾਂ ਵੱਲੋਂ ਮਹੰਤ ਕਰਮਜੀਤ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ। 38 ਮੈਂਬਰੀ ਐਡਹਾਕ ਕਮੇਟੀ 'ਚੋਂ ਦੋ ਮੈਂਬਰ ਬਾਹਰ ਰਹੇ।
ਇਸ ਤੋਂ ਪਹਿਲਾਂ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਸਰਕਾਰੀ ਦਖ਼ਲਅੰਦਾਜ਼ੀ ਦਾ ਦੋਸ਼ ਲਾਉਂਦਿਆਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਮੈਂਬਰ ਨਾ ਬਣਾਏ ਜਾਣ ਦੀ ਗੱਲ ਕਰਦਿਆਂ ਅਸਤੀਫ਼ਾ ਦੇ ਦਿੱਤਾ ਸੀ।