FCRA ਕਾਨੂੰਨ ਦੀ ਦੁਰਵਰਤੋਂ ਕਰਨ ਵਾਲੀਆਂ NGOs ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਅਮਿਤ ਸ਼ਾਹ
Published : Dec 21, 2022, 5:40 pm IST
Updated : Dec 21, 2022, 5:40 pm IST
SHARE ARTICLE
Strict action will be taken against NGOs misusing FCRA law: Amit Shah
Strict action will be taken against NGOs misusing FCRA law: Amit Shah

ਗੁਜਰਾਤ ਬੰਦਰਗਾਹ 'ਤੇ ਨਸ਼ੀਲੇ ਪਦਾਰਥਾਂ ਦੀ ਖੇਪ ਜ਼ਬਤ ਹੋਣ ਸਬੰਧੀ ਸਵਾਲ ’ਤੇ ਵੀ ਅਮਿਤ ਸ਼ਾਹ ਨੇ ਦਿੱਤਾ ਜਵਾਬ

 

ਨਵੀਂ ਦਿੱਲੀ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਕਿਹਾ ਕਿ ਵਿਦੇਸ਼ੀ ਯੋਗਦਾਨ ਰੈਗੂਲੇਸ਼ਨ ਐਕਟ (ਐਫਸੀਆਰਏ) ਦੀ ਦੁਰਵਰਤੋਂ ਕਰਨ ਵਾਲੇ ਗੈਰ ਸਰਕਾਰੀ ਸੰਗਠਨਾਂ 'ਤੇ ਕੋਈ ਰਹਿਮ ਨਹੀਂ ਕੀਤਾ ਜਾਵੇਗਾ ਅਤੇ ਉਹਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਲੋਕ ਸਭਾ ਵਿਚ ਨਿਯਮ 193 ਦੇ ਤਹਿਤ "ਦੇਸ਼ ਵਿਚ ਨਸ਼ਿਆਂ ਦੀ ਸਮੱਸਿਆ ਅਤੇ ਇਸ ਸਬੰਧ ਵਿਚ ਸਰਕਾਰ ਵੱਲੋਂ ਚੁੱਕੇ ਗਏ ਕਦਮ" ਵਿਸ਼ੇ 'ਤੇ ਚਰਚਾ ਦੌਰਾਨ ਅਮਿਤ ਸ਼ਾਹ ਨੇ ਕਿਹਾ ਕਿ ਕੁਝ ਮੈਂਬਰ ਐਫਸੀਆਰਏ ਐਕਟ ਦਾ ਹਵਾਲਾ ਦੇ ਰਹੇ ਸਨ, ਜਿਸ ਨਾਲ ਬਹੁਤ ਸਾਰੇ ਐੱਨਜੀਓਜ਼ ਜੁੜੇ ਹੋਏ ਹਨ...ਕੁਝ NGO ਭਾਰਤ ਦੇ ਸਮਾਜ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹਨ ਪਰ ਕੁਝ ਇਸ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ।

ਉਹਨਾਂ ਕਿਹਾ ਕਿ ਭਾਰਤ ਸਰਕਾਰ ਦੀ ਨੀਤੀ ਦੋਵੇਂ ਤਰ੍ਹਾਂ ਦੀਆਂ ਐਨਜੀਓਜ਼ ਲਈ ਇਕੋ ਜਿਹੀ ਨਹੀਂ ਹੋ ਸਕਦੀ। ਉਹਨਾਂ ਕਿਹਾ, “ਐਫਸੀਆਰਏ ਕਾਨੂੰਨ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕੋਈ ਰਹਿਮ ਨਹੀਂ ਵਿਖਾਇਆ ਜਾਵੇਗਾ”। ਅਮਿਤ ਸ਼ਾਹ ਨੇ ਕਿਹਾ ਕਿ ਜੇਕਰ ਵਿਦੇਸ਼ਾਂ ਤੋਂ ਆਉਣ ਵਾਲੇ ਪੈਸੇ ਦੇ ਸਰੋਤ ਰਾਜ ਦੀ ਨਿਗਰਾਨੀ ਵਿਚ ਨਹੀਂ ਹੋਣਗੇ ਤਾਂ ਇਹ ਨਹੀਂ ਚੱਲੇਗਾ। ਉਹਨਾਂ ਕਿਹਾ, ''ਜਦੋਂ ਤੁਹਾਡੀ ਸਰਕਾਰ ਸੀ ਤਾਂ ਤੁਸੀਂ (ਕਾਂਗਰਸ ਨੇ) ਬਹੁਤ ਕੁਝ ਕੀਤਾ ਹੈ। ਇਹ ਨਰਿੰਦਰ ਮੋਦੀ ਦੀ ਸਰਕਾਰ ਹੈ, ਅਜਿਹਾ ਬਿਲਕੁਲ ਨਹੀਂ ਹੋਣ ਦੇਵੇਗੀ”।

ਸ਼ਾਹ ਨੇ ਦੱਸਿਆ ਕਿ ਚਿਨਮਯਾ ਮਿਸ਼ਨ, ਨਿਰੰਕਾਰੀ, ਬ੍ਰਹਮਾਕੁਮਾਰੀ ਅਤੇ ਆਰਟ ਆਫ ਲਿਵਿੰਗ ਵਰਗੀਆਂ ਅਧਿਆਤਮਿਕ ਸੰਸਥਾਵਾਂ ਦੇਸ਼ ਵਿਚ ਨਸ਼ਾ ਛੁਡਾਊ ਮੁਹਿੰਮ ਵਿਚ ਸ਼ਾਮਲ ਹਨ, ਉਹਨਾਂ ਨੂੰ ਐਫਸੀਆਰਏ ਕਾਨੂੰਨ ਨਾਲ ਕੋਈ ਸਮੱਸਿਆ ਨਹੀਂ ਹੈ। ਉਹਨਾਂ ਕਿਹਾ, ‘‘ਪਰ ਜਿਹੜੇ ਲੋਕ ਦੇਸ਼ ਦੇ ਅੰਦਰ ਜਨਸੰਖਿਆ ਨੂੰ ਬਦਲਣ ਲਈ ਐਫਸੀਆਰਏ ਦੀ ਦੁਰਵਰਤੋਂ ਕਰਨਾ ਚਾਹੁੰਦੇ ਹਨ, ਉਹਨਾਂ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।’’

ਇਕ ਸਵਾਲ ਦੇ ਲਿਖਤੀ ਜਵਾਬ ਵਿਚ ਰਾਜ ਸਭਾ ਨੂੰ ਦੱਸਿਆ ਗਿਆ ਕਿ 2017 ਤੋਂ 2021 ਦਰਮਿਆਨ6,677 ਗੈਰ-ਸਰਕਾਰੀ ਸੰਗਠਨਾਂ (NGO) ਦੀ FCRA ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਗਈ ਸੀ। ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਦੀ ਉਲੰਘਣਾ ਕਰਕੇ ਇਹਨਾਂ ਗੈਰ ਸਰਕਾਰੀ ਸੰਗਠਨਾਂ ਦੀ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਗਈ ਸੀ। ਹਾਲਾਂਕਿ ਅਮਿਤ ਸ਼ਾਹ ਨੇ ਬਾਰਡਰ ਸਕਿਓਰਿਟੀ ਫੋਰਸ ਦੇ ਅਧਿਕਾਰ ਖੇਤਰ ਨੂੰ ਲੈ ਕੇ ਵਿਰੋਧੀ ਧਿਰ ਦੇ ਮੈਂਬਰਾਂ ਦੀਆਂ ਚਿੰਤਾਵਾਂ ਨੂੰ ਵਾਰ-ਵਾਰ ਖਾਰਜ ਕਰਦੇ ਹੋਏ ਕਿਹਾ ਹੈ ਕਿ ਦੇਸ਼ ਦੇ ਦੁਸ਼ਮਣ ਨਸ਼ੇ ਵੇਚ ਰਹੇ ਹਨ, ਪਰ ਬੀਐੱਸਐੱਫ ਅਤੇ ਹੋਰ ਏਜੰਸੀਆਂ ਗ੍ਰਿਫਤਾਰ ਕਰ ਲੈਣਗੀਆਂ ਪਰ ਉਹਨਾਂ ਕੋਲ ਮੁਕੱਦਮੇ ਦਾ ਅਧਿਕਾਰ ਨਹੀਂ ਹੈ।

ਉਹਨਾਂ ਕਿਹਾ, “ਏਜੰਸੀਆਂ ਵਿਹਲੇ ਨਹੀਂ ਬੈਠ ਸਕਦੀਆਂ। ਉਹਨਾਂ ਨੂੰ ਅਧਿਕਾਰ ਦੇਣਾ ਹੋਵੇਗਾ।" ਅਮਿਤ ਸ਼ਾਹ ਨੇ ਕਿਹਾ ਕਿ ਜੋ ਲੋਕ ਇਸ ਨੂੰ ਸਿਆਸੀ ਮੁੱਦਾ ਬਣਾ ਰਹੇ ਹਨ, ਉਹ ਨਸ਼ੇ ਦੇ ਕਾਰੋਬਾਰ ਦਾ ਸਮਰਥਨ ਕਰ ਰਹੇ ਹਨ। ਉਹਨਾਂ ਦੱਸਿਆ ਕਿ ਸਰਕਾਰ ਨੇ ਨਸ਼ਾਖੋਰੀ ਦੇ ਮਾਮਲਿਆਂ ਦੀ ਵਿੱਤੀ ਜਾਂਚ ਲਈ ਕਈ ਮਾਹਿਰਾਂ ਦੀਆਂ ਸੇਵਾਵਾਂ ਲਈਆਂ ਹਨ। ਕੁਝ ਮਹੀਨੇ ਪਹਿਲਾਂ ਗੁਜਰਾਤ ਦੀ ਇਕ ਬੰਦਰਗਾਹ 'ਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਜ਼ਬਤ ਕਰਨ ਅਤੇ ਕਾਂਗਰਸ ਸਮੇਤ ਹੋਰ ਪਾਰਟੀਆਂ ਦੇ ਮੈਂਬਰਾਂ ਦੁਆਰਾ ਵਾਰ-ਵਾਰ ਆਲੋਚਨਾ ਕਰਨ 'ਤੇ ਉਹਨਾਂ ਕਿਹਾ ਕਿ ਕਸਟਮ ਵਿਭਾਗ ਦੁਆਰਾ ਸਾਫਟਵੇਅਰ ਵਿਸ਼ਲੇਸ਼ਣ ਦੇ ਆਧਾਰ 'ਤੇ ਹੀ ਇਹ ਖੇਪ ਜ਼ਬਤ ਕੀਤੀ ਗਈ ਸੀ।

ਸ਼ਾਹ ਨੇ ਕਿਹਾ ਕਿ ਜਿਸ ਸੂਬੇ 'ਚ ਨਸ਼ਾ ਫੜਿਆ ਜਾਂਦਾ ਹੈ, ਇਸ ਦਾ ਮਤਲਬ ਇਹ ਨਹੀਂ ਕਿ ਉਸ ਸੂਬੇ 'ਚ ਇਸ ਦੀ ਦੁਰਵਰਤੋਂ ਜ਼ਿਆਦਾ ਹੁੰਦੀ ਹੈ, ਸਗੋਂ ਇਸ ਦਾ ਮਤਲਬ ਹੈ ਕਿ ਉਸ ਸੂਬੇ 'ਚ ਸਭ ਤੋਂ ਜ਼ਿਆਦਾ ਕਾਰਵਾਈ ਹੁੰਦੀ ਹੈ। ਉਹਨਾਂ ਕਿਹਾ ਕਿ ਇਸ ਹਿਸਾਬ ਨਾਲ ਪੰਜਾਬ ਵਿਚ ਨਸ਼ੇ ਦੀ ਕੋਈ ਸਮੱਸਿਆ ਨਹੀਂ ਹੈ ਕਿਉਂਕਿ ਉੱਥੇ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਗ੍ਰਹਿ ਮੰਤਰੀ ਨੇ ਕਿਹਾ, “ਜੇਕਰ ਖੇਪ ਨਹੀਂ ਫੜੀ ਗਈ ਤਾਂ ਅੰਕੜੇ ਚੰਗੇ ਹੋਣਗੇ। ਇਸ ਸ਼ੁਤਰਮੁਰਗ ਨੀਤੀ ਨਾਲ ਦੇਸ਼ ਨੂੰ ਨਹੀਂ ਬਚਾਇਆ ਜਾ ਸਕਦਾ”। ਕੁਝ ਵਿਰੋਧੀ ਮੈਂਬਰਾਂ ਦੇ ਸਵਾਲ 'ਤੇ ਸ਼ਾਹ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਖੇਪ ਖਾੜੀ ਦੇਸ਼ ਤੋਂ ਆ ਰਹੀ ਸੀ, ਇਸ ਦਾ ਮਾਲਕ ਫੜਿਆ ਗਿਆ ਹੈ। ਉਹਨਾਂ ਦੱਸਿਆ ਕਿ ਪੁੱਛਗਿੱਛ ਦੇ ਆਧਾਰ 'ਤੇ ਦੇਸ਼ ਭਰ 'ਚ ਛਾਪੇਮਾਰੀ ਕਰਕੇ ਫੈਕਟਰੀਆਂ ਨੂੰ ਸੀਲ ਕਰਕੇ ਕਾਰਵਾਈ ਕੀਤੀ ਗਈ ਹੈ।

ਉਹਨਾਂ ਕਿਹਾ ਕਿ ਇਸ ਸਬੰਧੀ ਚਲਾਨ ਆਨਲਾਈਨ ਉਪਲਬਧ ਹੈ, ਕੋਈ ਵੀ ਇਸ ਨੂੰ ਦੇਖ ਸਕਦਾ ਹੈ। ਸ਼ਾਹ ਨੇ ਕਿਹਾ ਕਿ ਨੇਵੀ, ਕੋਸਟ ਗਾਰਡ ਅਤੇ ਐਨਸੀਬੀ ਸਮੇਤ ਵੱਖ-ਵੱਖ ਏਜੰਸੀਆਂ ਸਮੁੰਦਰੀ ਰਸਤੇ ਰਾਹੀਂ ਨਸ਼ਿਆਂ ਦੀ ਸਪਲਾਈ ਨੂੰ ਰੋਕਣ ਲਈ ਹਫਤਾਵਾਰੀ ਮੀਟਿੰਗਾਂ ਕਰਦੀਆਂ ਹਨ। ਉਹਨਾਂ ਕਿਹਾ ਕਿ ਅਸੀਂ ਦੇਸ਼ ਦਾ ਇਕ ਵੀ ਕੋਨਾ ਨਹੀਂ ਛੱਡਣਾ ਚਾਹੁੰਦੇ ਜਿੱਥੋਂ ਨਸ਼ੀਲੇ ਪਦਾਰਥਾਂ ਦਾ ਗੈਰ-ਕਾਨੂੰਨੀ ਕਾਰੋਬਾਰ ਹੁੰਦਾ ਹੈ। ਉਹਨਾਂ ਕਿਹਾ ਕਿ ਸਾਰੇ ਜ਼ਿਲ੍ਹਿਆਂ ਵਿਚ ਨਸ਼ਾ ਛੁਡਾਊ ਮੁਹਿੰਮ ਨੂੰ ਤਹਿਸੀਲ ਪੱਧਰ ਤੱਕ ਲਿਜਾਣ ਲਈ ਉਪਰਾਲੇ ਕੀਤੇ ਜਾ ਰਹੇ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement