Parliament Security Breach: 4 ਮੁਲਜ਼ਮਾਂ ਦਾ ਰਿਮਾਂਡ 15 ਦਿਨਾਂ ਲਈ ਵਧਾਇਆ, ਪੁਲਿਸ ਨੂੰ ਅਹਿਮ ਸਬੂਤ ਮਿਲੇ 
Published : Dec 21, 2023, 4:29 pm IST
Updated : Dec 21, 2023, 4:29 pm IST
SHARE ARTICLE
Parliament Security Breach
Parliament Security Breach

ਪੁਲਿਸ ਨੇ ਕਿਹਾ ਕਿ 7 ਦਿਨਾਂ 'ਚ ਸਾਨੂੰ ਕੁਝ ਅਹਿਮ ਸਬੂਤ ਮਿਲੇ ਹਨ ਅਤੇ ਜਾਂਚ ਨਾਲ ਜੁੜੀਆਂ ਕੁਝ ਅਹਿਮ ਗੱਲਾਂ ਖੁੱਲ੍ਹੀ ਅਦਾਲਤ 'ਚ ਨਹੀਂ ਦੱਸੀਆਂ ਜਾ ਸਕਦੀਆਂ

Parliament Security Breach: ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਸੰਸਦ ਦੀ ਸੁਰੱਖਿਆ ਵਿਚ ਕੁਤਾਹੀ ਦੇ ਮਾਮਲੇ ਵਿਚ ਮੁਲਜ਼ਮਾਂ ਦੇ ਪੁਲਿਸ ਰਿਮਾਂਡ ਵਿਚ ਵਾਧਾ ਕਰ ਦਿੱਤਾ ਹੈ। ਪਟਿਆਲਾ ਹਾਊਸ ਕੋਰਟ ਨੇ ਸੰਸਦ ਵਿਚ ਭੰਨਤੋੜ ਕਰਨ ਵਾਲੇ ਚਾਰ ਮੁਲਜ਼ਮਾਂ ਦੇ ਰਿਮਾਂਡ ਵਿਚ 15 ਦਿਨਾਂ ਦਾ ਵਾਧਾ ਕਰਦਿਆਂ ਉਨ੍ਹਾਂ ਨੂੰ 5 ਜਨਵਰੀ ਤੱਕ ਦਿੱਲੀ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਚਾਰ ਦੋਸ਼ੀਆਂ ਸਾਗਰ ਸ਼ਰਮਾ, ਮਨੋਰੰਜਨ ਡੀ, ਨੀਲਮ ਅਤੇ ਅਮੋਲ ਸ਼ਿੰਦੇ ਦੀ ਸੱਤ ਦਿਨਾਂ ਦੀ ਪੁਲਿਸ ਹਿਰਾਸਤ ਦੀ ਮਿਆਦ ਅੱਜ ਖ਼ਤਮ ਹੋ ਰਹੀ ਸੀ।  

ਦਰਅਸਲ, ਦਿੱਲੀ ਪੁਲਿਸ ਨੇ ਚਾਰਾਂ ਦੋਸ਼ੀਆਂ ਦੇ 15 ਦਿਨਾਂ ਦੇ ਰਿਮਾਂਡ ਦੀ ਮੰਗ ਕਰਦਿਆਂ ਕਿਹਾ ਸੀ ਕਿ ਸਾਨੂੰ ਕੁੱਝ ਅਹਿਮ ਸਬੂਤ ਮਿਲੇ ਹਨ। ਪੁਲਿਸ ਨੇ ਕਿਹਾ ਕਿ 7 ਦਿਨਾਂ 'ਚ ਸਾਨੂੰ ਕੁਝ ਅਹਿਮ ਸਬੂਤ ਮਿਲੇ ਹਨ ਅਤੇ ਜਾਂਚ ਨਾਲ ਜੁੜੀਆਂ ਕੁਝ ਅਹਿਮ ਗੱਲਾਂ ਖੁੱਲ੍ਹੀ ਅਦਾਲਤ 'ਚ ਨਹੀਂ ਦੱਸੀਆਂ ਜਾ ਸਕਦੀਆਂ। ਇਹ ਮਾਮਲਾ ਬਹੁਤ ਹੀ ਸੰਵੇਦਨਸ਼ੀਲ ਹੈ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਵਿਚ ਗ੍ਰਿਫ਼ਤਾਰ ਸਾਰੇ ਮੁਲਜ਼ਮਾਂ ਨਾਲ ਗੱਲ ਕੀਤੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦਿੱਲੀ ਪੁਲਿਸ ਨੇ ਦੱਸਿਆ ਕਿ 7 ਦਿਨ ਦੇ ਰਿਮਾਂਡ ਦੌਰਾਨ ਅਸੀਂ ਮੁਲਜ਼ਮਾਂ ਨੂੰ ਕਈ ਥਾਵਾਂ 'ਤੇ ਲੈ ਕੇ ਜਾ ਚੁੱਕੇ ਹਾਂ। ਦਿੱਲੀ ਪੁਲਿਸ ਨੇ ਕਿਹਾ ਕਿ ਮਿਲੇ ਸਬੂਤ ਮੁਲਜ਼ਮਾਂ ਨਾਲ ਮੇਲ ਖਾਂਦੇ ਹਨ। ਸੋਸ਼ਲ ਮੀਡੀਆ ਦੀ ਜਾਂਚ ਕਰਨੀ ਪਵੇਗੀ। ਦਿੱਲੀ ਪੁਲਿਸ ਨੇ ਕਿਹਾ ਕਿ ਇਹ ਇੰਨਾ ਆਸਾਨ ਮਾਮਲਾ ਨਹੀਂ ਹੈ ਅਤੇ ਕਈ ਆਧਾਰ ਇੱਕ ਦੂਜੇ ਨਾਲ ਜੁੜੇ ਹੋਏ ਹਨ। 

ਦਿੱਲੀ ਪੁਲਿਸ ਨੇ ਕਿਹਾ ਕਿ ਇਸ ਮਾਮਲੇ ਨਾਲ ਜੁੜੀਆਂ ਡੂੰਘੀਆਂ ਜੜ੍ਹਾਂ ਦਾ ਪਤਾ ਲਗਾਇਆ ਜਾਣਾ ਹੈ। ਦਿੱਲੀ ਪੁਲਿਸ ਨੇ ਕਿਹਾ ਕਿ ਕੌਣ-ਕੌਣ ਜੁੜਿਆ ਹੈ, ਮਦਦ ਕਿੱਥੋਂ ਆਈ, ਇਹ ਸਭ ਪਤਾ ਕਰਨਾ ਹੋਵੇਗਾ। ਇਸ ਤੋਂ ਬਾਅਦ ਪਟਿਆਲਾ ਹਾਊਸ ਕੋਰਟ ਨੇ ਚਾਰਾਂ ਦੋਸ਼ੀਆਂ ਨੂੰ 5 ਜਨਵਰੀ ਤੱਕ ਦਿੱਲੀ ਪੁਲਿਸ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। 

(For more news apart from Parliament Security Breach, stay tuned to Rozana Spokesman)

 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement