
ਚੰਡੀਗੜ੍ਹ ਵਿਚ ਵੀ ਸਿਰਫ਼ 1 ਹੀ ਕੇਸ ਮਿਲਿਆ ਹੈ
Covid 19: ਸਿਹਤ ਮੰਤਰਾਲੇ ਦੁਆਰਾ ਜਾਰੀ ਅੰਕੜਿਆਂ ਅਨੁਸਾਰ, ਕੋਵਿਡ -19 ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ, ਕਈ ਰਾਜਾਂ ਵਿੱਚ ਹੁਣ ਤੱਕ ਜ਼ੀਰੋ ਕੇਸ ਸਾਹਮਣੇ ਆਏ ਹਨ। ਬਿਹਾਰ, ਚੰਡੀਗੜ੍ਹ, ਛੱਤੀਸਗੜ੍ਹ, ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ, ਹਿਮਾਚਲ ਪ੍ਰਦੇਸ਼, ਲੱਦਾਖ, ਲਕਸ਼ਦੀਪ, ਮਨੀਪੁਰ, ਮੇਘਾਲਿਆ, ਮਿਜ਼ੋਰਮ, ਨਾਗਾਲੈਂਡ, ਓਡੀਸ਼ਾ, ਸਿੱਕਮ, ਤ੍ਰਿਪੁਰਾ, ਉੱਤਰਾਖੰਡ ਅਤੇ ਪੱਛਮੀ ਬੰਗਾਲ ਜ਼ੀਰੋ ਐਕਟਿਵ ਕੇਸਾਂ ਵਾਲੇ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਹਨ।
ਇਸ ਦੇ ਨਾਲ ਹੀ ਜੇ ਗੱਲ ਕੀਤੀ ਜਾਵੇ ਉਹਨਾਂ ਰਾਜਾਂ ਦੀ ਜਿਹਨਾਂ ਵਿਚ ਸਿਰਫ਼ ਇਕ ਹੀ ਕੇਸ ਹੈ ਉਹਨਾਂ ਵਿਚ ਆਂਧਰਾ ਪ੍ਰਦੇਸ਼, ਅਸਾਮ, ਹਰਿਆਣਾ ਵਰਗੇ ਸੂਬੇ ਸ਼ਾਮਲ ਹਨ ਤੇ ਜੰਮੂ-ਕਸ਼ਮੀਰ ਤੇ ਝਾਰਖੰਡ ਵਿਚ 2-2 ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਕੇਰਲ ਅਜਿਹਾ ਸੂਬ ਹੈ ਜਿਸ ਵਿਚ ਸਭ ਤੋਂ ਵੱਧ 2341 ਕੇਸ ਸਾਹਮਣੇ ਆਏ ਹਨ। ਦਿੱਲੀ ਵਿਚ ਵੀ ਸਿਰਫ਼ 3 ਹੀ ਕੇਸ ਪਾਏ ਗਏ ਹਨ।
ਇਸ ਦੇ ਨਾਲ ਹੀ ਦੱਸ ਦਈਏ ਕਿ ਕੋਰੋਨਾ ਦੇ ਨਵੇਂ ਸਬ-ਵੇਰੀਐਂਟ JN.1 ਕਾਰਨ ਇਨਫੈਕਸ਼ਨ ਵਧਣ ਦੀ ਸੰਭਾਵਨਾ ਦੇ ਮੱਦੇਨਜ਼ਰ, ਦਿੱਲੀ ਸਰਕਾਰ ਨੇ ਹਸਪਤਾਲਾਂ ਨੂੰ ਜੀਨੋਮ ਸੀਕਵੈਂਸਿੰਗ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਸਾਰੇ ਹਸਪਤਾਲਾਂ ਨੂੰ ਤਿਆਰ ਰਹਿਣ ਲਈ ਕਿਹਾ ਗਿਆ ਹੈ।
JN.1 Omicron ਦਾ ਇੱਕ ਉਪ ਰੂਪ ਹੈ। ਕੇਰਲ ਅਤੇ ਕਰਨਾਟਕ ਵਿਚ ਵੀ ਇਸ ਦੇ ਮਾਮਲਿਆਂ ਦੀ ਪਛਾਣ ਕੀਤੀ ਗਈ ਹੈ। ਕੁਝ ਰਾਜਾਂ ਵਿਚ ਲਾਗ ਦੀ ਦਰ 20 ਪ੍ਰਤੀਸ਼ਤ ਹੈ। ਇਸ ਦਾ ਕਾਰਨ ਹੋਰ ਜਾਂਚ ਹੋ ਸਕਦਾ ਹੈ। ਕੇਂਦਰ ਸਰਕਾਰ ਵੱਲੋਂ ਸਾਰੇ ਰਾਜਾਂ ਵਿਚ ਇਸ ਸਬੰਧੀ ਜਾਗਰੂਕਤਾ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
(For more news apart from covid 19 , stay tuned to Rozana Spokesman)