
Harwinder Singh Hanspal Death News: 86 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ
Harwinder Singh Hanspal death News in punjabi : ਪੇਡਾ ਦੇ ਚੇਅਰਮੈਨ ਹਰਵਿੰਦਰ ਸਿੰਘ ਹੰਸਪਾਲ ਦਾ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਨੇ 86 ਸਾਲ ਦੀ ਉਮਰ ਵਿਚ ਆਖ਼ਰੀ ਸਾਹ ਲਏ। ਦੱਸ ਦੇਈਏ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਸਾਲ 2022 ਵਿਚ ਉਹ ਕਾਂਗਰਸ ਛੱਡ ਕੇ 'ਆਪ' ਵਿਚ ਸ਼ਾਮਲ ਹੋ ਗਏ ਸਨ। 24 ਦਸੰਬਰ ਨੂੰ ਦਿੱਲੀ ‘ਚ ਉਨ੍ਹਾਂ ਦਾ ਅੰਤਿਮ ਸਸਕਾਰ ਹੋਵੇਗਾ।
ਹਰਵਿੰਦਰ ਸਿੰਘ ਹੰਸਪਾਲ ਦਾ ਜਨਮ 4 ਮਈ 1938 ਨੂੰ ਹੋਇਆ। ਉਹ ਇਕ ਭਾਰਤੀ ਸਿਆਸਤਦਾਨ ਸਨ। ਉਹ ਭਾਰਤੀ ਰਾਸ਼ਟਰੀ ਕਾਂਗਰਸ ਦੇ ਮੈਂਬਰ ਵਜੋਂ ਭਾਰਤ ਦੀ ਸੰਸਦ ਦੇ ਉਪਰਲੇ ਸਦਨ ਰਾਜ ਸਭਾ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਵਾਲੇ ਸੰਸਦ ਮੈਂਬਰ ਸਨ।
ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਹੇ ਤੇ ਦੋ ਵਾਰ ਰਾਜ ਸਭਾ ਵਿੱਚ ਪੰਜਾਬ ਦੀ ਨੁਮਾਇੰਦਗੀ ਵੀ ਕੀਤੀ। ਉਨ੍ਹਾਂ ਨੂੰ ਦਹਾਕਿਆਂ ਦੀ ਜਨਤਕ ਸੇਵਾ ਦੇ ਨਾਲ ਇਕ ਅਨੁਭਵੀ ਸਿਆਸਤਦਾਨ, ਰਾਜ ਦੀ ਰਾਜਨੀਤੀ ਵਿਚ ਆਪਣੇ ਯੋਗਦਾਨ ਲਈ ਜਾਣਿਆ ਜਾਂਦਾ ਸੀ।