
ਮਹਾਰਾਸ਼ਟਰ ਦੇ ਨਾਂਦੇੜ ਸਥਿਤ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਮਹਾਰਾਸ਼ਟਰ ਸਰਕਾਰ ਦੀ ਦਖ਼ਲਅੰਦਾਜ਼ੀ ਦੇ ਵਿਰੋਧ ਵਿਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ...
ਨਵੀਂ ਦਿੱਲੀ : ਮਹਾਰਾਸ਼ਟਰ ਦੇ ਨਾਂਦੇੜ ਸਥਿਤ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਮਹਾਰਾਸ਼ਟਰ ਸਰਕਾਰ ਦੀ ਦਖ਼ਲਅੰਦਾਜ਼ੀ ਦੇ ਵਿਰੋਧ ਵਿਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਹੋਰ ਸਿੱਖ ਸੰਗਤ ਵਲੋਂ ਮੋਰਚਾ ਲਗਾਇਆ ਗਿਆ। ਜਿਸ ਤਹਿਤ ਇਕ ਮੰਗ ਪੱਤਰ ਸਥਾਨਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ। ਇਸ ਮੌਕੇ ਮੰਗ ਪੱਤਰ ਸੌਂਪਣ ਗਏ ਆਗੂਆਂ ਨੇ ਪ੍ਰਸ਼ਾਸਨ ਨੂੰ ਅਪਣੇ ਮੰਗ ਪੱਤਰ 'ਤੇ ਸੰਜ਼ੀਦਗੀ ਨਾਲ ਵਿਚਾਰ ਕਰਨ ਲਈ ਆਖਿਆ।
Gurdwara Sahib
ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਾਹਿਬ ਨੇ ਅਨਾਊਂਮੈਂਟ ਕਰਕੇ ਸਮੂਹ ਸਿੱਖ ਸੰਗਤ ਨੂੰ ਇਸ ਰੋਸ ਮਾਰਚ ਵਿਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਸੀ। ਜਿਸ ਤੋਂ ਬਾਅਦ ਵੱਡੀ ਗਿਣਤੀ ਵਿਚ ਸੰਗਤ ਇਸ ਰੋਸ ਮਾਰਚ ਵਿਚ ਸ਼ਾਮਲ ਹੋਈ।
Gurdwara Sahib
ਦਸ ਦਈਏ ਕਿ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਵਿਚ ਪ੍ਰਧਾਨ ਦੀ ਚੋਣ ਲਈ ਬਣਾਏ ਗਏ ਐਕਟ ਵਿਚ ਮਹਾਰਾਸ਼ਟਰ ਸਰਕਾਰ ਨੇ ਸੋਧ ਕਰਕੇ ਇਸ ਦੀ ਚੋਣ ਦਾ ਪ੍ਰਬੰਧ ਅਪਣੇ ਹੱਥ ਵਿਚ ਲੈ ਲਈ ਹੈ। ਇਸ ਦਖ਼ਲਅੰਦਾਜ਼ੀ ਨੂੰ ਲੈ ਕੇ ਸਮੂਹ ਸਿੱਖ ਸੰਗਤ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।