
ਕਾਂਗਰਸ ਨੇ ਦਿੱਲੀ ਚੋਣਾਂ ਦੀ ਸਟਾਰ ਪ੍ਰਚਾਰਕ ਸੂਚੀ ਵਿਚ ਸਿੱਧੂ ਦਾ ਨਾਮ ਕੀਤਾ ਸ਼ਾਮਲ
ਨਵੀਂ ਦਿੱਲੀ : 8 ਫਰਵਰੀ ਨੂੰ ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਇਕੋਂ ਪੜਾਅ ਅੰਦਰ ਵੋਟਾਂ ਪੈਣੀਆਂ ਹਨ ਜਿਸ ਨੂੰ ਲੈ ਕੇ ਕੱਲ੍ਹ ਨਾਮਜ਼ਦਗੀਆਂ ਦਾਖਲ ਕਰਨ ਦਾ ਆਖਰੀ ਦਿਨ ਸੀ। ਨਾਮਜ਼ਦਗੀਆਂ ਭਰਨ ਤੋਂ ਬਾਅਦ ਹੁਣ ਸਾਰੀਆਂ ਪਾਰਟੀਆਂ ਚੋਣ ਪ੍ਰਚਾਰ ਵਿਚ ਜੁਟ ਗਈਆਂ ਹਨ ਅਤੇ ਇਸੇ ਨੂੰ ਲੈ ਕੇ ਕਾਂਗਰਸ ਨੇ ਵੀ ਆਪਣੇ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ ਇਸ ਲਿਸਟ ਦੀ ਖਾਸ ਗੱਲ ਇਹ ਹੈ ਕਿ ਇਸ ਸਮੇਂ ਸਿਆਸਤ ਤੋਂ ਦੂਰ ਚੱਲ ਰਹੇ ਨਵਜੋਤ ਸਿੰਘ ਸਿੱਧੂ ਦਾ ਨਾਮ ਵੀ ਇਸ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ।
File Photo
ਕਾਂਗਰਸ ਪਾਰਟੀ ਨੇ ਚੋਣ ਪ੍ਰਚਾਰ ਦੇ ਲਈ ਜਿਹੜੀ ਸੂਚੀ ਜਾਰੀ ਕੀਤੀ ਹੈ ਉਸ ਵਿਚ ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਪਾਰਟੀ ਜਨਰਲ ਸੱਕਤਰ ਪ੍ਰਿੰਅਕਾ ਗਾਂਧੀ, ਸਾਬਕਾ ਪੀਐਮ ਡਾ.ਮਨਮੋਹਨ ਸਿੰਘ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼ਸੀ ਥਰੂਰ,ਸ਼ਤਰੂਘਨ ਸਿਨ੍ਹਾ ਅਤੇ ਪੰਜਾਬ ਦੇ ਸਾਬਕਾ ਕੈਬੀਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਸਮੇਤ ਕਈ ਵੱਡੇ ਆਗੂ ਸ਼ਾਮਲ ਹਨ।
File Photo
ਲੋਕ ਸਭਾ ਦੀਆਂ ਚੋਣਾਂ ਵਿਚ ਵੀ ਸਿੱਧੂ ਕਾਂਗਰਸ ਦੇ ਸਟਾਰ ਪ੍ਰਚਾਰਕ ਸਨ ਅਤੇ ਉਨ੍ਹਾਂ ਨੇ ਪਾਰਟੀ ਲਈ ਜਮ ਕੇ ਪ੍ਰਚਾਰ ਕੀਤਾ ਸੀ ਪਰ ਉਨ੍ਹਾਂ ਦਾ ਪ੍ਰਚਾਰ ਪਾਰਟੀ ਦੇ ਲਈ ਜਿਆਦਾ ਕੰਮ ਨਹੀਂ ਆਇਆ ਸੀ ਅਤੇ ਕਾਂਗਰਸ ਕੇਵਲ 52 ਸੀਟਾਂ 'ਤੇ ਹੀ ਜਿੱਤ ਪ੍ਰਾਪਤ ਕਰ ਸਕੀ ਸੀ। ਹੁਣ ਇਕ ਵਾਰ ਫਿਰ ਨਵਜੋਤ ਸਿੰਘ ਸਿੱਧੂ 'ਤੇ ਪਾਰਟੀ ਨੇ ਆਪਣਾ ਭਰੋਸਾ ਜਤਾਇਆ ਹੈ ਅਤੇ ਸਟਾਰ ਪ੍ਰਚਾਰਕ ਦੀ ਲਿਸਟ ਵਿਚ ਸ਼ਾਮਲ ਕੀਤਾ ਹੈ ਪਰ ਇਸ ਵਾਰ ਸਿੱਧੂ ਦਾ ਨਾਮ ਇਸ ਸੂਚੀ ਵਿਚ ਆਉਣ ਤੋਂ ਬਾਅਦ ਹੁਣ ਇਹ ਚਰਚਾ ਵੀ ਸ਼ੁਰੂ ਹੋ ਗਈ ਹੈ ਕਿ, ਕੀ ਨਵਜੋਤ ਸਿੰਘ ਸਿੱਧੂ ਦਿੱਲੀ ਚੋਣਾਂ ਵਿਚ ਪਾਰਟੀ ਲਈ ਪ੍ਰਚਾਰ ਕਰਨ ਲਈ ਜਾਣਗੇ ਜਾਂ ਫਿਰ ਨਹੀਂ?
File Photo
ਇਸ ਦਾ ਕਾਰਨ ਵੀ ਇਹ ਹੈ ਕਿ ਲੋਕਾ ਸਭਾ ਚੋਣਾਂ ਵਿਚ ਕਾਂਗਰਸ ਦੀ ਹੋਈ ਕਰਾਰੀ ਹਾਰ ਅਤੇ ਮੁੱਖੀ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੰਜਾਬ ਵਿਚ 13 ਸੀਟਾਂ 'ਤੇ ਨਾਂ ਜਿੱਤਣ ਪਿੱਛੇ ਨਵਜੋਤ ਸਿੰਘ ਸਿੱਧੂ ਨੂੰ ਜ਼ਿੰਮੇਵਾਰ ਠਹਿਰਾ ਦੇਣ ਦੇ ਨਾਲ ਹੀ ਉਨ੍ਹਾਂ ਦਾ ਵਿਭਾਗ ਬਦਲ ਦੇਣ ਕਰਕੇ ਸਿੱਧੂ ਨੇ ਕੈਬਨਿਟ ਵਿਚੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਹੁਣ ਤੱਕ ਉਹ ਪੰਜਾਬ ਦੀ ਸਿਆਸਤ ਤੋਂ ਲਾਂਬੇ ਚੱਲ ਰਹੇ ਹਨ।
File Photo
ਕਾਂਗਰਸ ਨੇ ਦਿੱਲੀ ਵਿਧਾਨ ਸਭਾ ਚੋਣਾਂ ਦੇ ਲਈ ਤਿੰਨ ਪੜਾਵਾਂ ਵਿਚ 70 ਚੋਂ 66 ਉਮੀਦਵਾਰਾਂ ਦਾ ਨਾਮ ਐਲਾਨ ਦਿੱਤਾ ਸੀ। ਪਾਰਟੀ ਨੇ ਅਰਵਿੰਦ ਕੇਜਰੀਵਾਲ ਵਿਰੁੱਧ ਰਾਮੇਸ਼ ਸਭਰਵਾਲ ਨੂੰ ਮੈਦਾਨ ਵਿਚ ਉਤਾਰਿਆ ਹੈ। ਇਹ ਵੀ ਦੱਸ ਦਈਏ ਕਿ ਪਿਛਲੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਾਰਟੀ ਨੂੰ ਦਿੱਲੀ ਵਿਚ 70 ਚੋਂ ਇਕ ਸੀਟ ਵੀ ਨਸੀਬ ਨਹੀਂ ਹੋਈ ਸੀ।