
ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਕੇਂਦਰ ਸਰਕਾਰ 'ਤੇ ਬਰਸੀ ਸੋਨੀਆ ਗਾਂਧੀ, ਕਿਹਾ ਇਹ ਸਪੱਸ਼ਟ ਹੈ ਕਿ ਖੇਤੀ ਕਾਨੂੰਨ ਜਲਦਬਾਜ਼ੀ ਵਿਚ ਬਣਾਏ ਗਏ
ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਖੇਤੀ ਕਾਨੂੰਨਾਂ ਸਬੰਧੀ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਹੋ ਰਹੀ ਗੱਲਬਾਤ ‘ਤੇ ਹੈਰਾਨੀ ਪ੍ਰਗਟਾਈ। ਉਹਨਾਂ ਦੋਸ਼ ਲਗਾਇਆ ਕਿ ਸਰਕਾਰ ਨੇ ਕਿਸਾਨ ਜਥੇਬੰਦੀਆਂ ਦੇ ਨਾਲ ਗੱਲਬਾਤ ਦੇ ਨਾਂਅ ‘ਤੇ ਹੈਰਾਨ ਕਰਨ ਵਾਲੀ ਅਸੰਵੇਦਨਸ਼ੀਲਤਾ ਅਤੇ ਹੰਕਾਰ ਦਿਖਾਇਆ ਹੈ।
Sonia Gandhi
ਕਾਂਗਰਸ ਦੀ ਅੰਤਰਿਮ ਪ੍ਰਧਾਨ ਨੇ ਕਿਹਾ, ‘ਇਹ ਸਪੱਸ਼ਟ ਹੈ ਕਿ ਖੇਤੀ ਕਾਨੂੰਨ ਜਲਦਬਾਜ਼ੀ ਵਿਚ ਬਣਾਏ ਗਏ ਤੇ ਸੰਸਦ ਨੂੰ ਇਹਨਾਂ ‘ਤੇ ਮੁਲਾਂਕਣ ਕਰਨ ਦਾ ਮੌਕਾ ਨਹੀਂ ਦਿੱਤਾ ਗਿਆ। ਅਸੀਂ ਇਹਨਾਂ ਕਾਨੂੰਨਾਂ ਨੂੰ ਖਾਰਜ ਕਰਦੇ ਹਾਂ ਕਿਉਂਕਿ ਇਹ ਖਾਦ ਸੁਰੱਖਿਆ ਦੀ ਬੁਨਿਆਦ ਨੂੰ ਖਤਮ ਕਰ ਦੇਣਗੇ’।
Farmer protest
ਕਾਂਗਰਸ ਪ੍ਰਧਾਨ ਨੇ ਅਰਥਵਿਵਸਥਾ ਦੀ ਸਥਿਤੀ ਨੂੰ ਲੈ ਕੇ ਵੀ ਕੇਂਦਰ ‘ਤੇ ਹਮਲਾ ਬੋਲਿਆ ਅਤੇ ਕਿਹਾ ਕਿ ਸਰਕਾਰ ਨਿੱਜੀਕਰਣ ਨੂੰ ਲੈ ਕੇ ਹੜਬੜੀ ਵਿਚ ਹੈ। ਸੋਨੀਆ ਗਾਂਧੀ ਨੇ ਕਿਹਾ, ‘ਇਕ ਹਫ਼ਤੇ ਵਿਚ ਸੰਸਦ ਦਾ ਇਜਲਾਸ ਸ਼ੁਰੂ ਹੋਣ ਜਾ ਰਿਹਾ ਹੈ। ਇਹ ਬਜਟ ਸੈਸ਼ਨ ਹੈ ਪਰ ਕਈ ਅਜਿਹੇ ਮੁੱਦੇ ਹਨ, ਜਿਨ੍ਹਾਂ ‘ਤੇ ਚਰਚਾ ਕੀਤੇ ਜਾਣ ਦੀ ਲੋੜ ਹੈ। ਕੀ ਸਰਕਾਰ ਇਸ ‘ਤੇ ਸਹਿਮਤ ਹੁੰਦੀ ਹੈ, ਇਹ ਦੇਖਣਾ ਹੋਵੇਗਾ ?’
PM Modi
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵਿਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਰਿਪਬਲਿਕ ਟੀਵੀ ਦੇ ਸੰਪਾਦਕ ਅਰਨਬ ਗੋਸਵਾਮੀ ਦੀ ਕਥਿਤ ਵਟਸਐਪ ਚੈਟ ਨੂੰ ਲੈ ਕੇ ਤੰਨਜ ਕੱਸਿਆ। ਉਹਨਾਂ ਨੇ ਅਰਨਬ ਗੋਸਵਾਮੀ ਦੀ ਵਟਸਐਪ ਚੈਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੂਜਿਆਂ ਨੂੰ ਦੇਸ਼ਭਗਤੀ ਅਤੇ ਰਾਸ਼ਟਰਵਾਦ ਦਾ ਪ੍ਰਮਾਣ ਪੱਤਰ ਵੰਡਣ ਵਾਲੇ ਹੁਣ ਪੂਰੀ ਤਰ੍ਹਾਂ ਬੇਨਕਾਬ ਹੋ ਗਏ ਹਨ।
Arnab Goswami
ਉਹਨਾਂ ਅੱਗੇ ਕਿਹਾ, ‘ਹਾਲ ਹੀ ਵਿਚ ਮੈਂ ਬਹੁਤ ਹੀ ਪਰੇਸ਼ਾਨ ਕਰਨ ਵਾਲੀਆਂ ਖ਼ਬਰਾਂ ਦੇਖੀਆਂ ਕਿ ਕਿਸ ਤਰ੍ਹਾਂ ਰਾਸ਼ਟਰੀ ਸੁਰੱਖਿਆ ਦੇ ਨਾਲ ਸਮਝੌਤਾ ਕੀਤਾ ਗਿਆ ਹੈ... ਜੋ ਲੋਕ ਦੂਜਿਆਂ ਨੂੰ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦਾ ਪ੍ਰਮਾਣ ਪੱਤਰ ਵੰਡਦੇ ਹਨ ਉਹ ਪੂਰੀ ਤਰ੍ਹਾਂ ਬੇਨਕਾਬ ਹੋ ਗਏ’।