
ਅਜਿਹੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਹਾਦਸਿਆਂ ਨੂੰ ਰੋਕਿਆ ਜਾ ਸਕੇ।
ਨਵੀਂ ਦਿੱਲੀ: ਕਰਨਾਟਕਾ ਦੇ ਸ਼ਿਵਮੋਗਾ ਜ਼ਿਲ੍ਹੇ 'ਚ ਦੇਰ ਰਾਤ ਧਮਾਕੇ ਨਾਲ ਭਰੇ ਇਕ ਟਰੱਕ 'ਚ ਜ਼ੋਰਦਾਰ ਧਮਾਕਾ ਹੋ ਗਿਆ। ਇਸ ਹਾਦਸੇ ਵਿਚ ਹੁਣ ਤੱਕ 8 ਲਾਸ਼ਾਂ ਨੂੰ ਬਰਾਮਦ ਕੀਤਾ ਗਿਆ ਹੈ। ਧਮਾਕਾ ਇਨ੍ਹਾਂ ਤੇਜ਼ ਸੀ ਕਿ ਨੇੜਲੇ ਇਲਾਕਿਆਂ ਵਿਚ ਘਰਾਂ ਤੇ ਦਫ਼ਤਰਾਂ ਦੇ ਸ਼ੀਸ਼ੇ ਟੁੱਟ ਗਏ। ਕਿਹਾ ਜਾ ਰਿਹਾ ਹੈ ਕਿ ਧਮਾਕੇ ਕਾਰਨ ਸੜਕਾਂ 'ਚ ਵੀ ਦਰਾਰਾਂ ਪੈ ਗਈਆਂ ਹਨ। ਹਾਦਸੇ ਵਿਚ ਮ੍ਰਿਤਕਾਂ ਦੀ ਗਿਣਤੀ ਵੱਧ ਸਕਦੀ ਹੈ। ਇਸ ਘਟਨਾ ਤੇ ਰਾਹੁਲ ਗਾਂਧੀ ਨੇ ਦੁੱਖ ਜ਼ਾਹਰ ਕੀਤਾ ਹੈ।
ਰਾਹੁਲ ਗਾਂਧੀ ਦਾ ਟਵੀਟ
ਰਾਹੁਲ ਨੇ ਟਵੀਟ ਕਰ ਕਿਹਾ," ਕਰਨਾਟਕ ਵਿੱਚ ਧਮਾਕੇ ਦੀ ਘਟਨਾ ਬਹੁਤ ਦੁਖਦਾਈ ਹੈ। ਮੈਂ ਪੀੜਤ ਪਰਿਵਾਰਾਂ ਪ੍ਰਤੀ ਆਪਣੀ ਹਮਦਰਦੀ ਜ਼ਾਹਰ ਕਰਦਾ ਹਾਂ। ਅਜਿਹੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਹਾਦਸਿਆਂ ਨੂੰ ਰੋਕਿਆ ਜਾ ਸਕੇ।