ਉੱਤਰਾਖੰਡ ਦੇ ਪਿਥੌਰਾਗੜ੍ਹ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

By : GAGANDEEP

Published : Jan 22, 2023, 1:11 pm IST
Updated : Jan 22, 2023, 1:11 pm IST
SHARE ARTICLE
photo
photo

ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.8 ਮਾਪੀ ਗਈ।

 

ਪਿਥੌਰਾਗੜ੍ਹ: ਉੱਤਰਾਖੰਡ ਦੇ ਪਿਥੌਰਾਗੜ੍ਹ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.8 ਮਾਪੀ ਗਈ। ਇਸ ਤੋਂ ਪਹਿਲਾਂ ਵੀ 13 ਜਨਵਰੀ ਨੂੰ ਦੁਪਹਿਰ 2.12 ਵਜੇ ਉੱਤਰਾਖੰਡ ਦੇ ਉੱਤਰਕਾਸ਼ੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਉਦੋਂ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 2.9 ਮਾਪੀ ਗਈ ਸੀ। ਰਿਕਟਰ ਪੈਮਾਨੇ 'ਤੇ 3.8 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮੁਨਸਿਆਰੀ ਅਤੇ ਤੇਜਮ ਤਹਿਸੀਲ ਖੇਤਰਾਂ ਦੇ ਟੱਲਾ ਜੌਹਰ 'ਚ ਸਵੇਰੇ 8:58 ਵਜੇ ਮਹਿਸੂਸ ਕੀਤੇ ਗਏ।

 

ਇਹ ਵੀ ਪੜ੍ਹੋ- ਜਾਪਾਨ 'ਚ ਅਪਾਰਟਮੈਂਟ 'ਚ ਅੱਗ, ਚਾਰ ਲੋਕਾਂ ਦੀ ਮੌਤ 

ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਮੁਤਾਬਕ ਐਤਵਾਰ ਸਵੇਰੇ ਕਰੀਬ 9 ਵਜੇ ਪਿਥੌਰਾਗੜ੍ਹ ਤੋਂ 10 ਕਿਲੋਮੀਟਰ ਦੀ ਦੂਰੀ 'ਤੇ 23 ਕਿਲੋਮੀਟਰ ਦੀ ਡੂੰਘਾਈ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 3.8 ਮਾਪੀ ਗਈ। ਫਿਲਹਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਇਸ ਤੋਂ ਪਹਿਲਾਂ 9 ਨਵੰਬਰ 2022 ਨੂੰ ਪਿਥੌਰਾਗੜ੍ਹ ਵਿੱਚ 4.3 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।

Location: India, Uttarakhand

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement