
ਅੰਬੈਸੀ 'ਚ ਵੀਜ਼ੇ ਦੇ ਬਦਲੇ ਜਿਨਸੀ ਪੱਖ ਮੰਗੇ
ਇਸਲਾਮਾਬਾਦ - ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ 'ਚ ਪੰਜਾਬ ਦੀ ਮਹਿਲਾ ਪ੍ਰੋਫੈਸਰ ਨਾਲ ਬਦਸਲੂਕੀ 'ਤੇ ਭਾਰਤ ਨੇ ਸਖ਼ਤੀ ਦਿਖਾਈ ਹੈ। ਭਾਰਤ ਸਰਕਾਰ ਨੇ ਇਹ ਮੁੱਦਾ ਪਾਕਿਸਤਾਨ ਕੋਲ ਉਠਾਇਆ ਅਤੇ ਮਾਮਲੇ ਦੀ ਸਹੀ ਜਾਂਚ ਦੀ ਮੰਗ ਉਠਾਈ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਭਾਰਤ ਸਰਕਾਰ ਪਾਕਿਸਤਾਨ ਹਾਈ ਕਮਿਸ਼ਨ ਵਿਚ ਮਹਿਲਾ ਪ੍ਰੋਫੈਸਰ ਨਾਲ ਛੇੜਛਾੜ ਨੂੰ ਲੈ ਕੇ ਗੰਭੀਰ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਵੀ ਇਹ ਮਾਮਲਾ ਪਾਕਿਸਤਾਨ ਸਰਕਾਰ ਨਾਲ ਸਾਂਝਾ ਕੀਤਾ ਹੈ ਅਤੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਕਰਨ ਲਈ ਕਿਹਾ ਹੈ। ਕੁੱਝ ਦਿਨ ਪਹਿਲਾਂ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦਾ ਬਿਆਨ ਆਇਆ ਸੀ ਕਿ ਉਹ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ - ਸਿੱਖ ਪ੍ਰਵਾਰ ਦੀ ਧੀ ਨਿੱਕੀ ਹੈਲੀ ਲੜ ਸਕਦੀ ਹੈ 2024 ਦੀਆਂ ਅਮਰੀਕੀ ਰਾਸ਼ਟਰਪਤੀ ਦੀਆਂ ਚੋਣਾਂ
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਮਾਰਚ 2022 ਨੂੰ ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ 'ਚ ਕੰਮ ਕਰਦੇ ਦੋ ਮੁਲਾਜ਼ਮਾਂ ਨੇ ਪੰਜਾਬ ਯੂਨੀਵਰਸਿਟੀ ਦੀ ਇਕ ਮਹਿਲਾ ਪ੍ਰੋਫੈਸਰ ਨਾਲ ਦੁਰਵਿਵਹਾਰ ਕੀਤਾ ਸੀ। ਵੀਜ਼ਾ ਦੇਣ ਦੇ ਨਾਂ 'ਤੇ ਮਹਿਲਾ ਪ੍ਰੋਫੈਸਰ ਨਾਲ ਸਰੀਰਕ ਸਬੰਧ ਬਣਾਉਣ ਦੀ ਮੰਗ ਕੀਤੀ। ਇੱਥੋਂ ਤੱਕ ਕਿ ਜਦੋਂ ਮਹਿਲਾ ਪ੍ਰੋਫੈਸਰ ਨੇ ਇਨਕਾਰ ਕਰ ਦਿੱਤਾ ਤਾਂ ਬਾਅਦ ਵਿਚ ਉਸ ਨੂੰ ਮੈਸੇਜ ਭੇਜ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਗਿਆ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਸ਼ਮੀਰ 'ਤੇ ਲੇਖ ਲਿਖਣ ਲਈ ਉਕਸਾਉਣ ਦੀ ਕੋਸ਼ਿਸ਼ ਵੀ ਕੀਤੀ ਗਈ।
ਇਹ ਵੀ ਪੜ੍ਹੋ: ਭਾਰਤੀ ਹਾਕੀ ਟੀਮ ਦੇ ਸਟਾਰ ਮਿਡ ਫੀਲਡਰ ਹਾਰਦਿਕ ਸਿੰਘ ਸੱਟ ਕਾਰਨ ਵਿਸ਼ਵ ਕੱਪ ਤੋਂ ਹੋਏ ਬਾਹਰ
ਭਾਰਤ ਦੇ ਵਿਦੇਸ਼ ਮੰਤਰਾਲੇ ਅਤੇ ਪ੍ਰਧਾਨ ਮੰਤਰੀ ਨੂੰ ਵੀ ਸ਼ਿਕਾਇਤ ਭੇਜੀ ਗਈ ਸੀ, ਪਰ ਸ਼ਿਕਾਇਤ ਨੂੰ ਨੋਟ ਕਰਨ ਤੋਂ ਇਲਾਵਾ ਦੋਸ਼ੀਆਂ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਆਖਰਕਾਰ ਜਦੋਂ ਇਹ ਮਾਮਲਾ ਮੀਡੀਆ 'ਚ ਉਠਿਆ ਤਾਂ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੂੰ ਜਵਾਬ ਦੇਣਾ ਪਿਆ। ਭਾਰਤੀ ਮੀਡੀਆ ਵਿਚ ਆਵਾਜ਼ ਉਠਾਉਣ ਤੋਂ ਬਾਅਦ ਪਾਕਿਸਤਾਨ ਦਾ ਵਿਦੇਸ਼ ਮੰਤਰਾਲਾ ਵੀ ਹਰਕਤ ਵਿਚ ਆ ਗਿਆ। ਵਿਦੇਸ਼ ਮੰਤਰਾਲੇ ਦੀ ਬੁਲਾਰਾ ਮੁਮਤਾਜ਼ ਜ਼ਾਹਰਾ ਬਲੋਚ ਨੇ ਕਿਹਾ ਕਿ ਪਾਕਿਸਤਾਨ ਵਿਚ ਸਾਰੇ ਵੀਜ਼ਾ ਅਤੇ ਕੌਂਸਲਰ ਅਹੁਦਿਆਂ ਨੂੰ ਪੇਸ਼ੇਵਰ ਤਰੀਕੇ ਨਾਲ ਕੰਮ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਮਾਮਲੇ ਨੂੰ ਦੇਖਦੇ ਹੋਏ ਸ਼ਿਕਾਇਤ ਦਾ ਸਮਾਂ ਅਤੇ ਇਸ ਨੂੰ ਉਠਾਉਣ ਦਾ ਤਰੀਕਾ ਹੈਰਾਨ ਕਰਨ ਵਾਲਾ ਹੈ। ਸਾਰੀਆਂ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਇੱਕ ਮਜ਼ਬੂਤ ਪ੍ਰਣਾਲੀ ਲਾਗੂ ਕੀਤੀ ਗਈ ਹੈ। ਪਾਕਿਸਤਾਨ ਵਿਚ ਅਜਿਹੇ ਦੁਰਵਿਵਹਾਰ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਜਾਂਦੀ ਹੈ।