Bombay High Court: ਨਾਗਰਿਕਾਂ ਨੂੰ ਪਰੇਸ਼ਾਨ ਕਰਨਾ ਬੰਦ ਕਰਨ ED ਵਰਗੀਆਂ ਏਜੰਸੀਆਂ, ਅਪਣੀ ਹੱਦ ’ਚ ਰਹਿਣ

By : PARKASH

Published : Jan 22, 2025, 12:11 pm IST
Updated : Jan 22, 2025, 12:11 pm IST
SHARE ARTICLE
Agencies like ED should stop harassing citizens, stay within their limits: Bombay High Court
Agencies like ED should stop harassing citizens, stay within their limits: Bombay High Court

Bombay High Court: ਕਾਰੋਬਾਰੀ ਵਿਰੁਧ ‘ਬਿਨਾਂ ਸੋਚੇ ਸਮਝੇ’ ਮਨੀ ਲਾਂਡਰਿੰਗ ਦੀ ਜਾਂਚ ਲਈ ਈਡੀ ਨੂੰ ਲਾਇਆ ਇਕ ਲੱਖ ਦਾ ਜੁਰਮਾਨਾ

 

Bombay High Court: ਬੰਬਈ ਹਾਈ ਕੋਰਟ ਨੇ ਮੰਗਲਵਾਰ ਨੂੰ ਈਡੀ ’ਤੇ ਇਕ ਰੀਅਲ ਅਸਟੇਟ ਕਾਰੋਬਾਰੀ ਵਿਰੁਧ ‘ਬਿਨਾਂ ਸੋਚੇ ਸਮਝੇ’ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕਰਨ ਲਈ ਇਕ ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਅਦਾਲਤ ਨੇ ਸਖ਼ਤ ਟਿਪਣੀ ਕਰਦਿਆਂ ਕਿਹਾ ਕਿ ਕੇਂਦਰੀ ਏਜੰਸੀਆਂ ਨੂੰ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਕੰਮ ਕਰਨਾ ਚਾਹੀਦਾ ਹੈ। ਈਡੀ ’ਤੇ ਜੁਰਮਾਨਾ ਲਗਾਉਂਦੇ ਹੋਏ, ਜਸਟਿਸ ਮਿਲਿੰਦ ਜਾਧਵ ਦੇ ਸਿੰਗਲ ਬੈਂਚ ਨੇ ਕਿਹਾ ਕਿ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਇਕ ‘ਸਖ਼ਤ ਸੰਦੇਸ਼’ ਜਾਣਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਾਗਰਿਕਾਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ।

ਹਾਈ ਕੋਰਟ ਨੇ ਮਨੀ ਲਾਂਡਰਿੰਗ ਏਜੰਸੀ ਦੁਆਰਾ ਦਾਇਰ ਇਕ ਮੁਕੱਦਮੇ ਦੀ ਸ਼ਿਕਾਇਤ ਦੇ ਆਧਾਰ ’ਤੇ ਅਗੱਸਤ 2014 ਵਿਚ ਮੁੰਬਈ ਦੇ ਇਕ ਰੀਅਲ ਅਸਟੇਟ ਡਿਵੈਲਪਰ ਰਾਕੇਸ਼ ਜੈਨ ਨੂੰ ਇਕ ਵਿਸ਼ੇਸ਼ ਅਦਾਲਤ ਦੁਆਰਾ ਜਾਰੀ ਕੀਤੇ ਸੰਮਨ ਨੂੰ ਰੱਦ ਕਰ ਦਿਤਾ। ਜਸਟਿਸ ਜਾਧਵ ਨੇ ਕਿਹਾ, ‘ਹੁਣ ਸਮਾਂ ਆ ਗਿਆ ਹੈ ਕਿ ਈਡੀ ਵਰਗੀਆਂ ਕੇਂਦਰੀ ਏਜੰਸੀਆਂ ਕਾਨੂੰਨ ਨੂੰ ਅਪਣੇ ਹੱਥਾਂ ’ਚ ਲੈਣਾ ਬੰਦ ਕਰਨ ਅਤੇ ਨਾਗਰਿਕਾਂ ਨੂੰ ਪਰੇਸ਼ਾਨ ਕਰਨਾ ਬੰਦ ਕਰਨ।’

ਈਡੀ ਨੇ ਉਪਨਗਰ ਵਿਲੇ ਪਾਰਲੇ ਪੁਲਿਸ ਸਟੇਸ਼ਨ ਵਿਚ ਇਕ ਜਾਇਦਾਦ ਖ਼੍ਰੀਦਦਾਰ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਜੈਨ ਵਿਰੁਧ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕੀਤੀ ਸੀ, ਜਿਸ ਵਿਚ ਉਸ ’ਤੇ ਸਮਝੌਤੇ ਦੀ ਉਲੰਘਣਾ ਅਤੇ ਧੋਖਾਧੜੀ ਦਾ ਦੋਸ਼ ਲਗਾਇਆ ਗਿਆ ਸੀ। ਜਸਟਿਸ ਜਾਧਵ ਨੇ ਅਪਣੇ ਫ਼ੈਸਲੇ ’ਚ ਕਿਹਾ ਕਿ ਜੈਨ ’ਤੇ ਕੋਈ ਕੇਸ ਨਹੀਂ ਬਣਦਾ, ਇਸ ਲਈ ਮਨੀ ਲਾਂਡਰਿੰਗ ਦੇ ਦੋਸ਼ ਵੀ ਸਹੀ ਨਹੀਂ ਹਨ। ਹਾਈ ਕੋਰਟ ਨੇ ਕਿਹਾ ਕਿ ਸ਼ਿਕਾਇਤਕਰਤਾ ਦੀ ਕਾਰਵਾਈ ਅਤੇ ਜੈਨ ਵਿਰੁਧ ਈਡੀ ਦੀ ਕਾਰਵਾਈ ‘ਸਪੱਸ਼ਟ ਤੌਰ ’ਤੇ ਗ਼ਲਤ ਹੈ ਅਤੇ ਇਸ ਲਈ ਜੁਰਮਾਨਾ ਲਗਾਉਣ ਦੀ ਲੋੜ’ ਹੈ।

ਅਦਾਲਤ ਨੇ ਈਡੀ ਨੂੰ ਚਾਰ ਹਫ਼ਤਿਆਂ ਅੰਦਰ ਹਾਈ ਕੋਰਟ ਦੀ ਲਾਇਬ੍ਰੇਰੀ ਨੂੰ ਇਕ ਲੱਖ ਰੁਪਏ ਅਦਾ ਕਰਨ ਦਾ ਹੁਕਮ ਦਿਤਾ ਹੈ। ਬੈਂਚ ਨੇ ਇਸ ਮਾਮਲੇ ’ਚ ਅਸਲ ਸ਼ਿਕਾਇਤਕਰਤਾ (ਖ਼੍ਰੀਦਦਾਰ) ’ਤੇ ਵੀ ਇਕ ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਹ ਜੁਰਮਾਨਾ ਮੁੰਬਈ ਦੀ ਕੀਰਤੀਕਰ ਲਾਅ ਲਾਇਬ੍ਰੇਰੀ ਨੂੰ ਅਦਾ ਕੀਤਾ ਜਾਵੇਗਾ।

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement