1984 ਦੇ ਸਿੱਖ ਨਸਲਕੁਸ਼ੀ ਮਾਮਲੇ 'ਚ ਸੱਜਣ ਕੁਮਾਰ ਬਰੀ

By : JAGDISH

Published : Jan 22, 2026, 10:33 am IST
Updated : Jan 22, 2026, 4:03 pm IST
SHARE ARTICLE
Sajjan Kumar acquitted in 1984 Sikh genocide case
Sajjan Kumar acquitted in 1984 Sikh genocide case

ਦਿੱਲੀ ਦੀ ਜਨਕਪੁਰੀ-ਵਿਕਾਸਪੁਰੀ 'ਚ ਭੜਕੀ ਹਿੰਸਾ ਦੌਰਾਨ 2 ਵਿਅਕਤੀਆਂ ਦੀ ਗਈ ਸੀ ਜਾਨ

ਨਵੀਂ ਦਿੱਲੀ  : ਦਿੱਲੀ ਦੀ ਰਾਊਜ ਐਵੇਨਿਊ ਅਦਾਲਤ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ 1984 ਦੇ ਸਿੱਖ ਨਸਲਕੁਸ਼ੀ ਮਾਮਲੇ ’ਚ ਰਾਜਧਾਨੀ ਦਿੱਲੀ ਦੇ ਜਨਕਪੁਰੀ ਅਤੇ ਵਿਕਾਸਪੁਰੀ ਇਲਾਕਿਆਂ ਵਿੱਚ ਹੋਈ ਹਿੰਸਾ ਨਾਲ ਸਬੰਧਤ ਮਾਮਲੇ ਵਿੱਚ ਬਰੀ ਕਰ ਦਿੱਤਾ। ਇਸ ਮਾਮਲੇ ’ਚ ਸੱਜਣ ਕੁਮਾਰ ਨੂੰ ਸਬੂਤਾਂ ਦੀ ਘਾਟ ਦੇ ਚਲਦਿਆਂ ਬਰੀ ਕੀਤਾ ਗਿਆ,ਜਦਕਿ ਇਸ ਕੇਸ ਦੇ ਮੁੱਖ ਗਵਾਹ ਦੀ ਬਿਆਨਾਂ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ।
 ਜ਼ਿਕਰਯੋਗ ਹੈ ਕਿ ਬਰੀ ਹੋਣ ਤੋਂ ਬਾਅਦ ਵੀ ਸੱਜਣ ਕੁਮਾਰ ਬਾਹਰ ਨਹੀਂ ਆਉਣਗੇ ਸਗੋਂ ਜੇਲ੍ਹ ਵਿਚ ਹੀ ਰਹਿਣਗੇ ,ਕਿਉਂਕਿ ਉਸ ਨੂੰ ਦੋ ਮਾਮਲਿਆਂ ਵਿਚ ਉਮਰ ਕੈਦ ਦੀ ਸਜ਼ਾ ਮਿਲੀ ਹੈ। ਵਿਸ਼ੇਸ਼ ਜੱਜ ਦਿਗਵਿਜੇ ਸਿੰਘ ਨੇ ਪਿਛਲੇ ਸਾਲ ਦਸੰਬਰ ’ਚ ਇਸ ਮਾਮਲੇ ਦੀ ਸੁਣਵਾਈ ਪੂਰੀ ਕਰਨ ਤੋਂ ਬਾਅਦ 22 ਜਨਵਰੀ ਲਈ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ। 
ਜ਼ਿਕਰਯੋਗ ਹੈ ਕਿ ਫਰਵਰੀ 2015 ’ਚ ਇਕ ਵਿਸ਼ੇਸ਼ ਜਾਂਚ ਟੀਮ ਨੇ ਸਿੱਖ ਨਸਲਕੁਸ਼ੀ ਦੇ ਮਾਮਲੇ ’ਚ ਦਿੱਲੀ ਦੇ ਜਨਕਪੁਰੀ ਤੇ ਵਿਕਾਸਪੁਰੀ ਖੇਤਰਾਂ ’ਚ ਹੋਈ ਹਿੰਸਾ ਨਾਲ ਸਬੰਧਤ ਸ਼ਿਕਾਇਤਾਂ ਦੇ ਆਧਾਰ ’ਤੇ ਸੱਜਣ ਕੁਮਾਰ ਵਿਰੁੱਧ 2 ਐੱਫ. ਆਈ. ਆਰਜ਼. ਦਰਜ ਕੀਤੀਆਂ ਸਨ। ਪਹਿਲੀ ਐੱਫ. ਆਈ. ਆਰ. ਜਨਕਪੁਰੀ ’ਚ ਹੋਈ ਹਿੰਸਾ ਨਾਲ ਸਬੰਧਤ ਸੀ, ਜਿੱਥੇ ਸੋਹਣ ਸਿੰਘ ਅਤੇ ਉਸ ਦੇ ਜਵਾਈ ਅਵਤਾਰ ਸਿੰਘ ਦੀ 1 ਨਵੰਬਰ 1984 ਨੂੰ ਹੱਤਿਆ ਕਰ ਦਿੱਤੀ ਗਈ ਸੀ। ਦੂਜੀ ਐੱਫ ਆਈ ਆਰ ਗੁਰਚਰਨ ਸਿੰਘ ਦੇ ਮਾਮਲੇ ਵਿੱਚ ਦਰਜ ਕੀਤੀ ਗਈ ਸੀ, ਜਿਸ ਨੂੰ ਕਥਿਤ ਤੌਰ ’ਤੇ 2 ਨਵੰਬਰ 1984 ਨੂੰ ਵਿਕਾਸਪੁਰੀ ਵਿੱਚ ਸਾੜ ਦਿੱਤਾ ਗਿਆ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਦਾਲਤ ਦੇ ਇਸ ਫੈਸਲੇ ਨੇ ਉਨ੍ਹਾਂ ਪੀੜਤ ਪਰਿਵਾਰਾਂ ਨੂੰ ਮਾਨਸਿਕ ਤੌਰ ’ਤੇ ਡੂੰਘੀ ਸੱਟ ਮਾਰੀ ਹੈ, ਜੋ ਲੰਮੇ ਸਮੇਂ ਤੋਂ ਇਨਸਾਫ਼ ਦੀ ਲੜਾਈ ਲੜ ਰਹੇ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਨਵੰਬਰ 1984 ਦਾ ਸਿੱਖ ਕਤਲੇਆਮ ਇਤਿਹਾਸ ਅੰਦਰ ਘੱਲੂਘਾਰੇ ਵਜੋਂ ਦਰਜ ਹੈ, ਜਦੋਂ ਸਰਕਾਰੀ ਸ਼ਹਿ ’ਤੇ ਸਿੱਖਾਂ ਨੂੰ ਵਹਿਸ਼ੀਆਨਾ ਢੰਗ ਨਾਲ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਅਤੇ ਪੀੜਤ ਪਰਿਵਾਰ ਕਰੀਬ 41 ਸਾਲਾਂ ਤੋਂ ਇਨਸਾਫ਼ ਦੀ ਲੜਾਈ ਲੜ ਰਹੇ ਹਨ। ਇੰਨੀ ਲੰਬੀ ਲੜਾਈ ਲੜਨ ਤੋਂ ਬਾਅਦ ਅਦਾਲਤ ਦਾ ਇਹ ਫੈਸਲਾ ਪੀੜਤਾਂ ਦੇ ਨਾਲ-ਨਾਲ ਸਮੁੱਚੀ ਕੌਮ ਨੂੰ ਵੱਡੀ ਪੀੜਾ ਦੇਣ ਵਾਲਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਸੱਜਣ ਕੁਮਾਰ ਸਾਫ਼ ਤੌਰ ’ਤੇ ਦਿੱਲੀ ਸਿੱਖ ਕਤਲੇਆਮ ਦਾ ਦੋਸ਼ੀ ਹੈ ਅਤੇ ਉਹ ਪਹਿਲਾਂ ਵੀ ਇਕ ਕੇਸ ਵਿਚ ਸਜ਼ਾ ਭੁਗਤ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਇਨ੍ਹਾਂ ਮਾਮਲਿਆਂ ’ਚ ਸਜ਼ਾ ਤੋਂ ਬਚ ਜਾਣਾ ਦੁਖਦਾਈ ਤੇ ਨਿਰਾਸ਼ਾਜਨਕ ਹੈ।
ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਸੱਜਣ ਕੁਮਾਰ ਦੀ ਰਿਹਾਈ ਸਿੱਖਾਂ ਦੇ ਜਖ਼ਮਾਂ ’ਤੇ ਲੂਣ ਭੁੱਕਣ ਦੇ ਬਰਾਬਰ ਹੈ । ਭਾਰਤ ਵਿਚ ਘੱਟਗਿਣਤੀਆਂ ਲਈ ਕਨੂੰਨ ਹੋਰ ਹਨ ਤੇ ਬਾਕੀਆਂ ਲਈ ਹੋਰ । ਇੱਕ ਪਾਸੇ ਬੰਦੀ ਸਿੰਘਾਂ ਨੂੰ ਪੈਰੋਲ ਤੱਕ ਨਹੀਂ ਦਿੱਤੀ ਜਾ ਰਹੀ ਤੇ ਦੂਜੇ ਪਾਸੇ ਸਿੱਖਾਂ ਦੇ ਕਾਤਲ ਬਰੀ ਕੀਤੇ ਜਾ ਰਹੇ ਹਨ।
ਇਸੇ ਤਰ੍ਹਾਂ ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਕਿਹਾ ਕਿ ਸੱਜਣ ਕੁਮਾਰ 2 ਮਾਮਲਿਆਂ ’ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ ਅਤੇ ਉਹ ਪਿਛਲੇ 7 ਸਾਲ ਤੋਂ ਜੇਲ੍ਹ ’ਚ ਹੈ। ਹੱਤਿਆ ਦੀ ਕੋਸ਼ਿਸ਼ ਦੇ ਚੌਥੇ ਮਾਮਲੇ ’ਚ ਅਦਾਲਤ ਨੇ ਉਸ ਨੂੰ ਬਰੀ ਕਰ ਦਿੱਤਾ ਹੈ। ਇਸ ਕੇਸ ਦੇ ਮੁੱਖ ਗਵਾਹ ਹਰਵਿੰਦਰ ਸਿੰਘ ਕੋਹਲੀ ਦੀ ਗਵਾਹੀ ਦੇਣ ਤੋਂ ਪਹਿਲਾਂ ਹੀ ਮੌਤ ਹੋ ਗਈ ਸੀ, ਅਤੇ 5 ਹੋਰ ਗਵਾਹ ਅਦਾਲਤ ’ਚ ਪੇਸ਼ ਹੋਏ। ਅਸੀਂ ਅਪੀਲ ਕਰਾਂਗੇ।’’
ਸੱਜਣ ਕੁਮਾਰ ਨੂੰ ਬਰੀ ਕਰਨ ’ਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਆਤਮਾ ਸਿੰਘ ਲੁਬਾਣਾ ਨੇ ਕਿਹਾ ਕਿ ਮੁੱਖ ਗਵਾਹ ਦੇ ਅਦਾਲਤ ਵਿਚ ਬਿਆਨ ਦਰਜ ਨਹੀਂ ਹੋਏ, ਕਿਉਂਕਿ ਉਨ੍ਹਾਂ ਦੀ ਮੌਤ ਹੋ ਚੱਕੀ ਹੈ। ਮੁੱਖ ਗਵਾਹ ਦੀ ਮੌਤ ਹੋਣ ਦਾ ਸੱਜਣ ਕੁਮਾਰ ਫਾਇਦਾ ਮਿਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਆਪਣੇ ਵਕੀਲਾਂ ਨਾਲ ਸਲਾਹ ਕਰਕੇ ਫ਼ੈਸਲੇ ਦੇ ਵਿਰੁੱਧ ਹਾਈ ਕੋਰਟ ਵਿਚ ਜਾਵਾਂਗੇ।
ਸੱਜਣ ਕੁਮਾਰ ਦੇ ਮੁੱਦੇ ’ਤੇ ਬੋਲਦੇ ਹੋਏ ਪ੍ਰੋ. ਮਨਜੀਤ ਸਿੰਘ ਨੇ ਕਿਹਾ ਕਿ ਸਾਡਾ ਨਿਆਂਇਕ ਢਾਂਚਾ ਅਜਿਹਾ ਬਣ ਚੁੱਕਿਆ ਹੈ ਜੋ ਬੰਦਿਆਂ ਨੂੰ ਅਕਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਮਾਮਲੇ ’ਚ ਅਦਾਲਤਾਂ ’ਚ ਚਾਰ-ਚਾਰ ਘੰਟੇ ਅੰਦਰ ਖਤਮ ਹੋ ਜਾਣੇ ਚਾਹੀਦੇ ਹਨ, ਉਹ ਮਾਮਲੇ ਅਦਾਲਤਾਂ ਵਿਚ 4-4 ਸਾਲ ਲਟਕਦੇ ਰਹਿੰਦੇ ਹਨ। ਇਸੇ ਤਰ੍ਹਾਂ ਸਿੱਖ ਨਸਲਕੁਸ਼ੀ ਮਾਮਲੇ ਨੂੰ ਲਟਕਦੇ ਹੋਏ 40 ਸਾਲ ਹੋ ਗਏ ਹਨ। ਅਦਾਲਤਾਂ ਦਾ ਮਤਲਬ ਹੈ ਕਿ ਇਨ੍ਹਾਂ ਮਾਮਲਿਆਂ ਨੂੰ ਇੰਨਾ ਲਟਕਾ ਦਿਓ ਕੇ ਮਾਮਲੇ ’ਚ ਕੁੱਝ ਬਾਕੀ ਨਾ ਰਹਿ ਜਾਵੇ। ਇਹੀ ਕੁੱਝ ਸੱਜਣ ਕੁਮਾਰ ਦੇ ਮਾਮਲੇ ਵਿਚ ਹੋਇਆ ਹੈ।
ਸਿੱਖ ਨਸਲਕੁਸ਼ੀ ਦੇ ਪੀੜਤ ਸੁਖਵਿੰਦਰ ਸਿੰਘ ਨੇ ਕਿਹਾ ਕਿ ਦੇਸ਼ ਸਾਨੂੰ ਇਨਸਾਫ਼ ਦੇਣ ’ਚ ਨਾਕਾਮਯਾਬ ਰਿਹਾ ਹੈ। ਦੇਸ਼ ਨੇ ਸਾਡੇ ਜ਼ਖ਼ਮਾਂ ਨੂੰ ਕੁਰੇਦ-ਕੁਰੇਦ ਕੇ ਸਾਨੂੰ ਅਹਿਸਾਸ  ਕਰਵਾ ਦਿੱਤਾ ਹੈ ਕਿ ਤੁਸੀਂ ਆਪਣੇ ਦੇਸ਼ ਅੰਦਰ ਹੀ ਗੁਲਾਮ ਹੋ। ਉਨ੍ਹਾਂ ਕਿਹਾ ਮੈਂ ਸੱਜਣ ਕੁਮਾਰ ਨੂੰ ਬਰੀ ਕਰਨ ਦੇ ਫ਼ੈਸਲੇ ਦੀ ਸਖਤ ਸ਼ਬਦਾਂ ’ਚ ਨਿੰਦਾ ਕਰਦਾ ਹਾਂ। 
ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸੱਜਣ ਕੁਮਾਰ ਨੂੰ ਜਨਕਪੁਰੀ ਅਤੇ ਵਿਕਾਸਪੁਰੀ ਸਿੱਖ ਦੰਗਿਆਂ ਦੇ ਮਾਮਲੇ ਵਿਚ ਬਰੀ ਕਰ ਦਿੱਤਾ। ਇਨਸਾਫ਼ ਲਈ ਲੜ ਰਹੀ ਇਕ ਪੀੜਤ ਪਰਿਵਾਰਕ ਮੈਂਬਰ ਫੈਸਲਾ ਸੁਣ ਕੇ ਰੋ ਪਈ ਉਸ ਨੇ ਕਿਹਾ ਕਿ ਸਾਨੂੰ ਇਨਸਾਫ਼ ਕਿਉਂ ਨਹੀਂ ਮਿਲ ਰਿਹਾ? ਅਦਾਲਤ ਨੇ ਉਸ ਨੂੰ ਬਰੀ ਕਿਉਂ ਕਰ ਦਿੱਤਾ? ਸਾਡੇ 11 ਲੋਕ ਮਾਰੇ ਗਏ ਸਨ।
ਸਿੱਖ ਨਸਲਕੁਸ਼ੀ ਵਿਚ ਆਪਣੇ ਪਰਿਵਾਰ ਦੇ 10 ਮੈਂਬਰ ਗੁਆਉਣ ਵਾਲੀ ਇਕ ਹੋਰ ਪੀੜਤ ਨੇ ਰੋਂਦੇ ਹੋਏ ਕਿਹਾ ਕਿ ਸੱਜਣ ਕੁਮਾਰ ਦੋਸ਼ੀ ਹੈ ਅਤੇ ਉਸ ਨੇ ਸਿੱਖਾਂ ਦਾ ਕਤਲੇਆਮ ਕਰਵਾਇਆ ਸੀ। ਅਸੀਂ ਸੱਜਣ ਕੁਮਾਰ ਨੂੰ ਬਰੀ ਕਰਨ ਵਾਲੇ ਫ਼ੈਸਲੇ ਤੋਂ ਬਿਲਕੁਲ ਵੀ ਖੁਸ਼ ਨਹੀਂ ਹੈ। ਅਸੀਂ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਲਈ ਸੁਪਰੀਮ ਕੋਰਟ ਤੱਕ ਜਾਵਾਂਗੇ।
ਇਸੇ ਤਰ੍ਹਾਂ ਭਾਜਪਾ ਆਗੂ ਨੀਲਕੰਠ ਬਖ਼ਸ਼ੀ ਨੇ ਟਵੀਟ ਕਰ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਸੱਜਣ ਕੁਮਾਰ ਨੂੰ ਬਰੀ ਕਰਨਾ ਪੀੜਤਾਂ ਲਈ 41 ਸਾਲਾਂ ਦੇ ਦਰਦ ਤੋਂ ਬਾਅਦ ਇਕ ਘੋਰ ਬੇਇਨਸਾਫ਼ੀ ਹੈ। ਸਾਨੂੰ ਸਿੱਖ ਭਾਈਚਾਰੇ ਨਾਲ ਇਕਜੁੱਟ ਹੋਣਾ ਚਾਹੀਦਾ ਹੈ, ਜਵਾਬਦੇਹੀ ਦੀ ਮੰਗ ਕਰਨੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸੱਚਾ ਨਿਆਂ ਮਿਲੇ।
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement