ਹਰਿਆਣਾ ਸਰਕਾਰ ਕਿਸਾਨਾਂ ਲਈ ਪੈਨਸ਼ਨ ਯੋਜਨਾ ਕਰ ਸਕਦੀ ਹੈ ਸ਼ੁਰੂ
Published : Feb 22, 2019, 10:04 am IST
Updated : Feb 22, 2019, 10:04 am IST
SHARE ARTICLE
Manohar Lal Khattar
Manohar Lal Khattar

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਕਿਸਾਨ ਪੈਨਸ਼ਨ ਯੋਜਨਾ ਸ਼ੁਰੂ ਕਰਨ ਦੀ ਸੰਭਾਵਨਾ ਤਲਾਸ਼ਣ ਲਈ ਗਠਤ ਕਮੇਟੀ ਦੀ ਰੀਪੋਰਟ ਸਰਕਾਰ ਨੂੰ ਮਿਲ ਗਈ ਹੈ.....

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਕਿਸਾਨ ਪੈਨਸ਼ਨ ਯੋਜਨਾ ਸ਼ੁਰੂ ਕਰਨ ਦੀ ਸੰਭਾਵਨਾ ਤਲਾਸ਼ਣ ਲਈ ਗਠਤ ਕਮੇਟੀ ਦੀ ਰੀਪੋਰਟ ਸਰਕਾਰ ਨੂੰ ਮਿਲ ਗਈ ਹੈ। ਰੀਪੋਰਟ ਦਾ ਅਧਿਐਨ ਕੀਤਾ ਜਾ ਰਿਹਾ ਹੈ। ਵਿੱਤ ਵਿਭਾਗ ਤੋਂ ਵੀ ਸਲਾਹ ਲਈ ਜਾਵੇਗੀ ਕਿ ਕਿੰਨਾ ਵਾਧੂ ਮਾਲੀ ਭਾਰ ਪੈਣ ਦੀ ਸੰਭਵਾਨਾ ਹੈ। ਪ੍ਰਧਾਨ ਮੰਤਰੀ 24 ਫ਼ਰਵਰੀ ਤੋਂ ਕੇਂਦਰੀ ਬਜਟ ਵਿਚ ਐਲਾਨੇ ਕਿਸਾਨ ਸਨਮਾਨ ਨਿਧੀ ਯੋਜਨ ਦੀ ਪਹਿਲ ਕਿਸ਼ਤ ਕਿਸਾਨਾਂ ਦੇ ਖਾਤੇ ਵਿਚ ਭੇਜਣ ਦੀ ਸ਼ੁਰੂਆਤ ਕਰਨਗੇ। ਲੋਕ ਸਭਾ ਚੋਣਾਂ ਦੀ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਕਿਸਾਨਾਂ ਨੂੰ ਇਸ ਯੋਜਨਾ ਦਾ ਫ਼ਾਇਦਾ ਮਿਲਣਾ ਸੁਭਾਵਿਕ ਹੈ। 

ਮੁੱਖ ਮੰਤਰੀ ਅੱਜ ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਸਦਨ ਦੀ ਕਾਰਵਾਈ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਤ ਕਰ ਰਹੇ ਸਨ। ਇਕ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦੀ ਇਸ ਯੋਜਨਾ ਨਾਲ ਹਰਿਆਣਾ ਦੇ ਲਗਭਗ 10 ਲੱਖ ਕਿਸਾਨਾਂ ਨੂੰ ਲਾਭ ਹੋਣ ਦਾ ਅਨੁਮਾਨ ਹੈ। ਇਹ ਕੇਂਦਰ ਦੀ ਯੋਜਨਾ ਹੈ ਅਤੇ ਉਨ੍ਹਾਂ ਦੇ ਮਾਪਦੰਡਾਂ ਅਨੁਸਾਰ 5 ਏਕੜ ਤਕ ਦੇ ਕਿਸਾਨਾਂ ਨੂੰ ਲਾਭ ਦਿਤਾ ਜਾਵੇਗਾ। ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਨੂੰ ਕਿਸਾਨਾਂ ਦੇ ਮਾਲੀਆ ਆਂਕੜੇ ਮੁਹਈਆ ਕਰਵਾਉਣ ਨੂੰ ਕਿਹਾ ਹੈ ਅਤੇ ਹਰਿਆਣਾ ਦੇਸ਼ ਦਾ ਪਹਿਲਾ ਰਾਜ ਹੋਵੇਗਾ ਜੋ ਇਹ ਅੰਕੜੇ ਮੁਹਈਆ ਕਰਵਾਏਗਾ।

 ਏਮਜ਼ ਬਾਰੇ ਪੁੱਛੇ ਗਏ ਇਕ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਰਿਵਾੜੀ ਦੇ ਮਨੇਠੀ ਵਿਚ ਹੀ ਕੇਂਦਰ ਸਰਕਾਰ ਨੇ ਹਰਿਆਣਾ ਨੂੰ ਜੋ ਏਮਜ਼ ਦਿਤਾ ਹੈ, ਉਹੀ ਬਣਾਇਆ ਜਾਵੇਗਾ। ਪੁਲਵਾਮਾ ਸ਼ਹੀਦਾਂ ਬਾਰੇ ਪੁੱਛੇ ਜਾਣ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ ਦੋ ਜਵਾਨ ਇਸ ਅਤਿਵਾਦੀ ਘਟਨਾ ਵਿਚ ਸ਼ਹੀਦ ਹੋਏ ਹਨ ਅਤੇ ਉਹ ਅੱਜ ਹੀ ਉਨ੍ਹਾਂ ਦੇ ਪਰਵਾਰਾਂ ਨੂੰ ਮਿਲੇ ਹਨ। ਸਰਕਾਰ ਦੀ ਨਿਰਧਾਰਿਤ ਸ਼ਰਤਾਂ ਅਨੁਸਾਰ ਸ਼ਹੀਦਾਂ ਦੇ ਆਸ਼ਰਿਤਾਂ ਨੂੰ 50-50 ਲੱਖ ਰੁਪਏ ਤੇ ਇਕ ਸਰਕਾਰੀ ਨੌਕਰੀ ਦਿਤੀ ਜਾਵੇਗੀ। ਅੱਜ 50 ਲੱਖ ਰੁਪਏ ਦੀ ਰਕਮ ਉਨ੍ਹਾਂ ਦੇ ਖ਼ਾਤਿਆਂ ਵਿਚ ਪਾ ਦਿਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement