
ਲੋਕਸਭਾ ਚੋਣ ਤੋਂ ਪਹਿਲਾਂ ਦੇਸ਼ ਦੇ ਕਿਸਾਨਾਂ ਨੂੰ ਸਾਧਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰੀ ਤਿਆਰੀ ਕਰ ਲਈ...
ਨਵੀਂ ਦਿੱਲੀ : ਲੋਕਸਭਾ ਚੋਣ ਤੋਂ ਪਹਿਲਾਂ ਦੇਸ਼ ਦੇ ਕਿਸਾਨਾਂ ਨੂੰ ਸਾਧਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰੀ ਤਿਆਰੀ ਕਰ ਲਈ ਹੈ। ਪੀਐਮ ਮੋਦੀ 24 ਫਰਵਰੀ ਨੂੰ ਉੱਤਰ ਪ੍ਰਦੇਸ਼ ਦੇ ਗੋਰਖਪੁਰ ਤੋਂ ਦੇਸ਼ ਦੇ ਕਿਸਾਨਾਂ ਦੇ ਖਾਤਿਆਂ ਵਿਚ ਪ੍ਰਧਾਨ ਮੰਤਰੀ ‘ਕਿਸਾਨ ਸਨਮਾਨ ਨਿਧਿ ਯੋਜਨਾ’ ਦੀ ਪਹਿਲੀ ਕਿਸ਼ਤ ਟਰਾਂਸਫ਼ਰ ਕਰਨ ਜਾ ਰਹੇ ਹਨ। ਗੋਰਖਪੁਰ ਵਿਚ ਭਾਜਪਾ ਦੇ ਰਾਸ਼ਟਰੀ ਕਿਸਾਨ ਸੰਮਲੇਨ ਨਾਲ ਦੇਸ਼ ਦੇ 12 ਕਰੋੜ ਕਿਸਾਨਾਂ ਦੇ ਖਾਤਿਆਂ ਵਿਚ ਮੋਦੀ 2 ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰਨਗੇ।
ਦੱਸ ਦਈਏ ਕਿ ਕਿਸਾਨਾਂ ਦੀ ਨਾਰਾਜ਼ਗੀ ਦੇ ਚਲਦੇ ਭਾਜਪਾ ਨੂੰ ਹਾਲ ਹੀ ਵਿਚ ਤਿੰਨ ਰਾਜਾਂ ਵਿਚੋਂ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ। ਅਜਿਹੇ ਵਿਚ ਭਾਜਪਾ 2019 ਦੀਆਂ ਲੋਕਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੂੰ ਸਾਧਣ ਦੀ ਹਰ ਸੰਭਵ ਕੋਸ਼ਿਸ਼ ਵਿਚ ਜੁੱਟੀ ਹੋਈ ਹੈ। ਇਸ ਦੇ ਮੱਦੇਨਜ਼ਰ ਦੱਸ ਦਈਏ ਕਿ ਮੋਦੀ ਸਰਕਾਰ ਨੇ ਮੱਧਵਰਤੀ ਬਜਟ ਵਿਚ ਕਿਸਾਨਾਂ ਨੂੰ ਲੈ ਕੇ ਵੱਡਾ ਫ਼ੈਸਲਾ ਕੀਤਾ ਸੀ। ਕਿਸਾਨਾਂ ਲਈ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧਿ ਯੋਜਨਾ ਦਾ ਐਲਾਨ ਕੀਤਾ ਸੀ।
ਕਿਸਾਨਾਂ ਦੇ ਖਾਤਿਆਂ ਵਿਚ 2 ਹਜ਼ਾਰ ਰੁਪਏ ਦੇਣ ਲਈ ਸਰਕਾਰ ਨੇ ਇਸ ਦੇ ਲਈ ਰਾਸ਼ਟਰੀ ਭੁਗਤਾਨ ਨਿਗਮ (ਐਨਪੀਸੀਆਈ) ਨੂੰ ਹੁਕਮ ਜਾਰੀ ਕਰ ਦਿਤੇ ਹਨ। ਐਨਪੀਸੀਆਈ ਦੇ ਸਿਸਟਮ ਉਤੇ 22 ਫਰਵਰੀ ਨੂੰ ਸਬੰਧਿਤ ਕਿਸਾਨਾਂ ਨਾਲ ਜੁੜੀ ਜਾਣਕਾਰੀ ਪਾਈ ਜਾਵੇਗੀ। ਇਸ ਤੋਂ ਬਾਅਦ 24 ਫਰਵਰੀ ਨੂੰ ਕਿਸਾਨਾਂ ਦੇ ਖਾਤਿਆਂ ਵਿਚ 2 ਹਜ਼ਾਰ ਟਰਾਂਸਫ਼ਰ ਹੋ ਜਾਣਗੇ। ਮੋਦੀ ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧਿ ਯੋਜਨਾ ਦੇ ਤਹਿਤ ਦੇਸ਼ ਦੇ 12 ਕਰੋੜ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਲਈ ਸਾਲਾਨਾ 6 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਕਿਸਾਨਾਂ ਨੂੰ ਸਰਕਾਰ ਵਲੋਂ ਦਿਤੇ ਜਾਣ ਵਾਲੇ 6000 ਰੁਪਏ 3 ਕਿਸ਼ਤਾਂ ਵਿਚ ਅਕਾਉਂਟ ਵਿਚ ਸਿੱਧੇ ਟਰਾਂਸਫ਼ਰ ਕੀਤੇ ਜਾਣਗੇ। ਇਸ ਯੋਜਨਾ ਦੀ ਪਹਿਲੀ ਕਿਸ਼ਤ ਪ੍ਰਧਾਨ ਮੰਤਰੀ ਮੋਦੀ ਯੂਪੀ ਦੇ ਗੋਰਖਪੁਰ ਤੋਂ ਜਾਰੀ ਕਰਨਗੇ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧਿ ਯੋਜਨਾ ਦੀ ਪਹਿਲੀ ਕਿਸ਼ਤ ਦੇ ਰੂਪ ਵਿਚ 12 ਕਰੋੜ ਕਿਸਾਨਾਂ ਨੂੰ 2000 ਰੁਪਏ ਦੇਣ ਨਾਲ 25 ਹਜ਼ਾਰ ਕਰੋੜ ਰੁਪਏ ਖਰਚ ਹੋਣਗੇ।
ਇਸ ਯੋਜਨਾ ਲਈ ਸਰਕਾਰ ਨੇ ਪ੍ਰਤੀ ਸਾਲ 75000 ਕਰੋੜ ਰੁਪਏ ਦੇ ਭੁਗਤਾਨ ਨੂੰ ਮਨਜ਼ੂਰੀ ਦਿਤੀ ਸੀ। ਇਸ ਯੋਜਨਾ ਦਾ ਮੁਨਾਫ਼ਾ ਉਨ੍ਹਾਂ ਕਿਸਾਨਾਂ ਨੂੰ ਮਿਲੇਗਾ ਜਿਨ੍ਹਾਂ ਦੇ ਕੋਲ ਦੋ ਹੈਕਟੇਅਰ ਜਾਂ ਉਸ ਤੋਂ ਘੱਟ ਜ਼ਮੀਨ ਹੈ। ਸਰਕਾਰ ਅਤੇ ਭਾਜਪਾ ਦੇ ਰਣਨੀਤੀਕਾਰਾਂ ਦਾ ਮੰਨਣਾ ਹਨ ਕਿ ਇਸ ਯੋਜਨਾ ਦਾ ਮੁਨਾਫ਼ਾ 2019 ਦੀਆਂ ਆਮ ਚੋਣਾਂ ਵਿਚ ਪਾਰਟੀ ਨੂੰ ਮਿਲੇਗਾ।