
ਪ੍ਰਸ਼ਾਸਨ ਨੇ ਦੋਸ਼ੀਆਂ ਦੇ ਪਰਿਵਾਰਾਂ ਨੂੰ ਚਿੱਠੀ ਲਿਖ ਕੇ ਆਖਰੀ ਮੁਲਾਕਾਤ ਦੀ ਤਰੀਕ ਦੱਸਣ ਲਈ ਕਿਹਾ ਹੈ।
ਨਵੀਂ ਦਿੱਲੀ: ਨਿਰਭਯਾ ਦੇ ਦੋਸ਼ੀਆਂ ਨੂੰ ਡੈੱਥ ਵਾਰੰਟ ਜਾਰੀ ਹੋਣ ਤੋਂ ਬਾਅਦ ਤਿਹਾੜ ਜੇਲ੍ਹ ਪ੍ਰਸ਼ਾਸਨ ਇਕ ਵਾਰ ਫਿਰ ਫਾਂਸੀ ਤੋਂ ਪਹਿਲਾਂ ਹੋਣ ਵਾਲੀਆਂ ਸਾਰੀਆਂ ਪ੍ਰਕਿਰਿਆਵਾਂ ਨੂੰ ਪੂਰਾ ਕਰਨ ਵਿਚ ਜੁਟ ਗਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਦੇ ਪਰਿਵਾਰਾਂ ਨੂੰ ਚਿੱਠੀ ਲਿਖ ਕੇ ਆਖਰੀ ਮੁਲਾਕਾਤ ਦੀ ਤਰੀਕ ਦੱਸਣ ਲਈ ਕਿਹਾ ਹੈ।
Photo
ਜੇਲ੍ਹ ਮੈਨੁਅਲ ਮੁਤਾਬਕ ਫਾਂਸੀ ਲਗਾਉਣ ਤੋਂ 14 ਦਿਨ ਪਹਿਲਾਂ ਦੋਸ਼ੀਆਂ ਨੂੰ ਮਿਲਣ ਲਈ ਉਹਨਾਂ ਦੇ ਪਰਿਵਾਰਾਂ ਨੂੰ ਚਿੱਠੀ ਲਿਖੀ ਜਾਂਦੀ ਹੈ। ਤਿਹਾੜ ਜੇਲ੍ਹ ਦੇ ਅਧਿਕਾਰੀਆਂ ਅਨੁਸਾਰ, ਦੋਸ਼ੀ ਮੁਕੇਸ਼ ਅਤੇ ਪਵਨ 1 ਫਰਵਰੀ ਨੂੰ ਡੈੱਥ ਵਾਰੰਟ ਤੋਂ ਪਹਿਲਾਂ ਹੀ ਅਪਣੇ ਪਰਿਵਾਰਾਂ ਨੂੰ ਮਿਲ ਚੁੱਕੇ ਹਨ। ਉੱਥੇ ਹੀ ਹੁਣ ਅਕਸ਼ੈ ਅਤੇ ਵਿਨੈ ਕੋਲੋਂ ਵੀ ਪੁੱਛਿਆ ਗਿਆ ਹੈ ਕਿ ਉਹ ਆਖਰੀ ਵਾਰ ਅਪਣੇ ਪਰਿਵਾਰ ਵਾਲਿਆਂ ਨੂੰ ਕਦੋਂ ਮਿਲਣਾ ਚਾਹੁੰਦੇ ਹਨ।
Photo
ਦੱਸ ਦਈਏ ਕਿ ਨਿਰਭਯਾ ਗੈਂਗਰੇਪ ਅਤੇ ਹੱਤਿਆ ਦੇ ਮਾਮਲੇ ਵਿਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਦੋਸ਼ੀਆਂ ਨੂੰ ਫਿਰ ਤੋਂ ਨਵਾਂ ਡੈੱਥ ਵਾਰੰਟ ਜਾਰੀ ਕੀਤਾ ਹੈ। ਨਵੇਂ ਡੈੱਥ ਵਾਰੰਟ ਅਨੁਸਾਰ ਹੁਣ ਸਾਰੇ ਦੋਸ਼ੀਆਂ ਨੂੰ 3 ਮਾਰਚ ਸਵੇਰੇ 6 ਵਜੇ ਫਾਂਸੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਦੋ ਵਾਰ ਦੋਸ਼ੀਆਂ ਨੂੰ ਡੈੱਥ ਵਾਰੰਟ ਜਾਰੀ ਕੀਤਾ ਜਾ ਚੁੱਕਿਆ ਹੈ।
Photo
ਸਭ ਤੋਂ ਪਹਿਲਾਂ 22 ਜਨਵਰੀ ਨੂੰ ਫਾਂਸੀ ਦੀ ਤਰੀਕ ਤੈਅ ਹੋਈ ਸੀ। ਦੂਜੀ ਵਾਰ 1 ਫਰਵਰੀ ਨੂੰ ਫਾਂਸੀ ਦੀ ਸਜ਼ਾ ਤੈਅ ਕੀਤੀ ਗਈ ਸੀ। ਹਾਲਾਂਕਿ ਦੋਸ਼ੀਆਂ ਦੇ ਵਕੀਲ ਨੇ ਕਾਨੂੰਨ ਵਿਕਲਪਾਂ ਦੀ ਮਦਦ ਨਾਲ ਡੈੱਥ ਵਾਰੰਟ ਰੱਦ ਕਰਵਾ ਦਿੱਤੇ ਸੀ।
Photo
ਨਿਰਭਯਾ ਦੀ ਮਾਂ ਆਸ਼ਾ ਦੇਵੀ ਨੇ ਕੋਰਟ ਦੇ ਫੈਸਲੇ ‘ਤੇ ਸੰਤੁਸ਼ਟੀ ਜਤਾਉਂਦੇ ਹੋਏ ਕਿਹਾ ਸੀ, ‘ਮੈਂ ਬਹੁਤ ਖੁਸ਼ ਹਾਂ, ਕਿਉਂਕਿ ਇਹ ਤੀਜੀ ਵਾਰ ਹੈ ਜਦੋਂ ਡੈੱਥ ਵਾਰੰਟ ਜਾਰੀ ਕੀਤਾ ਗਿਆ ਹੈ। ਅਸੀਂ ਹੁਣ ਤੱਕ ਬਹੁਤ ਸੰਘਰਸ਼ ਕੀਤਾ ਹੈ, ਇਸ ਲਈ ਮੈਂ ਸੰਤੁਸ਼ਟ ਹਾਂ ਕਿ ਆਖਿਰਕਾਰ ਡੈੱਥ ਵਾਰੰਟ ਜਾਰੀ ਕੀਤਾ ਗਿਆ ਹੈ। ਮੈਨੂੰ ਉਮੀਦ ਹੈ ਕਿ ਉਹਨਾਂ ਨੂੰ 3 ਮਾਰਚ ਨੂੰ ਫਾਂਸੀ ਦਿੱਤੀ ਜਾਵੇਗੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।