
ਮੁੱਦਿਆਂ 'ਤੇ ਮਤਭੇਦ ਹੋਣ ਕਾਰਨ ਆਮ ਆਦਮੀ ਪਾਰਟੀ ਨਾਲ ਵਿਵਾਦ ਚੱਲ ਰਿਹਾ ਸੀ ਪਰ....
ਚੰਡੀਗੜ੍ਹ: ਮੁੱਦਿਆਂ 'ਤੇ ਮਤਭੇਦ ਹੋਣ ਕਾਰਨ ਆਮ ਆਦਮੀ ਪਾਰਟੀ ਨਾਲ ਵਿਵਾਦ ਚੱਲ ਰਿਹਾ ਸੀ, ਪਰ ਭਗਵੰਤ ਮਾਨ ਅਤੇ ਹੋਰ ਨੇਤਾ ਇੰਟਰਵਿਊ ਦੌਰਾਨ ਦੁਨੀਆਂ ਨੂੰ ਇਸ ਤਰ੍ਹਾਂ ਦਿਖਾ ਰਹੇ ਹਨ ਜਿਵੇਂ ਕਿ ਅਸੀਂ ਵਾਪਸੀ ਲਈ ਤਿਆਰ ਬੈਠੇ ਹਾਂ ਪਰ ਅਜਿਹੀ ਕੋਈ ਗੱਲ ਨਹੀਂ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਅਰਵਿੰਦ ਕੇਜਰੀਵਾਲ ਨੂੰ ਜਿੱਤ ਦੀ ਵਧਾਈ ਦਿੱਤੀ ਪਰ ਅਸੀਂ ਵਾਪਸ ਪਰਤਣ ਲਈ ਤਿਆਰ ਨਹੀਂ ਬੈਠੇ।
photo
ਉਨ੍ਹਾਂ ਕਿਹਾ ਕਿ ਸਾਡਾ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਅਰਵਿੰਦ ਕੇਜਰੀਵਾਲ ਦੁਆਰਾ ਬਿਕਰਮ ਮਜੀਠੀਆ ਤੋਂ ਪੰਜਾਬ ਇਕਾਈ ਨੂੰ ਦੱਸੇ ਬਿਨਾਂ ਮੁਆਫੀ ਮੰਗੀ। ਉਸ ਸਮੇਂ ਭਗਵੰਤ ਮਾਨ ਨੇ ਵੀ ਅਸਤੀਫਾ ਦੇ ਦਿੱਤਾ ਸੀ। ਖ਼ਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਰੋਧੀ ਪੱਖ ਦੀ ਭੂਮਿਕਾ ਸਾਡੇ ਸਾਰੇ ਵਿਧਾਇਕਾਂ ਨੇ ਮਿਲ ਕੇ ਨਿਭਾਈ ਸੀ।
photo
ਜਿਸ ਦੌਰਾਨ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਵੀ ਸਖ਼ਤ ਵਿਰੋਧ ਹੋਇਆ ਸੀ ਪਰ ਅਰਵਿੰਦ ਕੇਜਰੀਵਾਲ ਨੇ ਬਿਨਾਂ ਕਾਰਨ ਪੁੱਛੇ ਟਵੀਟ ਕਰਕੇ ਵਿਰੋਧੀ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਉਤਾਰ ਦਿੱਤਾ ਸੀ ਹਾਲਾਂਕਿ ਮੈਂ ਨਾ ਤਾਂ ਪਾਰਟੀ ਨਾਲ ਬੇਈਮਾਨੀ ਕੀਤੀ ਸੀ ਅਤੇ ਨਾ ਹੀ ਸਰਕਾਰ ਨਾਲ ਪੰਜਾਬ ਦੇ ਮੁੱਦਿਆਂ 'ਤੇ ਕੋਈ ਸਮਝੌਤਾ ਕੀਤਾ ਸੀ।
photo
ਅਰਵਿੰਦ ਕੇਜਰੀਵਾਲ ਨੇ ਮਜੀਠੀਆ ਤੋਂ ਮੁਆਫੀ ਮੰਗ ਕੇ ਛੱਡ ਦਿੱਤਾ ਸੀ। ਮੈਂ ਅੱਜ ਵੀ ਸੁਪਰੀਮ ਕੋਰਟ ਵਿੱਚ ਨਸ਼ਿਆਂ ਦੇ ਇਕਲੌਤੇ ਕੇਸ ਦਾ ਸਾਹਮਣਾ ਕਰ ਰਿਹਾ ਹਾਂ, ਜਦੋਂ ਕਿ ਮੈਂ ਵਿਰੋਧੀ ਧਿਰ ਦਾ ਆਗੂ ਹੁੰਦਿਆਂ ਹੋਇਆ ਮੁੱਦਿਆਂ ‘ਤੇ ਸਰਕਾਰ ਵਿਰੁੱਧ ਲੜਦਾ ਰਿਹਾ।ਉਨ੍ਹਾਂ ਕਿਹਾ ਕਿ ਰਾਜਸਥਾਨ ਨਾਲ ਪੰਜਾਬ ਦਾ ਪਾਣੀ ਦਾ ਝਗੜਾ ਹੈ। ਅਸੀਂ ਰਾਜਸਥਾਨ ਤੋਂ 16 ਲੱਖ ਕਰੋੜ ਰੁਪਏ ਲੈਣੇ ਹਨ। ਹਰਿਆਣਾ ਅਤੇ ਦਿੱਲੀ ਤੋਂ ਵੀ ਪਾਣੀ ਦੇ ਪੈਸੇ ਲੈਣੇ ਹਨ।
photo
ਦਿੱਲੀ ਸਾਡੇ ਪਾਣੀ ਦੀ ਵਰਤੋਂ ਕਰ ਰਹੀ ਹੈ। ਭਗਵੰਤ ਮਾਨ ਨੂੰ ਕੇਜਰੀਵਾਲ ਨੂੰ ਮਿਲਣਾ ਚਾਹੀਦਾ ਹੈ ਅਤੇ ਕਹਿਣਾ ਚਾਹੀਦਾ ਹੈ ਕਿ ਉਹ ਪੰਜਾਬ ਦੀਆਂ ਪਾਣੀਆਂ ਦੇ ਬਿੱਲਾਂ ਦਾ ਭੁਗਤਾਨ ਕਰੇ ਤਾਂ ਕਿ ਫਿਰ ਪਤਾ ਲੱਗ ਜਾਵੇਗਾ ਕਿ ਇਹ ਪੰਜਾਬ-ਪੱਖੀ ਹੈ, ਕਿਉਂਕਿ ਇਸ ਵੇਲੇ ਪੰਜਾਬ 3 ਲੱਖ ਕਰੋੜ ਰੁਪਏ ਦੇ ਕਰਜ਼ੇ ਹੇਠ ਹੈ ਅਤੇ 30 ਹਜ਼ਾਰ ਕਰੋੜ ਰੁਪਏ ਅਸੀਂ ਸਾਲਾਨਾ ਵਿਆਜ ਅਦਾ ਕਰ ਰਹੇ ਹਾਂ। ਸਾਡੇ ਸਾਰੇ ਸਕੂਲ ਅਤੇ ਹਸਪਤਾਲ ਕਰਮਚਾਰੀਆਂ ਤੋਂ ਵਾਂਝੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।