
- ਕਿਸਾਨ ਮੋਰਚਾ ਨਾਲ ਜੁੜੇ ਪੰਜਾਬ ਤੋਂ ਕਿਸਾਨ ਆਗੂ ਦਾਤਾਰ ਸਿੰਘ ਅੰਮ੍ਰਿਤਸਰ ਵਿਖੇ ਵਿਛੋੜਾ ਦੇ ਗਏ ਆਗੂ ਨੂੰ ਦਿੱਤੀ ਸ਼ਰਧਾਂਜਲੀ ਦਿੱਤੀ ।
ਨਵੀਂ ਦਿੱਲੀ : ਅੱਜ ਸੰਯੁਕਤ ਕਿਸਾਨ ਮੋਰਚਾ ਨਾਲ ਜੁੜੇ ਪੰਜਾਬ ਤੋਂ ਕਿਸਾਨ ਆਗੂ ਦਾਤਾਰ ਸਿੰਘ ਅੰਮ੍ਰਿਤਸਰ ਵਿਖੇ ਵਿਛੋੜਾ ਦੇ ਗਏ। ਉਹਨਾਂ ਦਾ ਦੇਹਾਂਤ ਬਹੁਤ ਦੁਖਦਾਈ ਹੈ। ਸੰਯੁਕਤ ਕਿਸਾਨ ਮੋਰਚਾ ਵਿਛੜੇ ਸਾਥੀ ਦੇ ਕਿਸਾਨ ਲਹਿਰ ਲਈ ਦਿੱਤੇ ਯੋਗਦਾਨ ਨੂੰ ਸ਼ਲਾਮ ਕਰਦਾ ਹੈ। ਸੰਯੁਕਤ ਕਿਸਾਨ ਮੋਰਚਾ ਦੀ ਜਨਰਲ ਬਾਡੀ ਦੀ ਇੱਕ ਮੀਟਿੰਗ ਅੱਜ ਹੋਈ, ਜਿਸ ਦੀ ਪ੍ਰਧਾਨਗੀ ਇੰਦਰਜੀਤ ਸਿੰਘ ਨੇ ਕੀਤੀ। ਧਿਆਨ ਯੋਗ ਹੈ ਕਿ ਫਰੰਟ ਦੇ ਤੀਜੇ ਪੜਾਅ ਨਾਲ ਸਬੰਧਤ ਵੱਡੀਆਂ ਘੋਸ਼ਣਾਵਾਂ 28 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਤੋਂ ਬਾਅਦ ਕੀਤੀਆਂ ਜਾਣਗੀਆਂ। ਅੱਜ ਦੀ ਮੀਟਿੰਗ ਵਿੱਚ ਮੋਰਚੇ ਨੂੰ ਮਜ਼ਬੂਤ ਕਰਨ ਲਈ ਮਹੱਤਵਪੂਰਨ ਫੈਸਲੇ ਲਏ ਗਏ ।
farmerਆਗੂਆਂ ਨੇ ਦੱਸਿਆ ਕਿ 'ਪੱਗੜੀ ਸੰਭਾਲ ਦਿਵਸ' 23 ਫਰਵਰੀ ਨੂੰ ਮਨਾਇਆ ਜਾਵੇਗਾ, ਇਹ ਦਿਹਾੜਾ ਚਾਚਾ ਅਜੀਤ ਸਿੰਘ ਅਤੇ ਸਵਾਮੀ ਸਹਜਾਨੰਦ ਦੀ ਯਾਦ ਵਿਚ ਮਨਾਇਆ ਜਾਵੇਗਾ। ਇਸ ਦਿਨ ਕਿਸਾਨ ਆਪਣੀ ਸਵੈ-ਮਾਣ ਜ਼ਾਹਰ ਕਰਦੇ ਹੋਏ ਆਪਣੀ ਖੇਤਰੀ ਦਸਤਾਰ ਬੰਨ੍ਹਣਗੇ। 24 ਫਰਵਰੀ ਨੂੰ 'ਦਮਨ ਵਿਰੋਧੀ ਦਿਵਸ' ਦੀ ਘੋਸ਼ਣਾ ਕੀਤੀ ਗਈ, ਜਿਸ ਵਿਚ ਕਿਸਾਨ ਅੰਦੋਲਨ 'ਤੇ ਸਰਬਪੱਖੀ ਜ਼ਬਰ ਦਾ ਵਿਰੋਧ ਕੀਤਾ ਜਾਵੇਗਾ। ਇਸ ਦਿਨ ਸਾਰੀਆਂ ਤਹਿਸੀਲਾਂ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇ ਰਾਸ਼ਟਰਪਤੀ ਨੂੰ ਯਾਦ ਪੱਤਰ ਦਿੱਤੇ ਜਾਣਗੇ।
farmers26 ਫਰਵਰੀ ਨੂੰ ਦਿੱਲੀ ਮੋਰਚੇ ਦੇ ਤਿੰਨ ਮਹੀਨੇ ਪੂਰੇ ਹੋਣ 'ਤੇ ਨੌਜਵਾਨਾਂ ਦੇ ਯੋਗਦਾਨ ਨੂੰ 'ਯੁਵਾ ਕਿਸਾਨ ਦਿਵਸ' ਵਜੋਂ ਸਤਿਕਾਰ ਨਾਲ ਮਨਾਇਆ ਜਾਵੇਗਾ। "ਮਜ਼ਦੂਰ ਕਿਸਾਨ ਏਕਤਾ ਦਿਵਸ" ਗੁਰੂ ਰਵਿਦਾਸ ਜਯੰਤੀ ਅਤੇ ਸ਼ਹੀਦ ਚੰਦਰਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਵਸ 'ਤੇ 27 ਫ਼ਰਵਰੀ ਨੂੰ ਮਨਾਇਆ ਜਾਵੇਗਾ। ਸਾਰੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਦਿੱਲੀ ਧਰਨੇ 'ਤੇ ਆ ਕੇ ਮੋਰਚਿਆਂ ਨੂੰ ਮਜ਼ਬੂਤ ਕਰਨ। ਯਵਤਮਲ- ਮਹਾਰਾਸ਼ਟਰ ਵਿੱਚ ਮੋਰਚੇ ਦੇ ਕਿਸਾਨ ਨੇਤਾਵਾਂ ਦੇ ਨਾਲ-ਨਾਲ ਸਥਾਨਕ ਨੇਤਾਵਾਂ ਨੂੰ ਪੁਲਿਸ ਹਿਰਾਸਤ ਵਿੱਚ ਲੈ ਲਿਆ ਗਿਆ ਅਤੇ ਬਾਅਦ ਵਿੱਚ ਜ਼ਮਾਨਤ ‘ਤੇ ਰਿਹਾ ਕਰ ਦਿੱਤਾ ਗਿਆ। ਅਸੀਂ ਕਿਸਾਨ ਅੰਦੋਲਨ ਦੇ ਨੇਤਾਵਾਂ ਨੂੰ ਪ੍ਰੇਸ਼ਾਨ ਕਰਨ ਦੀਆਂ ਸਰਕਾਰ ਦੀਆਂ ਇਨ੍ਹਾਂ ਕੋਸ਼ਿਸ਼ਾਂ ਦੀ ਸਖਤ ਨਿੰਦਾ ਕਰਦੇ ਹਾਂ ।