
ਸੰਦੀਪ ਦੇ ਚਾਚੇ ਬਚਿੱਤਰ ਸਿੰਘ, ਪਿਤਾ ਕੁਲਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਲਗਾਤਾਰ ਇਸ ਅੰਦੋਲਨ 'ਚ ਆਪਣੀ ਹਾਜ਼ਰੀ ਲਵਾ ਰਿਹਾ ਸੀ
ਗੁਰਾਇਆ- ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਇਸ ਵਿਚਾਲੇ ਹੁਣ ਤੱਕ 200 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਹੈ। ਅੱਜ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਤੋਂ ਸਿੰਘੂ ਬਾਰਡਰ ਤੋਂ ਵਾਪਿਸ ਪਰਤ ਰਹੇ ਇਕ ਕਿਸਾਨ ਦੀ ਮੌਤ ਦਾ ਸ਼ਾਮਚਾਰ ਪ੍ਰਾਪਤ ਹੋਇਆ ਹੈ। ਦੱਸਣਯੋਗ ਹੈ ਕਿ ਇਹ ਕਿਸਾਨ ਸਿੰਘੂ ਬਾਰਡਰ ਤੋਂ ਵਾਪਿਸ ਪਰਤ ਰਿਹਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਇਕ ਜਥਾ ਟਰੈਕਟਰ ਟਰਾਲੀ 'ਤੇ ਦਿੱਲੀ ਤੋਂ ਐਤਵਾਰ ਸ਼ਾਮ 6 ਵਜੇ ਦੋਆਬਾ ਦੇ ਪਿੰਡ ਤਲਵੰਡੀ ਸੰਗੇੜਾ ਨੇੜੇ ਸ਼ਾਹਕੋਟ ਲਈ ਚੱਲਿਆ ਸੀ।
Farmers Protest
ਜਦੋਂ ਜਥਾ ਸੋਮਵਾਰ ਨੂੰ ਗੁਰਾਇਆ 'ਚੋਂ ਹੁੰਦਾ ਹੋਇਆ ਜਦੋਂ ਰੁੜਕਾ ਕਲਾਂ ਕੋਲ ਪਹੁੰਚਿਆ ਤਾਂ ਟਰੈਕਟਰ ਦੇ ਅੱਗੇ ਬੈਠਾ 28 ਸਾਲਾ ਸੰਦੀਪ ਕੁਮਾਰ ਪੁੱਤਰ ਕੁਲਦੀਪ ਕੁਮਾਰ ਟਰੈਕਟਰ ਤੋਂ ਹੇਠਾਂ ਡਿਗ ਗਿਆ ਅਤੇ ਉਸ ਦਾ ਹੀ ਟਰੈਕਟਰ ਉਸਦੇ ਉੱਪਰੋਂ ਨਿਕਲ ਗਿਆ। ਜਿਸ ਕਾਰਨ ਸੰਦੀਪ ਦੀ ਮੌਤ ਹੋ ਗਈ। ਸੰਦੀਪ ਦੇ ਚਾਚੇ ਬਚਿੱਤਰ ਸਿੰਘ, ਪਿਤਾ ਕੁਲਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਲਗਾਤਾਰ ਇਸ ਅੰਦੋਲਨ 'ਚ ਆਪਣੀ ਹਾਜ਼ਰੀ ਲਵਾ ਰਿਹਾ ਸੀ। ਗੌਰਤਲਬ ਹੈ ਕਿ ਇਸ ਤੋਂ ਪਹਿਲਾ ਵੀ ਬੀਤੇ ਦਿਨੀ ਇਕ ਕਿਸਾਨ ਦੀ ਟਰੈਕਟਰ ਹੇਠਾਂ ਡਿਗ ਗਿਆ ਅਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ ਸੀ।