
ਆਮ ਲੋਕ ਜੋ ਰੋਜ਼ਾਨਾ ਮਹਿਸੂਸ ਕਰ ਰਹੇ ਹਨ, ਉਹ ਮੈਂ ਅੱਜ ਮਹਿਸੂਸ ਕਰ ਰਿਹਾ ਹੈ।
ਨਵੀਂ ਦਿੱਲੀ: ਤੇਲ ਕੀਮਤਾਂ ਦਾ ਵਧਣਾ ਲਗਾਤਾਰ ਜਾਰੀ ਹੈ। ਰੋਜ਼ਾਨਾ ਵੱਧ ਰਹੀਆਂ ਕੀਮਤਾਂ ਕਾਰਨ ਪਟਰੌਲ ਦਾ ਰੇਟ 100 ਰੁਪਏ ਨੇੜੇ ਢੁਕਦਾ ਵਿਖਾਈ ਦੇ ਰਿਹਾ ਹੈ, ਉਥੇ ਹੀ ਡੀਜ਼ਲ ਦਾ ਭਾਅ ਵੀ ਸਭ ਤੋਂ ਉੱਚੇ ਪੱਧਰ ਵੱਲ ਵਧਦਾ ਜਾ ਰਿਹਾ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ ਤਾਂ ਪੈਟਰੋਲ ਦੀ ਕੀਮਤ 100 ਰੁਪਏ ਤੋਂ ਪਾਰ ਹੋ ਗਈ ਹੈ। ਦਿੱਲੀ ਦੀ ਗੱਲ ਕਰੀਏ ਜੇਕਰ ਪੈਟਰੋਲ ਕਰੀਬ 91 ਰੁਪਏ ਤੱਕ ਪਹੁੰਚ ਗਿਆ ਹੈ। ਡੀਜ਼ਲ ਦੀਆਂ ਕੀਮਤਾਂ ਵੀ ਰਿਕਾਰਡ ਤੋੜ ਰਹੀਆਂ ਹਨ।
petrol price
ਇਸ ਵਿਚਕਾਰ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਦੇ ਪਤੀ ਰਾਬਰਟ ਵਾਡਰਾ ਅੱਜ ਸਾਈਕਲ ਚਲਾ ਕੇ ਦਿੱਲੀ 'ਚ ਆਪਣੇ ਦਫ਼ਤਰ ਪਹੁੰਚੇ।
ROBERT VADRA
ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਬਹੁਤ ਮੁਸ਼ਕਲ 'ਚ ਹੈ। ਆਮ ਲੋਕ ਜੋ ਰੋਜ਼ਾਨਾ ਮਹਿਸੂਸ ਕਰ ਰਹੇ ਹਨ, ਉਹ ਮੈਂ ਅੱਜ ਮਹਿਸੂਸ ਕਰ ਰਿਹਾ ਹੈ। ਵਾਡਰਾ ਨੇ ਕਿਹਾ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਕਾਰਨ ਲੋਕ ਸੜਕਾਂ 'ਤੇ ਆ ਗਏ ਹਨ।
ROBERT VADRA TWEET
ਗੌਰਤਲਬ ਹੈ ਕਿ ਇਸ ਵਿਚਾਲੇ ਕੇਂਦਰੀ ਪੈਟਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਦਾ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਬਿਆਨ ਆਇਆ ਹੈ। ਉਨ੍ਹਾਂ ਨੇ ਸਭ ਤੋਂ ਪਹਿਲਾ ਕਾਰਨ ਤੇਲ ਦੇ ਘੱਟ ਉਤਪਾਦਨ ਨੂੰ ਦੱਸਿਆ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਬਾਜ਼ਾਰ ਨੇ ਤੇਲ ਦਾ ਉਤਪਾਦਨ ਘੱਟ ਕਰ ਦਿੱਤਾ ਹੈ। ਉਤਪਾਦਕ ਦੇਸ਼ ਵਧੇਰੇ ਮੁਨਾਫਾ ਲੈਣ ਲਈ ਘੱਟ ਤੇਲ ਦਾ ਉਤਪਾਦਨ ਕਰ ਰਹੇ ਹਨ। ਇਸ ਨਾਲ ਖਪਤਕਾਰ ਦੇਸ਼ਾਂ ਨੂੰ ਦੁਖੀ ਹੋਣਾ ਪੈ ਰਿਹਾ ਹੈ।