ਸਮੁੱਚੀ ਦੁਨੀਆ ਕਿਸਾਨਾਂ ਦੀ ਦਰਪੇਸ਼ ਮੁਸ਼ਕਲ ਨੂੰ ਦੇਖ ਸਕਦੀ ਹੈ ਪਰ ਦਿੱਲੀ ਸਰਕਾਰ ਨਹੀਂ–ਰਾਹੁਲ ਗਾਂਧੀ
Published : Feb 22, 2021, 3:28 pm IST
Updated : Feb 22, 2021, 5:38 pm IST
SHARE ARTICLE
Rahul Gandhi
Rahul Gandhi

ਕਿਹਾ ਕਿ ਦੇਸ਼ ਦੇ ਕਿਸਾਨ ਬਹੁਤ ਹੀ ਮੁਸਕਿਲ ਹਾਲਤਾਂ ਵਿੱਚੋਂ ਲੰਘ ਰਹੇ ਹਨ ।

ਨਵੀਂ ਦਿੱਲੀ : ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨਾਂ ਦੇ ਹੱਕ ਵਿਚ ਟਵੀਟ ਕਰਦਿਆਂ ਕਿਹਾ ਕਿ ਸਮੁੱਚੀ ਦੁਨੀਆ ਭਾਰਤੀ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲ ਨੂੰ ਦੇਖ ਸਕਦੀ ਹੈ ਪਰ ਦਿੱਲੀ ਵਿੱਚ ਸਰਕਾਰ ਕਿਸਾਨਾਂ ਦੇ ਦਰਦ ਨੂੰ ਸਮਝਣ ਵਿੱਚ ਅਸਮਰਥ ਹੈ । ਉਨ੍ਹਾਂ ਕਿਹਾ ਕੇਂਦਰ ਸਰਕਾਰ ਕੋਲ ਕਿਸਾਨਾਂ ਲਈ ਵਕਤ ਨਹੀਂ ਹੈ । ਦੇਸ਼ ਦੇ ਕਿਸਾਨ ਆਪਣੇ ਹੱਕਾਂ ਦੀ ਲਈ ਅੱਤ ਦੀ ਠੰਢ ਵਿਚ ਸੰਘਰਸ਼ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ ਬਹੁਤ ਹੀ ਮੁਸਕਿਲ ਹਾਲਤਾਂ ਵਿੱਚੋਂ ਲੰਘ ਰਹੇ ਹਨ । ਸਰਕਾਰ ਆਪਣੀ ਜਿੱਦ ‘ਤੇ ਅੜੀ ਹੋਈ ਹੈ । ਸਾਡੇ ਮਾਣਯੋਗ ਪ੍ਰਧਾਨ ਮੰਤਰੀ ਕੋਲ ਉਨ੍ਹਾਂ ਦਾ ਦਰਦ ਮਹਿਸੂਸ ਕਰਨ ਦਾ ਲਈ ਵਕਤ ਨਹੀਂ ਹੈ । ਜਦ ਕਿ ਵਿਦੇਸ਼ਾਂ ਵਿੱਚ ਵਸਦੇ ਪੋਪ ਕਲਾਕਾਰ ਦੀ ਭਾਰਤ ਦੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰ ਰਹੇ ਹਨ । 

Rahul GandhiRahul Gandhiਉਨ੍ਹਾਂ ਕਿਹਾ ਕਿ ਵਿਦੇਸੀ ਕਲਾਕਾਰ ਕਿਸਾਨਾਂ ਦਾ ਦਰਦ ਸਮਝ ਰਹੇ ਹਨ ਪਰ ਸਾਡੇ ਪ੍ਰਧਾਨ ਮੰਤਰੀ ਕਿਸਾਨਾਂ ਦਾ ਦਰਦ ਕਿਉਂ ਨਹੀਂ ਸਮਝਦੇ । ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਦਾ ਦਰਦ ਕਿਉਂ ਨਹੀਂ ਸਮਝਦੇ ਇਸ ਗੱਲ ‘ਤੇ ਸਰਕਾਰ ਨੂੰ ਵਿਚਾਰ ਕਰਨਾ ਚਾਹੀਦਾ ਹੈ ।  ਉਨ੍ਹਾਂ ਕਿਹਾ ਕਿ ਸਮੁੱਚੀ ਦੁਨੀਆ ਭਾਰਤੀ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲ ਨੂੰ ਦੇਖ ਸਕਦੀ ਹੈ ਪਰ ਦਿੱਲੀ ਵਿੱਚ ਸਰਕਾਰ ਕਿਸਾਨਾਂ ਦੇ ਦਰਦ ਨੂੰ ਸਮਝਣ ਵਿੱਚ ਅਸਮਰਥ ਹੈ । ਸਾਡੇ ਕੋਲ ਪੌਪ ਸਿਤਾਰੇ ਹਨ ਜੋ ਹਾਲਾਤ 'ਤੇ ਟਿੱਪਣੀ ਕਰ ਰਹੇ ਹਨ,ਪਰ ਭਾਰਤ ਸਰਕਾਰ ਇਸ ਵਿਚ ਕੋਈ ਰੁਚੀ ਨਹੀਂ ਰੱਖ ਰਹੀ ।

PM MODIPM MODIਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਕਿਸਾਨੀ ਸੰਘਰਸ਼ ਦੇ ਬਾਰੇ ਵਿਚ ਵਿਦੇਸ਼ਾਂ ਦੀਆਂ ਪ੍ਰਸਿੱਧ ਸ਼ਖ਼ਸੀਅਤਾਂ ਨੇ ਕਿਸਾਨੀ ਅੰਦੋਲਨ ਦੇ ਹੱਕ ਵਿੱਚ ਟਵੀਟ ਕਰ ਕਰਦਿਆਂ ਕੇਂਦਰ ਸਰਕਾਰ ‘ਤੇ ਤਿੱਖੇ ਪ੍ਰਤੀਕਰਮ ਕੀਤੇ ਸਨ ,ਕਿਸਾਨੀ ਅੰਦੋਲਨ ਦਾ ਸਮਰਥਨ ਕੀਤਾ ਸੀ । ਜਿਸ ਤੋਂ ਬਾਅਦ ਦੇਸ਼ ਵਿੱਚ ਲਗਾਤਾਰ ਕਿਸਾਨੀ ਅੰਦੋਲਨ ਉਪਰ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਸੀ । ਕਾਂਗਰਸ ਪਾਰਟੀ ਅੰਦੋਲਨ ਦੇ ਮੁੱਢ ਤੋਂ ਹੀ ਕਿਸਾਨਾਂ ਦਾ ਸਾਥ ਦੇ ਰਹੀ ਹੈ । 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Big Breaking : ਬਲਕੌਰ ਸਿੰਘ ਨੂੰ ਬਠਿੰਡਾ ਤੋਂ ਜਿਤਾਉਣ ਲਈ ਭਾਜਪਾ ਪਿੱਛੇ ਹਟਣ ਲਈ ਤਿਆਰ!

25 Apr 2024 9:08 AM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM
Advertisement