
ਪੰਜਾਬ ਪਾਲੀਟਿਕਸ TV ਸਮੇਤ ਕਈ ਅਕਾਊਂਟ ਬਲੌਕ , ਚੋਣਾਂ ‘ਚ ਗੜਬੜੀ ਫੈਲਾਉਣ ਦੀ ਮਿਲੀ ਸੀ ਜਾਣਕਾਰੀ
ਚੰਡੀਗੜ੍ਹ : ਕੇਂਦਰ ਸਰਕਾਰ ਨੇ ‘ਸਿੱਖਸ ਫਾਰ ਜਸਟਿਸ’ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ‘ਸਿੱਖਸ ਫਾਰ ਜਸਟਿਸ’ ਨਾਲ ਸਬੰਧਤ ਐਪ, ਸੋਸ਼ਲ ਮੀਡੀਆ ਚੈਨਲ ਅਤੇ ਵੈੱਬਸਾਈਟਾਂ ਨੂੰ ਬਲੌਕ ਕਰ ਦਿੱਤਾ ਹੈ।
Central government's major action on SFJ
ਭਾਰਤ ਸਰਕਾਰ ਭਾਰਤ ਵਿੱਚ ਸਮੁੱਚੇ ਸੂਚਨਾ ਵਾਤਾਵਰਣ ਨੂੰ ਸੁਰੱਖਿਅਤ ਕਰਨ ਅਤੇ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਕਮਜ਼ੋਰ ਕਰਨ ਦੀ ਸਮਰੱਥਾ ਵਾਲੀਆਂ ਕਿਸੇ ਵੀ ਕਾਰਵਾਈਆਂ ਨੂੰ ਨਾਕਾਮ ਕਰਨ ਲਈ ਚੌਕਸ ਅਤੇ ਵਚਨਬੱਧ ਹੈ। ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ‘ਪੰਜਾਬ ਪਾਲੀਟਿਕਸ ਟੀਵੀ’ ਸਮੇਤ ਕਈ ਐਪ, ਵੈੱਬਸਾਈਟ ਅਤੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਪਾਬੰਦੀ ਲਾਉਣ ਦੇ ਹੁਕਮ ਦਿੱਤੇ ਹਨ।
Central government's major action on SFJ
ਮੰਤਰਾਲੇ ਦਾ ਕਹਿਣਾ ਹੈ ਕਿ ਖੁਫੀਆ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਇਹ ਚੈਨਲ ਆਨਲਾਈਨ ਮੀਡੀਆ ਦੀ ਵਰਤੋਂ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਗੜਬੜੀ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਕਰਕੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਆਈਟੀ ਨਿਯਮਾਂ ਤਹਿਤ ਐਮਰਜੈਂਸੀ ਪਾਵਰ ਦੀ ਵਰਤੋਂ ਕਰਦੇ ਹੋਏ ਪੰਜਾਬ ਪਾਲੀਟਿਕਸ ਟੀਵੀ ਦੇ ਡਿਜੀਟਲ ਮੀਡੀਆ ਪਲੇਟਫਾਰਮਾਂ ਨੂੰ ਬਲਾਕ ਕਰਨ ਦਾ ਫੈਸਲਾ ਕੀਤਾ ਹੈ।
ministry of information and broadcasting
ਦੱਸਣਯੋਗ ਹੈ ਕਿ ਭਾਰਤ ਸਰਕਾਰ ਨੇ ਸਿੱਖਸ ਫ਼ਾਰ ਜਸਟਿਸ ਨੂੰ ਗ਼ੈਰ -ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, 1967 ਦੇ ਤਹਿਤ ਗ਼ੈਰ-ਕਾਨੂੰਨੀ ਅਤਿਵਾਦੀ ਸੰਗਠਨ ਐਲਾਨਿਆ ਹੋਇਆ ਹੈ।