
ਭਾਰਤ ਦਾ ਰੇਲ ਨੈੱਟਵਰਕ ਦੁਨੀਆ ਦਾ ਸਭ ਤੋਂ ਵੱਡਾ ਨੈੱਟਵਰਕ ਹੈ। ਇਹ 13 ਲੱਖ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਦਿੰਦਾ ਹੈ।
ਨਵੀਂ ਦਿੱਲੀ - ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਇੱਕ ਵਾਰ ਫਿਰ ਆਪਣੀ ਹੀ ਪਾਰਟੀ 'ਤੇ ਹਮਲਾ ਬੋਲਿਆ ਹੈ। ਮੰਗਲਵਾਰ ਸਵੇਰੇ ਉਨ੍ਹਾਂ ਨੇ ਬੈਂਕ ਅਤੇ ਰੇਲਵੇ ਦੇ ਨਿੱਜੀਕਰਨ 'ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਕਦਮ ਨਾਲ ਕਈ ਲੋਕਾਂ ਦੀ ਨੌਕਰੀ ਚਲੀ ਜਾਵੇਗੀ। ਦੱਸ ਦੇਈਏ ਕਿ ਪੀਲੀਭੀਤ ਤੋਂ ਸੰਸਦ ਮੈਂਬਰ ਵਰੁਣ ਗਾਂਧੀ ਅਕਸਰ ਆਪਣੇ ਸਵਾਲਾਂ ਨੂੰ ਲੈ ਕੇ ਭਾਜਪਾ ਨੂੰ ਘੇਰਦੇ ਰਹਿੰਦੇ ਹਨ।
ਵਰੁਣ ਗਾਂਧੀ ਨੇ ਟਵੀਟ ਕਰ ਕੇ ਲਿਖਿਆ ਕਿ ''ਸਿਰਫ਼ ਬੈਂਕਾਂ ਅਤੇ ਰੇਲਵੇ ਦਾ ਨਿੱਜੀਕਰਨ 5 ਲੱਖ ਮੁਲਾਜ਼ਮਾਂ ਨੂੰ 'ਜ਼ਬਰਦਸਤੀ ਰਿਟਾਇਰ' ਯਾਨੀ ਬੇਰੁਜ਼ਗਾਰ ਬਣਾ ਦੇਵੇਗਾ। ਹਰ ਨੌਕਰੀ ਖ਼ਤਮ ਹੋਣ ਨਾਲ ਲੱਖਾਂ ਪਰਿਵਾਰਾਂ ਦੀਆਂ ਆਸਾਂ 'ਤੇ ਪਾਣੀ ਫਿਰ ਜਾਂਦਾ ਹੈ। ‘ਲੋਕ ਭਲਾਈ ਸਰਕਾਰ’ ਸਮਾਜਕ ਪੱਧਰ ’ਤੇ ਆਰਥਿਕ ਅਸਮਾਨਤਾ ਪੈਦਾ ਕਰਕੇ ਕਦੇ ਵੀ ਪੂੰਜੀਵਾਦ ਨੂੰ ਉਤਸ਼ਾਹਿਤ ਨਹੀਂ ਕਰ ਸਕਦੀ।''
Varun Gandhi
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਸਮੇਤ ਕਈ ਵਿਰੋਧੀ ਨੇਤਾ ਇਹੀ ਗੱਲ ਕਹਿ ਕੇ ਭਾਜਪਾ ਸਰਕਾਰ ਨੂੰ ਘੇਰਦੇ ਰਹੇ ਹਨ ਕਿ ਭਾਰਤ ਦਾ ਰੇਲ ਨੈੱਟਵਰਕ ਦੁਨੀਆ ਦਾ ਸਭ ਤੋਂ ਵੱਡਾ ਨੈੱਟਵਰਕ ਹੈ। ਇਹ 13 ਲੱਖ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਦਿੰਦਾ ਹੈ। ਪਿਛਲੇ ਸਾਲ ਜਦੋਂ ਹੋਰ ਸਵਾਲ ਉਠਾਏ ਗਏ ਸਨ ਤਾਂ ਰੇਲ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਸੀ ਕਿ ਰੇਲਵੇ ਦਾ ਕਦੇ ਵੀ ਨਿੱਜੀਕਰਨ ਨਹੀਂ ਕੀਤਾ ਜਾਵੇਗਾ।