‘ਐਕਸ’ ਦੇ ਬਿਆਨ ’ਤੇ ਕਾਂਗਰਸ ਦਾ ਇਲਜ਼ਾਮ : ਲੋਕਤੰਤਰ ਦਾ ਕਤਲ ਹੋ ਰਿਹਾ ਹੈ
Published : Feb 22, 2024, 8:24 pm IST
Updated : Feb 22, 2024, 8:24 pm IST
SHARE ARTICLE
Jairam Ramesh
Jairam Ramesh

ਹੁਕਮਾਂ ਦੀ ਪਾਲਣਾ ਵਿਚ, ਅਸੀਂ ਇਨ੍ਹਾਂ ਖਾਤਿਆਂ ਅਤੇ ਪੋਸਟਾਂ ਨੂੰ ਸਿਰਫ਼ ਭਾਰਤ ਵਿਚ ਹੀ ਬਲਾਕ ਕਰਾਂਗੇ

ਨਵੀਂ ਦਿੱਲੀ  : ਕਾਂਗਰਸ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਨਾਲ ਜੁੜੇ ਖਾਤਿਆਂ ਅਤੇ ਪੋਸਟ ‘ਬਲਾਕ’ ਕਰਨ ਦੇ ਭਾਰਤ ਸਰਕਾਰ ਦੇ ਹੁਕਮਾਂ ਨਾਲ ਸੋਸ਼ਲ ਮੀਡੀਆ ਪਲੇਟਫ਼ਾਰਮ ‘ਐਕਸ’ ਵਲੋਂ ਅਸਹਿਮਤੀ ਜਾਹਰ ਕਰਨ ਤੋਂ ਬਾਅਦ ਵੀਰਵਾਰ ਨੂੰ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਲੋਕਤੰਤਰ ਦਾ ਕਤਲ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ਪਲੇਟਫ਼ਾਰਮ ‘ਐਕਸ’ ਨੇ ਵੀਰਵਾਰ ਨੂੰ ਭਾਰਤ ਸਰਕਾਰ ਦੇ ਕਿਸਾਨਾਂ ਦੇ ਪ੍ਰਦਰਸਨਾਂ ਨਾਲ ਸਬੰਧਤ ਖਾਤਿਆਂ ਅਤੇ ਪੋਸਟਾਂ ਨੂੰ ‘ਬਲਾਕ’ ਕਰਨ ਦੇ ਆਦੇਸ਼ ਨਾਲ ਅਸਹਿਮਤੀ ਜਾਹਰ ਕੀਤੀ ਅਤੇ ਪ੍ਰਗਟਾਵੇ ਦੀ ਆਜ਼ਾਦੀ ਦਾ ਸੱਦਾ ਦਿਤਾ। 

ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਐਕਸ ਦੀ ਪੋਸਟ ਨੂੰ ਰੀਪੋਸਟ ਕਰਦਿਆਂ ਦੋਸ਼ ਲਾਇਆ ਕਿ ਲੋਕਤੰਤਰ ਦਾ ਕਤਲ ਹੋ ਰਿਹਾ ਹੈ। ਐਕਸ ਨੇ ਇਕ ਪੋਸਟ ਵਿਚ ਕਿਹਾ, “ਐਕਸ’ ਨੇ ਇਕ ਪੋਸਟ ਵਿਚ ਕਿਹਾ, “ਭਾਰਤ ਸਰਕਾਰ ਨੇ ਲੋੜੀਂਦੇ ਕਾਰਜਕਾਰੀ ਹੁਕਮ ਜਾਰੀ ਕੀਤੇ ਹਨ, ਜਿਸ ਤਹਿਤ ‘ਐਕਸ’ ਨੂੰ ਉਨ੍ਹਾਂ ਖਾਸ ਖਾਤਿਆਂ ਅਤੇ ਪੋਸਟਾਂ ’ਤੇ ਕਾਰਵਾਈ ਕਰਨ ਦੀ ਲੋੜ ਹੈ ਜੋ ਭਾਰੀ ਜੁਰਮਾਨੇ ਅਤੇ ਕੈਦ ਸਮੇਤ ਸੰਭਾਵੀ ਜੁਰਮਾਨਿਆਂ ਦੇ ਅਧੀਨ ਹਨ।

ਹੁਕਮਾਂ ਦੀ ਪਾਲਣਾ ਵਿਚ, ਅਸੀਂ ਇਨ੍ਹਾਂ ਖਾਤਿਆਂ ਅਤੇ ਪੋਸਟਾਂ ਨੂੰ ਸਿਰਫ਼ ਭਾਰਤ ਵਿਚ ਹੀ ਬਲਾਕ ਕਰਾਂਗੇ, ਹਾਲਾਂਕਿ, ਅਸੀਂ ਇਨ੍ਹਾਂ ਕਾਰਵਾਈਆਂ ਨਾਲ ਅਸਹਿਮਤ ਹਾਂ ਅਤੇ ਮੰਨਦੇ ਹਾਂ ਕਿ ਇਹ ਪੋਸਟਾਂ ਪ੍ਰਗਟਾਵੇ ਦੀ ਆਜ਼ਾਦੀ ਦੇ ਦਾਇਰੇ ਵਿਚ ਆਉਣੀਆਂ ਚਾਹੀਦੀਆਂ ਹਨ”। ਸੂਤਰਾਂ ਨੇ ਕਿਹਾ ਕਿ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲਾ ਨੇ ਗ੍ਰਹਿ ਮੰਤਰਾਲੇ ਦੀ ਬੇਨਤੀ ’ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨਾਲ ਸਬੰਧਤ 177 ਸੋਸ਼ਲ ਮੀਡੀਆ ਖਾਤਿਆਂ ਅਤੇ ਵੈਬ ਲਿੰਕਾਂ ਨੂੰ ਅਸਥਾਈ ਤੌਰ ’ਤੇ ‘ਬਲਾਕ’ ਕਰਨ ਦੇ ਹੁਕਮ ਦਿਤੇ ਹਨ। 

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement