CBI Raid News: ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੇ ਟਿਕਾਣਿਆਂ ’ਤੇ CBI ਦਾ ਛਾਪਾ; ਕਿਹਾ, ‘ਕਿਸਾਨਾਂ ਦੇ ਨਾਲ ਖੜ੍ਹਾ ਰਹਾਂਗਾ’
Published : Feb 22, 2024, 10:58 am IST
Updated : Feb 22, 2024, 1:25 pm IST
SHARE ARTICLE
CBI raids J&K ex-governor Satya Pal Malik's premises in hydel project case
CBI raids J&K ex-governor Satya Pal Malik's premises in hydel project case

ਹਾਈਡਰੋ ਪਾਵਰ ਪ੍ਰਾਜੈਕਟ ਮਾਮਲੇ 'ਚ 30 ਤੋਂ ਵੱਧ ਥਾਵਾਂ 'ਤੇ ਛਾਪੇਮਾਰੀ ਜਾਰੀ: ਸੂਤਰ

CBI Raid News: ਸੀਬੀਆਈ ਨੇ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਵਿਰੁਧ ਕਾਰਵਾਈ ਕੀਤੀ ਹੈ। ਸੀਬੀਆਈ ਨੇ ਉਨ੍ਹਾਂ ਨਾਲ ਸਬੰਧਤ 30 ਤੋਂ ਵੱਧ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਸੂਤਰਾਂ ਮੁਤਾਬਕ ਵੀਰਵਾਰ ਸਵੇਰ ਤੋਂ ਦਿੱਲੀ ਵਿਚ ਮਲਿਕ ਦੇ ਟਿਕਾਣੇ 'ਤੇ ਕਾਰਵਾਈ ਚੱਲ ਰਹੀ ਹੈ।

ਜਾਣਕਾਰੀ ਮਿਲੀ ਹੈ ਕਿ ਸੀਬੀਆਈ ਨੇ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੇ ਦਿੱਲੀ ਸਥਿਤ ਘਰ 'ਤੇ ਛਾਪਾ ਮਾਰਿਆ ਹੈ। ਦਰਅਸਲ, ਸੀਬੀਆਈ ਨੇ ਇਹ ਛਾਪੇਮਾਰੀ ਹਾਈਡਰੋ ਪਾਵਰ ਪ੍ਰਾਜੈਕਟ ਮਾਮਲੇ ਵਿਚ ਕੀਤੀ ਹੈ। ਸੀਬੀਆਈ ਨੇ ਬੀਮਾ ਘੁਟਾਲੇ ਵਿਚ ਮਲਿਕ ਖ਼ਿਲਾਫ਼ ਕਾਰਵਾਈ ਕੀਤੀ ਹੈ। ਸੀਬੀਆਈ ਨੇ ਬੀਮਾ ਘੁਟਾਲੇ ਦੇ ਮਾਮਲੇ 'ਚ ਸੱਤਿਆਪਾਲ ਮਲਿਕ ਅਤੇ ਉਸ ਦੇ ਕਰੀਬੀ ਸਾਥੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ।

ਮੈਂ ਕਿਸਾਨ ਦਾ ਪੁੱਤ ਹਾਂ, ਇਨ੍ਹਾਂ ਛਾਪਿਆਂ ਤੋਂ ਨਹੀਂ ਡਰਾਂਗਾ: ਸੱਤਿਆਪਾਲ ਮਲਿਕ

ਇਸ ਵਿਚਾਲੇ ਸੱਤਿਆਪਾਲ ਮਲਿਕ ਨੇ ਕਿਹਾ, “ਮੈਂ ਪਿਛਲੇ 3-4 ਦਿਨਾਂ ਤੋਂ ਬੀਮਾਰ ਹਾਂ ਅਤੇ ਹਸਪਤਾਲ ਵਿਚ ਦਾਖਲ ਹਾਂ। ਇਸ ਦੇ ਬਾਵਜੂਦ ਸਰਕਾਰੀ ਏਜੰਸੀਆਂ ਰਾਹੀਂ ਤਾਨਾਸ਼ਾਹ ਵਲੋਂ ਮੇਰੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ। ਮੇਰੇ ਡਰਾਈਵਰ ਅਤੇ ਮੇਰੇ ਸਹਾਇਕ ਨੂੰ ਵੀ ਬੇਵਜ੍ਹਾ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।ਮੈਂ ਕਿਸਾਨ ਦਾ ਪੁੱਤ ਹਾਂ, ਮੈਂ ਇਨ੍ਹਾਂ ਛਾਪਿਆਂ ਤੋਂ ਨਹੀਂ ਡਰਾਂਗਾ। ਮੈਂ ਕਿਸਾਨਾਂ ਦੇ ਨਾਲ ਹਾਂ”।

ਉਨ੍ਹਾਂ ਇਕ ਹੋਰ ਪੋਸਟ ਵਿਚ ਕਿਹਾ, “ਭ੍ਰਿਸ਼ਟਾਚਾਰ ’ਚ ਸਾਮਲ ਜਿਨ੍ਹਾਂ ਲੋਕਾਂ ਦੀ ਮੈਂ ਸ਼ਿਕਾਇਤ ਕੀਤੀ ਸੀ, ਉਨ੍ਹਾਂ ਦੀ ਜਾਂਚ ਕਰਨ ਦੀ ਬਜਾਏ CBI ਨੇ ਮੇਰੀ ਰਿਹਾਇਸ਼ 'ਤੇ ਛਾਪਾ ਮਾਰਿਆ। ਮੇਰੇ ਕੋਲੋਂ 4-5 ਕੁੜਤੇ-ਪਜਾਮਿਆਂ ਤੋਂ ਇਲਾਵਾ ਕੁੱਝ ਨਹੀਂ ਮਿਲੇਗਾ। ਤਾਨਾਸ਼ਾਹ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਮੈਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਮੈਂ ਕਿਸਾਨ ਦਾ ਪੁੱਤ ਹਾਂ, ਨਾ ਡਰਾਂਗਾ, ਨਾ ਝੁਕਾਂਗਾ।”

ਇਲਜ਼ਾਮ ਹਨ ਕਿ ਸਾਲ 2019 ਵਿਚ, ਕਿਸ਼ਤਵਾੜ ਵਿਚ ਕਿਰੂ ਹਾਈਡਰੋ ਪਾਵਰ ਪ੍ਰਾਜੈਕਟ ਲਈ 2,200 ਕਰੋੜ ਰੁਪਏ ਦੇ ਸਿਵਲ ਕੰਮ ਦਾ ਠੇਕਾ ਦੇਣ ਵਿਚ ਕਥਿਤ ਭ੍ਰਿਸ਼ਟਾਚਾਰ ਹੋਇਆ ਸੀ। ਸਤਿਆਪਾਲ ਮਲਿਕ 23 ਅਗਸਤ, 2018 ਤੋਂ 30 ਅਕਤੂਬਰ, 2019 ਤਕ ਜੰਮੂ-ਕਸ਼ਮੀਰ ਦੇ ਰਾਜਪਾਲ ਸਨ। ਮਲਿਕ ਨੇ ਇਲਜ਼ਾਮ ਲਗਾਏ ਸਨ ਕਿ ਉਨ੍ਹਾਂ ਨੂੰ ਪ੍ਰਾਜੈਕਟ ਨਾਲ ਸਬੰਧਤ ਦੋ ਫਾਈਲਾਂ ਨੂੰ ਕਲੀਅਰ ਕਰਨ ਲਈ 300 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਸੀ।

(For more Punjabi news apart from CBI raids J&K ex-governor Satya Pal Malik's premises in hydel project case, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement