Farmers Protest: ਹਰਿਆਣਾ ਸਰਕਾਰ ਪੈਦਾ ਕਰ ਰਹੀ ਹੈ ਅਤਿਵਾਦ ਵਾਲਾ ਮਾਹੌਲ : ਗ਼ੈਰ ਰਾਜਨੀਤਕ ਸੰਯੁਕਤ ਮੋਰਚਾ
Published : Feb 21, 2024, 8:29 pm IST
Updated : Feb 22, 2024, 7:29 am IST
SHARE ARTICLE
Farmers Protest
Farmers Protest

ਕਿਹਾ, ਹਰਿਆਣਾ ਪੁਲਿਸ ਦੀ ਅੰਨ੍ਹੇਵਾਹ ਗੋਲੀਬਾਰੀ ਨਾਲ 100 ਤੋਂ ਵੱਧ ਕਿਸਾਨ ਹੋਏ ਜ਼ਖ਼ਮੀ

Farmers Protest: ਖੇਤੀ ਕਾਨੂੰਨਾਂ ਦੀ ਵਾਪਸੀ ਵੇਲੇ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚਾ ਗ਼ੈਰ ਰਾਜਨੀਤਕ ਦੀ ਕਿਸਾਨ ਸੰਯੁਕਤ ਮੋਰਚਾ ਦੇ ਆਗੂਆਂ ਨੇ ਖਨੌਰੀ ਬਾਰਡਰ ਉਤੇ ਪ੍ਰੈਸ ਕਾਨਫ਼ਰੰਸ ਕਰਦੇ ਹੋਏ ਕਿਸਾਨ ਆਗੂ ਮੈਨੂੰ ਕੁਹਾੜ ਨੇ ਕਿਹਾ ਕਿ ਸਾਡੀ 11 ਵਜੇ ਦਿੱਲੀ ਕੂਚ ਕਰਨ ਦੀ ਤਿਆਰੀ ਸੀ ਪਰ ਸ਼ੰਭੂ ਬਾਰਡਰ ਤੇ ਮੀਟਿੰਗ ਵਿਚ ਇਹ ਫ਼ੈਸਲਾ ਕੀਤਾ ਕਿ ਅਸੀਂ ਸ਼ਾਂਤੀਪੂਰਨ ਢੰਗ ਨਾਲ ਵਰਤਾਅ ਕਰਾਂਗੇ ਪਰ ਹਰਿਆਣਾ ਪੁਲਿਸ ਦੇ ਜਵਾਨਾਂ ਨੇ ਸਿਵਲ ਕਪੜਿਆਂ ਵਿਚ ਆ ਕੇ ਕਿਸਾਨਾਂ ਵਿਚ ਵੜ ਕੇ ਕਿਸਾਨਾਂ ਨੂੰ ਉਕਸਾਇਆ ਅਤੇ ਕਿਸਾਨਾਂ ਉਤੇ ਸਿੱਧੀ ਗੋਲੀ ਮਾਰ ਦਿਤੀ।

ਉਨ੍ਹਾਂ ਕਿਹਾ ਕਿ ਹਰਿਆਣਾ ਪੁਲਿਸ ਵਲੋਂ ਗ਼ੈਰ ਪ੍ਰਮਾਣਤ ਹਥਿਆਰਾਂ ਦਾ ਪ੍ਰਯੋਗ ਕੀਤਾ ਗਿਆ ਅਤੇ ਕਿਸਾਨਾਂ ਦੇ ਕਈ ਟਰੈਕਟਰਾਂ ਅਤੇ ਗੱਡੀਆਂ ਦਾ ਨੁਕਸਾਨ ਕੀਤਾ ਗਿਆ। ਕਿਸਾਨ ਆਗੂ ਅਭੀ ਮਨੂੰ ਕੋਹਾੜ ਨੇ ਕਿਹਾ ਕਿ ਹਰਿਆਣਾ ਪੁਲਿਸ ਦੀ ਕਰਤੂਤ ਨਾਲ ਇਕ ਕਿਸਾਨ ਦੀ ਸ਼ਹਾਦਤ ਹੋ ਗਈ ਹੈ ਅਤੇ ਤਿੰਨ ਕਿਸਾਨ ਗੰਭੀਰ ਜ਼ਖ਼ਮੀ ਹਨ ਅਤੇ 100 ਦੇ ਲਗਭਗ ਕਿਸਾਨ ਜ਼ਖ਼ਮੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਸ਼ਾਂਤਮਈ ਢੰਗ ਨਾਲ ਕਿਸਾਨ ਆਗੂਆਂ ਅਤੇ ਸਰਕਾਰ ਵਿਚਕਾਰ ਚਲ ਰਹੀ ਮੀਟਿੰਗਾਂ ਬਾਰੇ ਵਿਚਾਰ ਕਰ ਰਹੇ ਸੀ ਤਾਂ ਹਰਿਆਣਾ ਪੁਲਿਸ ਨੇ ਪਹਿਲਾਂ ਕਿਸਾਨਾਂ ਉਤੇ ਹਮਲਾ ਕੀਤਾ।

ਉਨ੍ਹਾਂ ਕਿਹਾ ਕਿ ਹਰਿਆਣਾ ਪੁਲਿਸ ਦੇ ਜਵਾਨ ਟਰਾਲੀਆਂ ਵਿਚ ਬੈਠੇ ਕਿਸਾਨਾਂ ਨੂੰ ਬੋਰੀਆਂ ਵਿਚ ਭਰ ਕੇ ਲੈ ਗਏ ਅਤੇ ਇਕ ਕਿਸਾਨ ਦੀ ਲੱਤਾਂ ਤੋੜ ਕੇ ਖੇਤਾਂ ਵਿਚ ਸੁੱਟ ਗਏ। ਉਨ੍ਹਾਂ ਨੇ ਹਰਿਆਣਾ ਸਰਕਾਰ ’ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਕਿਸਾਨਾਂ ਨਾਲ ਹਰਿਆਣਾ ਪੁਲਿਸ ਅਤਿਵਾਦੀਆਂ ਵਾਂਗ ਵਿਵਹਾਰ ਕਰ ਰਹੀ ਹੈ ਹੁਣ ਕਿਸਾਨ ਅਪਣੀ ਮੰਗਾ ਜਦੋਂ ਤਕ ਪੂਰੀਆਂ ਨਹੀਂ ਹੁੰਦੀਆਂ ਉਦੋਂ ਤਕ ਇਹ ਧਰਨਾ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਮੰਤਰੀ ਕਿਸਾਨਾਂ ਨਾਲ ਮੀਟਿੰਗ ਕਰਨ ਦੀ ਗੱਲ ਕਰ ਰਹੇ ਹਨ ਪਰ ਦੂਜੇ ਪਾਸੇ ਕਿਸਾਨਾਂ ਦੀ ਹਤਿਆਵਾਂ ਕਰ ਰਹੇ ਹਨ। ਹੁਣ ਕਿਸਾਨਾਂ ਦੀਆਂ ਸਰਕਾਰ ਨਾਲ ਕੋਈ ਵੀ ਗੱਲ ਨਹੀਂ ਹੋਵੇਗੀ ਸਰਕਾਰ ਅਪਣੇ ਅਤਿਆਚਾਰ ਕਰਨ ਨੂੰ ਬੰਦ ਕਰੇ।

(For more Punjabi news apart from Haryana government is creating an atmosphere of terrorism: SKM Non political, stay tuned to Rozana Spokesman)

Location: India, Punjab, Sangrur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement