Farmers Protest: ਕਿਸਾਨਾਂ ਵਿਰੁਧ ‘ਹਿੰਸਾ’ ਨੂੰ ਲੈ ਕੇ ਸਮਾਜਿਕ ਕਾਰਕੁਨ ਵਲੋਂ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ
Published : Feb 22, 2024, 12:50 pm IST
Updated : Feb 22, 2024, 12:50 pm IST
SHARE ARTICLE
Petition filed in supreme court On Violence Against Farmers
Petition filed in supreme court On Violence Against Farmers

CJI ਨੂੰ ਮਾਮਲੇ ’ਚ ਸਿੱਧੇ ਦਖਲ ਦੀ ਕੀਤੀ ਗਈ ਅਪੀਲ

Farmers Protest: ਕਿਸਾਨਾਂ ਵਿਰੁਧ ‘ਹਿੰਸਾ’ ਨੂੰ ਲੈ ਕੇ ਇਕ ਸਮਾਨਿਕ ਕਾਰਕੁਨ ਵਲੋਂ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ। ਸਮਾਜਿਕ ਕਾਰਕੁਨ ਅਗਨੋਸਤਸ ਥੀਓਸ ਨੇ ਖਨੌਰੀ 'ਚ ਨੌਜਵਾਨ ਕਿਸਾਨ ਦੀ ਮੌਤ ਦਾ ਹਵਾਲਾ ਦਿੰਦਿਆਂ ਮਾਮਲੇ ਵਿਚ ਭਾਰਤ ਦੇ ਚੀਫ਼ ਜਸਟਿਸ ਨੂੰ ਸਿੱਧੇ ਦਖ਼ਲ ਦੇਣ ਦੀ ਅਪੀਲ ਕੀਤੀ ਹੈ।

ਅਗਨੋਸਤਸ ਥੀਓਸ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਦੇਸ਼ ਦੇ ਸਾਰੇ ਲੋਕਾਂ ਨੂੰ ਪ੍ਰਦਰਸ਼ਨ ਕਰਨ ਦਾ ਅਧਿਕਾਰ ਦਿੰਦਾ ਹੈ। ਇਸ ਦੇ ਨਾਲ ਹੀ ਕਿਸਾਨਾਂ ਦੀ ਘੱਟੋ ਘੱਟ ਸਮਰਥਨ ਮੁੱਲ ਦੀ ਮੰਗ ਐਮਐਸ ਸਵਾਮੀਨਾਥਨ ਕਮੇਟੀ ਨੇ ਖੁਦ ਮੰਨੀ ਹੈ। ਕਈ ਮਾਹਿਰਾਂ ਨੇ ਵੀ ਐਮ.ਐਸ.ਪੀ. ਦੇ ਕਿਸਾਨਾਂ ਅਤੇ ਦੇਸ਼ ਨੂੰ ਹੋਣ ਵਾਲੇ ਫਾਇਦਿਆਂ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਭਾਰਤੀ ਪ੍ਰਦਰਸ਼ਨ ਕਰਨ ਲਈ ਦੇਸ਼ ਦੇ ਕਿਸੇ ਵੀ ਹਿੱਸੇ ਵਿਚ ਜਾ ਸਕਦਾ ਹੈ। ਦਿੱਲੀ ਤਾਂ ਦੇਸ਼ ਦੀ ਰਾਜਧਾਨੀ ਹੈ, ਸਰਕਾਰ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਤੋਂ ਨਹੀਂ ਰੋਕ ਸਕਦੀ।

ਉਨ੍ਹਾਂ ਕਿਹਾ ਕਿ ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡਿੰਗ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ। ਉਨ੍ਹਾਂ ਨਾਲ ਅਜਿਹਾ ਵਰਤਾਅ ਮੰਦਭਾਗਾ ਹੈ। ਖਨੌਰੀ ਵਿਚ ਨੌਜਵਾਨ ਦੀ ਮੌਤ ਹੋ ਜਾਣਾ, ਦੇਸ਼ ਦੇ ਇਤਿਹਾਸ ਵਿਚ ਕਾਲਾ ਦਿਨ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਹ ਪਟੀਸ਼ਨ ਕੇਂਦਰ ਅਤੇ ਰਾਜ ਸਰਕਾਰਾਂ ਦੇ ਗੈਰ-ਸੰਵਿਧਾਨਕ ਕੰਮਾਂ ਵਿਰੁਧ ਸਿੱਧੇ ਭਾਰਤ ਦੇ ਚੀਫ ਜਸਟਿਸ ਡੀਵਾਈ ਚੰਦਰਚੂੜ ਨੂੰ ਸੰਬੋਧਿਤ ਕੀਤੀ ਗਈ ਹੈ ਅਤੇ ਸੁਪਰੀਮ ਕੋਰਟ ਤੋਂ ਕਾਰਵਾਈ ਦੀ ਬੇਨਤੀ ਕੀਤੀ ਗਈ ਹੈ। ਪਟੀਸ਼ਨ ਵਿਚ ਸੂਬਾ ਅਤੇ ਕੇਂਦਰ ਸਰਕਾਰ ਨੂੰ ਪ੍ਰਦਰਸ਼ਨਕਾਰੀਆਂ ਵਿਰੁਧ ਹਰ ਤਰ੍ਹਾਂ ਦੀ ਹਿੰਸਾ ਰੋਕਣ ਅਤੇ ਸਾਰੀਆਂ ਬੈਰੀਕੇਡਿੰਗ ਅਤੇ ਕਿਲ੍ਹਾ ਬੰਦੀ ਆਦਿ ਨੂੰ ਤੁਰੰਤ ਹਟਾਉਣ ਦਾ ਆਦੇਸ਼ ਦਿਤੇ ਜਾਣ ਦੀ ਮੰਗ ਕੀਤੀ ਗਈ।

ਇਹ ਵੀ ਮੰਗ ਕੀਤੀ ਗਈ ਕਿ ਵੱਖ-ਵੱਖ ਵਿਭਾਗਾਂ, ਬਲਾਂ ਅਤੇ ਏਜੰਸੀਆਂ ਦੁਆਰਾ ਕਿਸਾਨਾਂ ਵਿਰੁਧ ਧਮਕੀਆਂ ਅਤੇ ਹਿੰਸਾ ਅਤੇ ਜਨਤਕ ਜਾਇਦਾਦ ਨੂੰ ਹੋਏ ਨੁਕਸਾਨ ਲਈ ਅਪਰਾਧਿਕ ਦੋਸ਼ ਦਾਇਰ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ ਜਾਣ। ਉਨ੍ਹਾਂ ਮੰਗ ਕੀਤੀ ਕਿ ਸੋਸ਼ਲ ਮੀਡੀਆ ਅਕਾਊਂਟ ਨੂੰ ਅਨਬਲਾਕ ਕੀਤਾ ਜਾਣਾ ਚਾਹੀਦਾ ਹੈ ਅਤੇ ਬੋਲਣ ਦੀ ਆਜ਼ਾਦੀ ਦੇ ਅਧਿਕਾਰ 'ਤੇ ਰੋਕ ਨਹੀਂ ਲਗਾਈ ਜਾਣੀ ਚਾਹੀਦੀ। ਸਰਕਾਰ ਦੇ ਇਸ ਕੰਮ ਵਿਰੁਧ ਐਫਆਈਆਰ ਦਰਜ ਕੀਤੀ ਜਾਣੀ ਚਾਹੀਦੀ ਹੈ।

ਇਸ ਦੇ ਨਾਲ ਹੀ ਸਬੰਧਤ ਅਧਿਕਾਰੀਆਂ ਨੂੰ ਕਿਸਾਨਾਂ ਅਤੇ ਸਿੱਖਾਂ ਨੂੰ ਬਦਨਾਮ ਕਰਨ ਵਾਲੇ ਅਤੇ ਉਨ੍ਹਾਂ ਵਿਰੁਧ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਨ ਅਤੇ ਧਮਕੀਆਂ ਦੇਣ ਵਾਲਿਆਂ ਵਿਰੁਧ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿਤੇ ਜਾਣ ਦੀ ਮੰਗ ਵੀ ਕੀਤੀ ਗਈ ਹੈ। ਐਗਨੋਸਟਸ ਥੀਓਸ ਕਿਸਾਨਾਂ ਦੇ ਪ੍ਰਦਰਸ਼ਨ ਤੋਂ ਇਲਾਵਾ ਕਈ ਹੋਰ ਮੁੱਦਿਆਂ 'ਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ। ਉਹ ਸਿੱਖ ਚੈਂਬਰ ਆਫ਼ ਕਾਮਰਸ ਦੇ ਮੁਖੀ ਵੀ ਹਨ।

(For more Punjabi news apart from Petition filed in supreme court On Violence Against Farmers , stay tuned to Rozana Spokesman)

Location: India, Delhi

SHARE ARTICLE

ਏਜੰਸੀ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement