
21 ਸਵਾਰੀਆਂ ਹੋਈਆਂ ਜ਼ਖ਼ਮੀ
ਮਹਾਰਾਸ਼ਟਰ ਦੇ ਨਾਸਿਕ ਵਿਚ ਇਕ ਦਰਦਨਾਕ ਹਾਦਸਾ ਵਾਪਰ ਗਿਆ। ਜਿਥੇ ਇੱਕ ਤੋਂ ਬਾਅਦ ਇੱਕ ਵਾਹਨ ਆਪਸ ਵਿੱਚ ਟਕਰਾ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ 8 ਤੋਂ 10 ਵਾਹਨ ਇੱਕ ਦੂਜੇ ਨਾਲ ਟਕਰਾ ਗਏ। ਫ਼ਿਲਹਾਲ ਪੁਲਿਸ ਅਤੇ ਪ੍ਰਸ਼ਾਸਨ ਬਚਾਅ ਅਤੇ ਰਾਹਤ ਕਾਰਜਾਂ 'ਚ ਜੁਟਿਆ ਹੋਇਆ ਹੈ। ਇਸ ਭਿਆਨਕ ਸੜਕ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਦੇ ਚਾਂਦਵੜ ਤਾਲੁਕਾ ਦੇ ਰਾਹੁਦ ਘਾਟ 'ਤੇ ਸ਼ੁੱਕਰਵਾਰ ਰਾਤ ਨੂੰ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿਚ 8 ਤੋਂ 10 ਵਾਹਨ ਆਪਸ ਵਿਚ ਟਕਰਾ ਗਏ, ਜਿਸ ਵਿਚ ਇਕ ਔਰਤ ਦੀ ਮੌਤ ਹੋ ਗਈ ਅਤੇ 21 ਸਵਾਰੀਆਂ ਜ਼ਖ਼ਮੀ ਹੋ ਗਈਆਂ।