
Delhi News : ਪ੍ਰਧਾਨ ਮੰਤਰੀ ਮੋਦੀ ਦੇ ਦਫ਼ਤਰ ਤੋਂ ਮੁਲਾਕਾਤ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ
Delhi News in Punjabi : ਦਿੱਲੀ ਦੀ ਨਵੀਂ ਬਣੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪਹਿਲੀ ਵਾਰ ਵਿਧਾਇਕ ਬਣੀ ਰੇਖਾ ਗੁਪਤਾ ਵੀਰਵਾਰ ਨੂੰ ਰਾਮਲੀਲਾ ਮੈਦਾਨ ’ਚ ਇਕ ਸਮਾਰੋਹ 'ਚ 6 ਮੰਤਰੀਆਂ ਨਾਲ ਸਹੁੰ ਚੁੱਕੀ ਸੀ। ਰਾਸ਼ਟਰੀ ਰਾਜਧਾਨੀ 'ਚ ਭਾਜਪਾ 27 ਸਾਲ ਬਾਅਦ ਸੱਤਾ ਵਿਚ ਆਈ ਹੈ।
ਦੱਸ ਦੇਈਏ ਕਿ ਮੁੱਖ ਮੰਤਰੀ ਰੇਖਾ ਗੁਪਤਾ ਹਾਲ ਹੀ 'ਚ ਹੋਈਆਂ ਦਿੱਲੀ ਵਿਧਾਨ ਸਭਾ ਚੋਣਾਂ 'ਚ ਸ਼ਾਲੀਮਾਰ ਬਾਗ ਤੋਂ ਵਿਧਾਇਕ ਚੁਣੀ ਗਈ ਹੈ। ਉਹ ਮਦਨ ਲਾਲ ਖੁਰਾਣਾ, ਸਾਹਿਬ ਸਿੰਘ ਵਰਮਾ ਅਤੇ ਸੁਸ਼ਮਾ ਸਵਰਾਜ ਤੋਂ ਬਾਅਦ ਦਿੱਲੀ 'ਚ ਭਾਜਪਾ ਦੀ ਚੌਥੀ ਮੁੱਖ ਮੰਤਰੀ ਬਣ ਗਈ ਹੈ। ਇਸ ਦੇ ਨਾਲ ਹੀ ਉਹ ਭਾਜਪਾ ਦੇ ਸ਼ਾਸਨ ਵਾਲੇ ਕਿਸੇ ਵੀ ਸੂਬੇ ਦੀ ਇਕਲੌਤੀ ਮਹਿਲਾ ਮੁੱਖ ਮੰਤਰੀ ਵੀ ਬਣੀ ਹੈ। ਸੁਸ਼ਮਾ ਸਵਰਾਜ, ਸ਼ੀਲਾ ਦੀਕਸ਼ਿਤ ਅਤੇ ਆਤਿਸ਼ੀ ਮਗਰੋਂ ਰੇਖਾ ਗੁਪਤਾ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਬਣੀ ਹੈ। ਦੱਸਣਯੋਗ ਹੈ ਕਿ ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿਚ 70 ਵਿਚੋਂ 48 ਸੀਟਾਂ ਜਿੱਤ ਕੇ ਆਮ ਆਦਮੀ ਪਾਰਟੀ (ਆਪ) ਦੇ ਦਹਾਕੇ ਤੋਂ ਚੱਲੇ ਆ ਰਹੇ ਸ਼ਾਸਨ ਦਾ ਅੰਤ ਕਰ ਦਿੱਤਾ ਹੈ।
(For more news apart from Rekha Gupta met Prime Minister Narendra Modi after becoming Chief Minister Delhi News in Punjabi, stay tuned to Rozana Spokesman)