ਦੁਨੀਆ ਦੀਆਂ ਤੇਜ਼ੀ ਨਾਲ ਵਧ ਰਹੀਆਂ ਆਰਥਿਕਤਾਵਾਂ 'ਚ ਭਾਰਤ ਵੀ ਸ਼ੁਮਾਰ
Published : Mar 22, 2019, 1:42 pm IST
Updated : Mar 22, 2019, 1:42 pm IST
SHARE ARTICLE
 India is also one of the fastest growing economies in the world
India is also one of the fastest growing economies in the world

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾਵਾਂ ਵਿਚੋਂ ਇੱਕ ਹੈ,

ਨਵੀਂ ਦਿੱਲੀ: ਕੌਮਾਂਤਰੀ ਮੁਦਰਾ ਫੰਡ (IMF) ਨੇ ਕਿਹਾ ਹੈ ਕਿ ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਆਰਥਿਕਤਾ ਵਿੱਚੋਂ ਇੱਕ ਹੈ। ਆਈਐੱਮਐੱਫ ਨੇ ਕਿਹਾ ਅਜਿਹਾ ਪਿਛਲੇ ਪੰਜ ਸਾਲਾਂ ਵਿਚ ਕਈ ਅਹਿਮ ਸੁਧਾਰ ਕੀਤੇ ਜਾਣ ਕਾਰਨ ਹੋਇਆ ਹੈ। ਪਰ ਅਜੇ ਹੋਰ ਜ਼ਿਆਦਾ ਸੁਧਾਰ ਕਰਨ ਦੀ ਲੋੜ ਹੈ। ਪਿਛਲੇ ਪੰਜ ਸਾਲਾਂ ‘ਚ ਭਾਰਤ ਦੇ ਆਰਥਿਕ ਵਿਕਾਸ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ IMF ਦੇ ਸੰਚਾਰ ਡਾਇਰੈਕਟਰ ਗੇਰੀ ਰਾਈਸ ਨੇ ਕਿਹਾ, ਕਿ "ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾਵਾਂ ਵਿਚੋਂ ਇੱਕ ਹੈ।

ਜਿਸ ਨਾਲ ਵਿਕਾਸ ਦਰ ਔਸਤ ਹੋ ਗਈ ਹੈ। ਪਿਛਲੇ ਪੰਜ ਸਾਲਾਂ ਵਿਚ ਇਸ ‘ਚ ਸੱਤ ਫੀਸਦੀ ਵਾਧਾ ਹੋਇਆ ਹੈ।" ਉਨ੍ਹਾਂ ਕਿਹਾ, "ਅਸੀਂ ਮਹਿਸੂਸ ਕਰਦੇ ਹਾਂ ਕਿ ਮਹੱਤਵਪੂਰਨ ਸੁਧਾਰ ਲਾਗੂ ਕੀਤੇ ਗਏ ਹਨ ਅਤੇ ਇਸ ਉੱਚ ਵਿਕਾਸ ਨੂੰ ਬਣਾਈ ਰੱਖਣ ਲਈ ਲੋੜੀਂਦੇ ਸੁਧਾਰਾਂ ਦੀ ਲੋੜ ਹੈ, ਜਿਸ ‘ਚ ਭਾਰਤ ਦੇ ਜਨਸੰਖਿਅਕ ਲਾਭ ਅੰਸ਼ ਦੇ ਮੌਕੇ ਸ਼ਾਮਲ ਹੋਣਗੇ।

ਅਗਲੇ ਮਹੀਨੇ ਵਿਸ਼ਵ ਬੈਂਕ ਦੇ ਸਾਲਾਨਾ ਸਪਰਿੰਗ ਬੈਠਕ ਤੋਂ ਪਹਿਲਾਂ IMF ਵੱਲੋਂ ਜਾਰੀ ਕੀਤੇ ਜਾਣ ਵਾਲੇ ਵਿਸ਼ਵ ਆਰਥਿਕ ਆਊਟਲੁੱਕ (WEO) ਸਰਵੇਖਣ ਦੀ ਰਿਪੋਰਟ ‘ਚ ਭਾਰਤੀ ਅਰਥ ਵਿਵਸਥਾ ਦਾ ਖੁਲਾਸਾ ਹੋਵੇਗਾ। ਇਹ ਰਿਪੋਰਟ ਸਭ ਤੋਂ ਪਹਿਲਾਂ ਭਾਰਤੀ ਅਮਰੀਕੀ ਅਰਥਸ਼ਾਸਤਰੀ ਗੀਤਾ ਗੋਪੀਨਾਥ ਦੇ ਅਧੀਨ ਹੋਵੇਗੀ, ਜੋ ਹੁਣ IMF ਦੇ ਮੁੱਖ ਅਰਥ ਸ਼ਾਸਤਰੀ ਹਨ।
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement