
ਕਰੋਨਾ ਵਾਇਰਸ ਨਾਲ ਪੂਰੀ ਦੁਨੀਆਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ
ਮੈਡਰਿਡ (ਏ.ਐੱਫ.ਪੀ) - ਕਰੋਨਾ ਵਾਇਰਸ ਨਾਲ ਪੂਰੀ ਦੁਨੀਆਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਚੀਨ ਤੋਂ ਬਾਅਦ ਜਿੱਥੇ ਇਟਲੀ ਵਿਚ ਕਰੋਨਾ ਵਾਇਰਸ ਦੇ ਸਭ ਤੋ ਵੱਧ ਪ੍ਰਭਾਵਿਤ ਮਰੀਜ਼ ਸਾਹਮਣੇ ਆਏ ਹਨ ਉਥੇ ਹੀ ਸਪੇਨ ਵੀ ਹੁਣ ਇਨ੍ਹਾਂ ਦੇਸ਼ਾਂ ਦੀ ਕਤਾਰ ਵਿਚ ਜਾਂਦਾ ਦਿਖਾਈ ਦੇ ਰਿਹਾ ਹੈ। ਦੱਸ ਦੱਈਏ ਕਿ ਸਪੇਨ ਦੇ ਵੱਲੋਂ ਐਤਵਾਰ ਨੂੰ ਕਰੋਨਾ ਵਾਇਰਸ ਦੇ ਨਾਲ 396 ਨਵੀਂਆਂ ਮੌਤਾਂ ਹੋਣ ਦਾ ਐਲਾਨ ਕੀਤਾ ਹੈ।
Coronavirus
ਜਿਸ ਕਾਰਨ ਇਟਲੀ ਤੋਂ ਬਾਅਦ ਸਪੇਨ ਯੂਰਪ ਦਾ ਦੂਜਾ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਬਣ ਗਿਆ ਹੈ। ਏ,ਐੱਫ,ਪੀ ਦੇ ਅਨੁਸਾਰ ਪਿਛਲੇ 24 ਘੰਟੇ ਵਿਚ ਹੋਈਆਂ ਮੌਤਾਂ ਦੇਸ਼ ਵਿਚ ਕੁਲ ਹੋਈਆਂ ਮੌਤਾਂ ਦਾ 30 ਪ੍ਰਤੀਸ਼ਤ ਹੈ। ਇਸ ਤੋਂ ਬਾਅਦ ਦੇਸ਼ ਵਿਚ ਕਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 1700 ਦਾ ਅੰਕੜਾ ਵੀ ਪਾਰ ਕਰ ਗਈ ਹੈ।
file
ਉਧਰ ਸਿਹਤ ਮੰਤਰਾਲੇ ਨੇ ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਨ੍ਹਾਂ ਮਾਮਲਿਆਂ ਦੀ ਗਿਣਤੀ 3,646 ਤੋਂ ਵੱਧ ਕੇ 28,572 ਹੋ ਗਈ ਹੈ। ਇਸ ਦੇ ਨਾਲ ਹੀ ਅਧਿਕਾਰੀਆਂ ਨੇ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਸਮੇਂ ਵਿਚ ਹਲਾਤ ਹੋਰ ਵੀ ਖਰਾਬ ਹੋ ਸਕਦੇ ਹਨ।
Photo
ਦੱਸ ਦੱਈਏ ਕਿ ਪੁਰੀ ਦੁਨੀਆਂ ਵਿਚ ਇਸ ਦੇ ਨਾਲ 13 ਹਜ਼ਾਰ ਤੋਂ ਵੀ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਪੂਰੀ ਦੁਨੀਆਂ ਵਿਚ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ ਦਾ ਅੰਕੜਾ 3 ਲੱਖ ਨੂੰ ਵੀ ਪਾਰ ਕਰ ਚੁੱਕਾ ਹੈ।
Corona Virus
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।