ਜਨਤਾ ਕਰਫਿਊ: ਦੇਸ਼ ਭਰ ਦੇ ਸ਼ਹਿਰਾਂ ‘ਚ ਸਨਾਟਾ, ਘਰਾਂ ‘ਚ ਕੈਦ ਹੋਏ ਲੋਕ, ਦੇਖੋ ਤਸਵੀਰਾਂ
Published : Mar 22, 2020, 11:28 am IST
Updated : Apr 9, 2020, 8:22 pm IST
SHARE ARTICLE
Photo
Photo

ਕੋਰੋਨਾ ਵਾਇਰਸ ਨੂੰ ਲੈ ਕੇ ਭਾਰਤ ਸਮੇਤ ਪੂਰੀ ਦੁਨੀਆ ਵਿਚ ਹਾਹਾਕਾਰ ਮਚੀ ਹੋਈ ਹੈ।

ਨਵੀਂ ਦਿੱਲੀ: ਕੋਰੋਨਾ ਵਾਇਰਸ ਨੂੰ ਲੈ ਕੇ ਭਾਰਤ ਸਮੇਤ ਪੂਰੀ ਦੁਨੀਆ ਵਿਚ ਹਾਹਾਕਾਰ ਮਚੀ ਹੋਈ ਹੈ। ਚੀਨ ਤੋਂ ਫੈਲੇ ਜਾਨਲੇਵਾ ਕੋਰੋਨਾ ਵਾਇਰਸ ਕੋਵਿਡ-19 ਦੇ ਮਰੀਜਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਦੇ ਉਦੇਸ਼ ਨਾਲ ਅੱਜ ਭਾਰਤ ਵਿਚ ਜਨਤਾ ਕਰਫਿਊ ਲਾਗੂ ਹੋ ਗਿਆ ਹੈ।

ਇਹ ਕਰਫਿਊ ਅੱਜ ਰਾਤ 9 ਵਜੇ ਤੱਕ ਜਾਰੀ ਰਹੇਗਾ। ਕੋਰੋਨਾ ਵਾਇਰਸ ਦੇ ਬਚਾਅ ਦੇ ਮੱਦੇਨਜ਼ਰ ਪੀਐਮ ਮੋਦੀ ਵੱਲੋਂ ‘ਜਨਤਾ ਕਰਫਿਊ’ ਦੀ ਅਪੀਲ ਕਰਨ ਤੋਂ ਬਾਅਦ ਦੇਸ਼ ਵਿਚ ਅੱਜ ਬੰਦ ਹੈ। ਇਸ ਦੌਰਾਨ ਲੋਕ ਸਵੇਰੇ 7 ਵਜੇ ਤੋਂ ਲੈ ਕੇ ਰਾਤ 9 ਵਜੇ ਤੱਕ ਘਰਾਂ ਵਿਚ ਹੀ ਰਹਿਣਗੇ। ਇਸ ਦੌਰਾਨ ਅੱਜ ਦੇਸ਼ ਦੇ ਸਾਰੇ ਸੂਬਿਆਂ ਵਿਚ ਸਨਾਟਾ ਛਾਇਆ ਹੋਇਆ ਹੈ।

ਥਾਂ-ਥਾਂ ‘ਤੇ ਪੁਲਿਸ ਤੈਨਾਤ ਹੈ। ਲੋਕਾਂ ਵੱਲੋਂ ਇਸ ਕਰਵਿਊ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।  ਸੜਕਾਂ ਉੱਤੇ ਅਵਾਜਾਈ ਬਿਲਕੁੱਲ ਹੀ ਘੱਟ ਨਜ਼ਰ ਆ ਰਹੀ ਹੈ ਅਤੇ ਲੋਕਾਂ ਆਪਣੇ ਘਰਾਂ ਵਿਚੋਂ ਬਾਹਰ ਨਹੀਂ ਨਿਕਲ ਰਹੇ ਹਨ। ਕਸ਼ਮੀਰ ਤੋਂ ਲੈ ਕੇ ਕੰਨਿਆ ਕੁਮਾਰੀ ਤੱਕ ਪੀਐਮ ਮੋਦੀ ਵੱਲੋਂ ਐਲਾਨੇ ਜਨਤਾ ਕਰਫਿਊ ਨੂੰ ਸਹਿਯੋਗ ਮਿਲਦਾ ਨਜਰ ਆ ਰਿਹਾ ਹੈ।

ਦੱਸ ਦਈਏ ਕਿ ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਦੁਨੀਆ ਭਰ ਸਮੇਤ ਭਾਰਤ ਵਿਚ ਆਪਣੇ ਪੈਰ ਜਮਾ ਲਏ ਹਨ। ਪੂਰੇ ਦੇਸ਼ ਵਿਚੋਂ ਹੁਣ ਤੱਕ 315 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 5 ਲੋਕਾਂ ਦੀ ਮੌਤ ਵੀ ਹੋਈਆਂ ਹਨ।

ਇਸ ਦੇ ਨਾਲ ਹੀ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 13 ਹੋ ਗਈ ਹੈ, ਇਸ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿਚ 31 ਮਾਰਚ ਤੱਕ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement