
ਸਰਚ ਅਪਰੇਸ਼ਨ ਜਾਰੀ
ਸ਼ੋਪੀਆਂ: ਜੰਮੂ-ਕਸ਼ਮੀਰ ਦੇ ਸ਼ੋਪੀਆਂ ਦੇ ਮੁਨੀਹਲ ਇਲਾਕੇ ਵਿਚ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ ਵਿਚ ਤਿੰਨ ਅੱਤਵਾਦੀ ਮਾਰੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ।
Indian Army
ਕਸ਼ਮੀਰ ਆਈਜੀ ਵਿਜੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨਾਲ ਮੁਠਭੇੜ ਵਿਚ ਮਾਰੇ ਗਏ ਤਿੰਨ ਅੱਤਵਾਦੀ ਲਸ਼ਕਰ-ਏ-ਤੋਇਬਾ ਨਾਲ ਜੁੜੇ ਹੋਏ ਸਨ। ਉਹਨਾਂ ਦੱਸਿਆ ਕਿ ਮੁਠਭੇੜ ਵਾਲੇ ਸਥਾਨ ’ਤੇ ਦੋ ਹੋਰ ਅੱਤਵਾਦੀ ਛੁਪੇ ਹੋਏ ਹਨ। ਉਹਨਾਂ ਦੀ ਭਾਲ ਲਈ ਸਰਚ ਅਪਰੇਸ਼ਨ ਜਾਰੀ ਹੈ।