
ਦਿੱਲੀ 'ਚ ਸਿਲੰਡਰ ਦੀ ਕੀਮਤ 949.50 ਰੁ: ਹੋਈ
ਨਵੀਂ ਦਿੱਲੀ - ਅੱਜ ਤੋਂ ਲੋਕਾਂ ਦੀ ਜੇਬ ਹੋਰ ਢਿੱਲੀ ਹੋ ਜਾਵੇਗੀ ਕਿਉਂਕਿ ਅੱਜ ਪੈਟਰੋਲ-ਡੀਜ਼ਲ ਦੇ ਨਾਲ-ਨਾਲ ਘਰੇਲੂ ਰਸੋਈ ਗੈਸ ਸਿਲੰਡਰ ਵੀ ਮਹਿੰਗਾ ਹੋ ਗਿਆ ਹੈ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਐਲਪੀਜੀ ਦੀ ਕੀਮਤ ਵਿਚ 50 ਰੁਪਏ ਦਾ ਵਾਧਾ ਕੀਤੀ ਹੈ। ਇਸ ਨਾਲ ਜਨਤਾ ਦੀ ਰਸੋਈ ਦਾ ਬਜਟ ਵਧ ਜਾਵੇਗਾ।
Inflation
ਦੱਸ ਦੇਈਏ ਕਿ ਐਲਪੀਜੀ ਦੀ ਕੀਮਤ ਵਿਚ ਇਹ ਵਾਧਾ ਅਕਤੂਬਰ 2021 ਤੋਂ ਬਾਅਦ ਪਹਿਲੀ ਵਾਰ ਹੋਇਆ ਹੈ, ਹਾਲਾਂਕਿ ਇਸ ਦੌਰਾਨ ਬਿਨ੍ਹਾਂ ਸਬਸਿਡੀ ਵਾਲੇ ਗੈਸ ਸਿਲੰਡਰ ਦੀ ਕੀਮਤ ਵਿਚ ਵਾਧਾ ਹੋਇਆ ਹੈ ਪਰ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿਚ ਵਾਧਾ ਨਹੀਂ ਕੀਤਾ ਗਿਆ ਸੀ। ਆਖ਼ਰੀ ਵਾਰ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ 6 ਅਕਤੂਬਰ 2021 ਨੂੰ ਵਧਾਈਆਂ ਗਈਆਂ ਸਨ।
LPG Gas Cylinder
ਅੱਜ ਤੋਂ 50 ਰੁਪਏ ਦੇ ਵਾਧੇ ਤੋਂ ਬਾਅਦ ਦਿੱਲੀ 'ਚ 14.2 ਕਿਲੋ ਦੇ ਸਿਲੰਡਰ ਦੀ ਕੀਮਤ 949.50 ਰੁਪਏ ਹੋ ਗਈ ਹੈ। ਕੋਲਕਾਤਾ 'ਚ ਹੁਣ ਗੈਸ ਸਿਲੰਡਰ 976 ਰੁਪਏ 'ਚ ਮਿਲੇਗਾ ਅਤੇ ਚੇਨਈ 'ਚ 965.50 ਰੁਪਏ ਪ੍ਰਤੀ ਸਿਲੰਡਰ ਦੇਣਾ ਹੋਵੇਗਾ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ 987.50 ਰੁਪਏ ਪ੍ਰਤੀ ਸਿਲੰਡਰ ਦੀ ਕੀਮਤ 'ਚ ਵਾਧਾ ਕੀਤਾ ਗਿਆ ਹੈ।
ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵੀ ਵਾਧਾ ਹੋ ਗਿਆ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਇਹ ਵਾਧਾ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਰੂਸ-ਯੂਕਰੇਨ ਯੁੱਧ ਕਾਰਨ ਵਿਸ਼ਵ ਪੱਧਰ 'ਤੇ ਵਧੀਆ ਹਨ। ਪੈਟਰੋਲ ਅਤੇ ਡੀਜ਼ਲ ਵਿਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਹੁਣ ਤੋਂ ਰੋਜ਼ਾਨਾ ਕੀਮਤਾਂ ਵਿਚ ਵਾਧਾ ਹੋਣ ਦੀ ਸੰਭਾਵਨਾ ਵੀ ਹੈ।