
ਸੀਨੀਅਰ ਕਾਂਗਰਸੀ ਆਗੂ ਡਾ.ਕਰਨ ਸਿੰਘ ਦੇ ਪੁੱਤਰ ਵਿਕਰਮਾਦਿੱਤਿਆ ਸਿੰਘ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ
ਸ੍ਰੀਨਗਰ: ਜੰਮੂ-ਕਸ਼ਮੀਰ 'ਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਸੀਨੀਅਰ ਕਾਂਗਰਸੀ ਆਗੂ ਡਾ.ਕਰਨ ਸਿੰਘ ਦੇ ਪੁੱਤਰ ਵਿਕਰਮਾਦਿੱਤਿਆ ਸਿੰਘ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੌਰਾਨ ਉਹਨਾਂ ਕਿਹਾ ਕਿ ਪਾਰਟੀ ਜੰਮੂ-ਕਸ਼ਮੀਰ ਦੇ ਨਾਲ ਅਹਿਮ ਮੁੱਦਿਆਂ 'ਤੇ ਜ਼ਮੀਨੀ ਹਕੀਕਤ ਤੋਂ ਦੂਰ ਹੈ। ਉਹਨਾਂ ਨੇ ਅਪਣਾ ਅਸਤੀਫ਼ਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪਿਆ ਹੈ।
ਵਿਕਰਮਾਦਿਤਿਆ ਸਿੰਘ ਨੇ ਟਵੀਟ ਕਰਕੇ ਕਿਹਾ ਕਿ ਮੈਂ ਕਾਂਗਰਸ ਤੋਂ ਅਸਤੀਫਾ ਦੇ ਰਿਹਾ ਹਾਂ। ਜੰਮੂ-ਕਸ਼ਮੀਰ ਦੇ ਮਹੱਤਵਪੂਰਨ ਮੁੱਦਿਆਂ 'ਤੇ ਮੇਰੀ ਸਥਿਤੀ, ਜੋ ਰਾਸ਼ਟਰੀ ਹਿੱਤਾਂ ਨੂੰ ਦਰਸਾਉਂਦੀ ਹੈ, ਕਾਂਗਰਸ ਪਾਰਟੀ ਨਾਲ ਮੇਲ ਨਹੀਂ ਖਾਂਦੀ ਹੈ। ਪਾਰਟੀ ਦੀ ਸਥਿਤੀ ਅਤੇ ਸੋਚ ਜ਼ਮੀਨੀ ਹਕੀਕਤ ਤੋਂ ਵੱਖਰੀ ਹੈ। ਦੱਸ ਦੇਈਏ ਕਿ ਵਿਕਰਮਾਦਿੱਤਿਆ ਸਿੰਘ ਜੰਮੂ-ਕਸ਼ਮੀਰ ਦੇ ਮਹਾਰਾਜਾ ਰਹੇ ਹਰੀ ਸਿੰਘ ਦੇ ਪੋਤੇ ਹਨ।