ਬੀਤੇ ਦਿਨੀਂ ਵੀ ਆਇਆ ਸੀ ਭੂਚਾਲ
ਨਵੀਂ ਦਿੱਲੀ: ਦਿੱਲੀ 'ਚ ਬੁੱਧਵਾਰ ਨੂੰ ਇੱਕ ਵਾਰ ਮੁੜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 2.7 ਮਾਪੀ ਗਈ। ਇਸ ਦਾ ਕੇਂਦਰ ਪੱਛਮੀ ਦਿੱਲੀ ਵਿੱਚ ਜ਼ਮੀਨ ਤੋਂ ਪੰਜ ਕਿਲੋਮੀਟਰ ਦੀ ਡੂੰਘਾਈ ਵਿੱਚ ਸੀ।
ਨੇੜਲੇ ਇਲਾਕਿਆਂ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦਿੱਲੀ 'ਚ ਬੁੱਧਵਾਰ ਸ਼ਾਮ 4.42 ਵਜੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਦੱਸਣਯੋਗ ਹੈ ਕਿ ਕੱਲ਼੍ਹ ਵੀ ਦਿੱਲੀ-ਐੱਨਸੀਆਰ ਤੋਂ ਇਲਾਵਾ ਰਾਜਸਥਾਨ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਜੰਮੂ-ਕਸ਼ਮੀਰ, ਉੱਤਰਾਖੰਡ 'ਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ।