ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ’ਚ ‘ਆਪ’ ਨਹੀਂ ਮਨਾਏਗੀ ਹੋਲੀ, ਪੜ੍ਹੋ 26 ਮਾਰਚ ਤਕ ਦੇ ਪ੍ਰੋਗਰਾਮ ਦਾ ਐਲਾਨ
Published : Mar 22, 2024, 9:24 pm IST
Updated : Mar 22, 2024, 9:24 pm IST
SHARE ARTICLE
Gopal Rai
Gopal Rai

‘ਆਪ’ ਵਿਧਾਇਕਾਂ ਅਤੇ ਕੌਂਸਲਰਾਂ ਨੂੰ ਕੇਜਰੀਵਾਲ ਦੇ ਪਰਵਾਰਕ ਮੈਂਬਰਾਂ ਨੂੰ ਮਿਲਣ ਤੋਂ ਰੋਕਿਆ ਗਿਆ : ਗੋਪਾਲ ਰਾਏ

ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੇ ਨੇਤਾ ਗੋਪਾਲ ਰਾਏ ਨੇ ਸ਼ੁਕਰਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਇਸ ਸਾਲ ਹੋਲੀ ਨਹੀਂ ਮਨਾਏਗੀ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ’ਚ 26 ਮਾਰਚ ਨੂੰ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰੇਗੀ। ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ (ਕਾਲੇ ਧਨ ਨੂੰ ਚਿੱਟਾ ਕਰਨ) ਦੇ ਮਾਮਲੇ ’ਚ ਵੀਰਵਾਰ ਰਾਤ ਨੂੰ ਗ੍ਰਿਫਤਾਰ ਕੀਤਾ ਸੀ। 

ਇੱਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਏ ਨੇ ਦੋਸ਼ ਲਾਇਆ ਕਿ ‘ਆਪ’ ਵਿਧਾਇਕਾਂ ਅਤੇ ਕੌਂਸਲਰਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਪਰਵਾਰਕ ਮੈਂਬਰਾਂ ਨੂੰ ਮਿਲਣ ਤੋਂ ਰੋਕਿਆ ਗਿਆ। ਦਿੱਲੀ ਸਰਕਾਰ ਦੇ ਮੰਤਰੀ ਰਾਏ ਨੇ ਕਿਹਾ ਕਿ ਪਾਰਟੀ ਵਰਕਰਾਂ ਅਤੇ ਨੇਤਾਵਾਂ ਨੂੰ ਦਿਨ ਭਰ ਹਿਰਾਸਤ ’ਚ ਰੱਖਿਆ ਗਿਆ। ਉਨ੍ਹਾਂ ਕਿਹਾ, ‘‘ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਪੂਰਾ ਦੇਸ਼ ਨਾਰਾਜ਼ ਹੈ। ਸਨਿਚਰਵਾਰ ਸਵੇਰੇ 10 ਵਜੇ ਸਾਰੇ ਵਿਧਾਇਕ, ਕੌਂਸਲਰ, ਅਹੁਦੇਦਾਰ, ‘ਇੰਡੀਆ’ ਗੱਠਜੋੜ ਦੇ ਨੁਮਾਇੰਦੇ ਲੋਕਤੰਤਰ ਨੂੰ ਬਚਾਉਣ ਦਾ ਸੰਕਲਪ ਲੈਣਗੇ। ਸਨਿਚਰਵਾਰ ਨੂੰ ਅਸੀਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸ਼ਹੀਦੀ ਪਾਰਕ ਵਿਖੇ ਇਕੱਠੇ ਹੋਵਾਂਗੇ।’’ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਸਮਾਗਮ ’ਚ ਸ਼ਾਮਲ ਹੋਣਗੇ। 

ਉਨ੍ਹਾਂ ਕਿਹਾ, ‘‘24 ਮਾਰਚ ਨੂੰ ਸਾਰੇ ਵਿਧਾਨ ਸਭਾ ਹਲਕਿਆਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜੇ ਜਾਣਗੇ। 25 ਮਾਰਚ ਨੂੰ ਹੋਲੀ ਵਾਲੇ ਦਿਨ ਅਸੀਂ ਕੋਈ ਪ੍ਰੋਗਰਾਮ ਨਹੀਂ ਕਰਾਂਗੇ ਅਤੇ 26 ਮਾਰਚ ਨੂੰ ਅਸੀਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਾਂਗੇ।’’ ਉਨ੍ਹਾਂ ਕਿਹਾ ਕਿ ‘ਇੰਡੀਆ’ ਗੱਠਜੋੜ ਦੇ ਭਾਈਵਾਲਾਂ ਵਿਚਾਲੇ ਵਿਚਾਰ-ਵਟਾਂਦਰੇ ਤੋਂ ਬਾਅਦ ‘ਆਪ’ ਦੇ ਕੌਮੀ ਕਨਵੀਨਰ ਦੀ ਗ੍ਰਿਫਤਾਰੀ ਵਿਰੁਧ ਸਾਂਝੇ ਅੰਦੋਲਨ ਦਾ ਐਲਾਨ ਛੇਤੀ ਹੀ ਕੀਤਾ ਜਾਵੇਗਾ। 

ਈ.ਡੀ. ਹਿਰਾਸਤ ’ਚ ਮੁੱਖ ਮੰਤਰੀ ਕੇਜਰੀਵਾਲ ਦੀ ਸੁਰੱਖਿਆ ਨੂੰ ਲੈ ਕੇ ‘ਆਪ’ ਚਿੰਤਤ: ਆਤਿਸ਼ੀ 

ਨਵੀਂ ਦਿੱਲੀ: ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਸ਼ੁਕਰਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਹਿਰਾਸਤ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੈ। ਕੇਜਰੀਵਾਲ ਨੂੰ ਈ.ਡੀ. ਨੇ ਵੀਰਵਾਰ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਗ੍ਰਿਫਤਾਰ ਕੀਤਾ ਸੀ। ਆਤਿਸ਼ੀ ਨੇ ਕਿਹਾ ਕਿ ਭਾਰਤ ਦੇ ਲੋਕਤੰਤਰੀ ਇਤਿਹਾਸ ’ਚ ਇਹ ਪਹਿਲੀ ਵਾਰ ਹੋਇਆ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਸੇ ਕੌਮੀ ਪਾਰਟੀ ਦੇ ਮੁਖੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਈ.ਡੀ. ਇਕ ਵੀ ਸਬੂਤ ਪੇਸ਼ ਨਹੀਂ ਕਰ ਸਕੀ ਹੈ। ਇਹ ਦਰਸਾਉਂਦਾ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਕੇਜਰੀਵਾਲ ਤੋਂ ਕਿੰਨੀ ਡਰੀ ਹੋਈ ਹੈ। 

ਆਤਿਸ਼ੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਈ.ਡੀ. ਹਿਰਾਸਤ ’ਚ ਕੇਜਰੀਵਾਲ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੈ। ਉਨ੍ਹਾਂ ਕਿਹਾ, ‘‘ਕੇਜਰੀਵਾਲ ਨੂੰ ਦਿੱਲੀ ਦਾ ਮੁੱਖ ਮੰਤਰੀ ਹੋਣ ਦੇ ਨਾਤੇ ਜ਼ੈੱਡ ਪਲੱਸ ਸੁਰੱਖਿਆ ਦਿਤੀ ਗਈ ਹੈ। ਉਹ ਹੁਣ ਈ.ਡੀ. ਦੀ ਹਿਰਾਸਤ ’ਚ ਹੈ। ਕੇਜਰੀਵਾਲ ਦੀ ਸੁਰੱਖਿਆ ਲਈ ਕੌਣ ਜ਼ਿੰਮੇਵਾਰ ਹੋਵੇਗਾ, ਈ.ਡੀ. ਦਫ਼ਤਰ ’ਚ ਉਨ੍ਹਾਂ ਦੇ ਲਾਕ-ਅੱਪ ’ਚ ਕੌਣ ਦਾਖਲ ਹੋ ਰਿਹਾ ਹੈ, ਕੇਂਦਰ ਨੂੰ ਉਨ੍ਹਾਂ ਦੀ ਸੁਰੱਖਿਆ ਪ੍ਰਬੰਧਾਂ ਬਾਰੇ ਜਵਾਬ ਦੇਣਾ ਹੋਵੇਗਾ।’’ 

ਮੁੱਖ ਮੰਤਰੀ ਦੀ ਗ੍ਰਿਫਤਾਰੀ ਦਿੱਲੀ ਦੇ ਲੋਕਾਂ ਨਾਲ ਧੋਖਾ : ਸੁਨੀਤਾ ਕੇਜਰੀਵਾਲ

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਸ਼ੁਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਮੁਖੀ ਦੀ ਗ੍ਰਿਫਤਾਰੀ ਦਿੱਲੀ ਦੇ ਲੋਕਾਂ ਨਾਲ ਧੋਖਾ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵੀਰਵਾਰ ਰਾਤ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਕਾਲੇ ਧਨ ਨੂੰ ਚਿੱਟਾ ਕਰਨ ਦੇ ਮਾਮਲੇ ’ਚ ਗ੍ਰਿਫਤਾਰ ਕੀਤਾ ਸੀ। ਸੁਨੀਤਾ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇਕ ਪੋਸਟ ’ਚ ਕਿਹਾ, ‘‘ਤੁਹਾਡੇ ਤਿੰਨ ਵਾਰ ਚੁਣੇ ਗਏ ਮੁੱਖ ਮੰਤਰੀ ਨੂੰ ਮੋਦੀ ਜੀ ਨੇ ਸੱਤਾ ਦੇ ਹੰਕਾਰ ’ਚ ਗ੍ਰਿਫਤਾਰ ਕੀਤਾ ਸੀ। ਉਹ ਸਾਰਿਆਂ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਦਿੱਲੀ ਦੇ ਲੋਕਾਂ ਨਾਲ ਧੋਖਾ ਹੈ। ਤੁਹਾਡਾ ਮੁੱਖ ਮੰਤਰੀ ਹਮੇਸ਼ਾ ਤੁਹਾਡੇ ਨਾਲ ਖੜਾ ਰਿਹਾ ਹੈ। ਜੇਲ ਦੇ ਅੰਦਰ ਹੋਵੇ ਜਾਂ ਬਾਹਰ, ਉਨ੍ਹਾਂ ਦੀ ਜ਼ਿੰਦਗੀ ਦੇਸ਼ ਨੂੰ ਸਮਰਪਿਤ ਹੈ। ਜਨਤਾ ਲੋਕ ਹਨ, ਹਰ ਕੋਈ ਜਾਣਦਾ ਹੈ। ਜੈ ਹਿੰਦ।’’ 

ਕੇਜਰੀਵਾਲ ਨੂੰ ਸ਼ਰਾਬ ’ਤੇ ਨੀਤੀ ਨਾ ਬਣਾਉਣ ਦੀ ਚੇਤਾਵਨੀ ਦਿਤੀ ਸੀ : ਅੰਨਾ ਹਜ਼ਾਰੇ

ਮੁੰਬਈ: ਆਬਕਾਰੀ ਨੀਤੀ ਘਪਲੇ ਦੇ ਮਾਮਲੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਮਾਜ ਸੇਵੀ ਅੰਨਾ ਹਜ਼ਾਰੇ ਨੇ ਸ਼ੁਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਨੇਤਾ ਨੂੰ ਅਜਿਹੀ ਨੀਤੀ ਨਾ ਬਣਾਉਣ ਦੀ ਚੇਤਾਵਨੀ ਦਿਤੀ ਸੀ। ਇਕ ਦਹਾਕੇ ਪਹਿਲਾਂ ਕੇਜਰੀਵਾਲ ਦੇ ਨਾਲ ਦੇਸ਼ ਵਿਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦਾ ਚਿਹਰਾ ਬਣੇ ਹਜ਼ਾਰੇ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਉਨ੍ਹਾਂ ਦੇ ਗਲਤ ਕੰਮਾਂ ਕਾਰਨ ਗ੍ਰਿਫਤਾਰ ਕੀਤਾ ਸੀ। ਹਜ਼ਾਰੇ ਨੇ ਮਹਾਰਾਸ਼ਟਰ ’ਚ ਅਪਣੇ ਪਿੰਡ ਰਾਲੇਗਨ ਸਿੱਧੀ ’ਚ ਕਿਹਾ, ‘‘ਮੈਂ ਉਨ੍ਹਾਂ ਨੂੰ ਕਿਹਾ ਕਿ ਸਾਡਾ ਕੰਮ ਆਬਕਾਰੀ ਨੀਤੀ ਬਣਾਉਣਾ ਨਹੀਂ ਹੈ। ਇਕ ਛੋਟਾ ਬੱਚਾ ਵੀ ਜਾਣਦਾ ਹੈ ਕਿ ਸ਼ਰਾਬ ਇਕ ਬੁਰੀ ਚੀਜ਼ ਹੈ। ਮੈਂ ਉਨ੍ਹਾਂ ਨੂੰ ਇਸ ਤੋਂ ਬਚਣ ਲਈ ਕਿਹਾ। ਪਰ ਉਨ੍ਹਾਂ ਨੇ ਨਹੀਂ ਸੁਣਿਆ ਅਤੇ ਨੀਤੀ ਬਣਾਈ।’’ ਹਜ਼ਾਰੇ ਨੇ ਕਿਹਾ, ‘‘ਉਨ੍ਹਾਂ ਸੋਚਿਆ ਕਿ ਉਹ ਵਧੇਰੇ ਪੈਸਾ ਕਮਾਉਣਗੇ ਅਤੇ ਇਸ ਲਈ ਨੀਤੀ ਤਿਆਰ ਕੀਤੀ। ਮੈਂ ਦੁਖੀ ਹੋਇਆ ਅਤੇ ਉਨ੍ਹਾਂ ਨੂੰ ਦੋ ਵਾਰ ਲਿਖਿਆ। ਮੈਨੂੰ ਇਸ ਗੱਲ ਦਾ ਦੁੱਖ ਹੈ ਕਿ ਕੇਜਰੀਵਾਲ ਵਰਗਾ ਵਿਅਕਤੀ, ਜਿਸ ਨੇ ਕਦੇ ਮੇਰੇ ਨਾਲ ਕੰਮ ਕੀਤਾ ਸੀ ਅਤੇ ਸ਼ਰਾਬ ਵਿਰੁਧ ਆਵਾਜ਼ ਉਠਾਈ ਸੀ, ਆਬਕਾਰੀ ਨੀਤੀ ਦਾ ਖਰੜਾ ਤਿਆਰ ਕਰ ਰਿਹਾ ਹੈ।’’ ਉਨ੍ਹਾਂ ਕਿਹਾ, ‘‘ਜੇਕਰ ਕੇਜਰੀਵਾਲ ਨੇ ਕੁੱਝ ਨਹੀਂ ਕੀਤਾ ਤਾਂ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਹੁਣ ਕਾਨੂੰਨ ਅਪਣਾ ਕੰਮ ਕਰੇਗਾ ਅਤੇ ਸਰਕਾਰ ਲੋੜੀਂਦੀ ਕਾਰਵਾਈ ਕਰੇਗੀ।’’

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement