Arvind Kejriwal: ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ਼ 'ਆਪ' ਅੱਜ ਦੇਸ਼ ਭਰ 'ਚ ਕਰੇਗੀ ਪ੍ਰਦਰਸ਼ਨ
Published : Mar 22, 2024, 7:07 am IST
Updated : Mar 22, 2024, 7:13 am IST
SHARE ARTICLE
AAP will protest across the country today against the arrest of Arvind Kejriw
AAP will protest across the country today against the arrest of Arvind Kejriw

Arvind Kejriwal: ਦੋ ਘੰਟੇ ਦੀ ਪੁਛਗਿਛ ਬਾਅਦ ਆਖ਼ਰ ਈ ਡੀ ਨੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ

AAP will protest across the country today against the arrest of Arvind Kejriw: ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇਸ਼ ਵਿਆਪੀ ਪ੍ਰਦਰਸ਼ਨ ਕਰੇਗੀ। ਆਮ ਆਦਮੀ ਪਾਰਟੀ ਦੇ ਆਗੂਆਂ ਗੋਪਾਲ ਰਾਏ, ਸੌਰਭ ਭਾਰਦਵਾਜ, ਸੰਦੀਪ ਪਾਠਕ ਅਤੇ ਆਤਿਸ਼ੀ ਨੇ ਪ੍ਰੈਸ ਕਾਨਫਰੰਸ ਵਿੱਚ ਇਸ ਦਾ ਐਲਾਨ ਕਰਦਿਆਂ ਕਿਹਾ ਕਿ ਸਾਡੀ ਲੜਾਈ ਸੜਕਾਂ ਤੋਂ ਲੈ ਕੇ ਅਦਾਲਤ ਤੱਕ ਜਾਰੀ ਰਹੇਗੀ।

ਇਹ ਵੀ ਪੜ੍ਹੋ: Food Recipes: ਘਰ ਦੀ ਰਸੋਈ ਵਿਚ ਬਣਾਉ ਰਸਗੁੱਲਾ 

 ਦੱਸ ਦੇਈਏ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਗਿ੍ਰਫ਼ਤਾਰ ਕਰ ਲਿਆ ਹੈ। ਈਡੀ ਦੀ ਟੀਮ 10ਵੇਂ ਸੰਮਨ ਅਤੇ ਸਰਚ ਵਾਰੰਟ ਲੈ ਕੇ ਵੀਰਵਾਰ ਸ਼ਾਮ 7 ਵਜੇ ਕੇਜਰੀਵਾਲ ਦੇ ਘਰ ਪਹੁੰਚੀ ਸੀ। ਜਾਂਚ ਏਜੰਸੀ ਨੇ ਦੋ ਘੰਟੇ ਪੁਛ ਗਿਛ ਤੋਂ ਬਾਅਦ ਰਾਤ 9 ਵਜੇ ਇਹ ਕਾਰਵਾਈ ਕੀਤੀ। ਇਸੇ ਦੌਰਾਨ ਕੇਜਰੀਵਾਲ ਦੀ ਗ੍ਰਿਫ਼ਤਾਰੀ ਵਿਰੁਧ ਰੋਸ ਪ੍ਰਦਰਸ਼ਨ ਕਰਦੇ ਹੋਏ ‘ਆਪ’ ਵਰਕਰਾਂ ਨੂੰ ਵੀ ਪੁਲਿਸ ਵਲੋਂ ਹਿਰਾਸਤ ਵਿਚ ਲਿਆ ਗਿਆ ਹੈ।

ਇਹ ਵੀ ਪੜ੍ਹੋ: Health News: ਸਵੇਰੇ ਖ਼ਾਲੀ ਢਿੱਡ ਕੋਸੇ ਪਾਣੀ ’ਚ ਮਿਲਾ ਕੇ ਪੀਉ ਸ਼ਹਿਦ, ਹੋਣਗੇ ਕਈ ਫ਼ਾਇਦੇ 

ਇਸ ਤੋਂ ਪਹਿਲਾਂ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਇਕ ਟੀਮ ਵੀਰਵਾਰ ਸ਼ਾਮ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਹਾਈ ਕੋਰਟ ਵਲੋਂ ਕੇਜਰੀਵਾਲ ਨੂੰ ਪੁਲਸੀਆ ਕਾਰਵਾਈ ਤੋਂ ਰਾਹਤ ਦੇਣ ਤੋਂ ਇਨਕਾਰ ਕਰਨ ਤੋਂ ਬਾਅਦ ਈਡੀ ਦੀ ਟੀਮ ਕੇਜਰੀਵਾਲ ਦੀ ਰਿਹਾਇਸ਼ ’ਤੇ ਪਹੁੰਚ ਗਈ। ਅਧਿਕਾਰੀਆਂ ਨੇ ਦਸਿਆ ਕਿ ਏਜੰਸੀ ਦੇ ਅਧਿਕਾਰੀ ਮਾਮਲੇ ’ਚ ਸੰਮਨ ਭੇਜਣ ਲਈ ਕੇਜਰੀਵਾਲ ਦੀ ਰਿਹਾਇਸ਼ ’ਤੇ ਗਏ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 ਉਨ੍ਹਾਂ ਕਿਹਾ ਕਿ ਈਡੀ ਦੀ ਟੀਮ ਨੇ ਮੁੱਖ ਮੰਤਰੀ ਨਿਵਾਸ ਦੇ ਸਟਾਫ਼ ਨੂੰ ਵੀ ਕਿਹਾ ਕਿ ਉਸ ਕੋਲ ਸਰਚ ਵਾਰੰਟ ਹੈ। ਈਡੀ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਕੇਜਰੀਵਾਲ ਨੂੰ ਕਈ ਵਾਰ ਸੰਮਨ ਭੇਜਿਆ ਸੀ ਪਰ ਉਹ ਪੇਸ਼ ਨਹੀਂ ਹੋਏ। ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਦੇ ਜਸਟਿਸ ਸੁਰੇਸ਼ ਕੁਮਾਰ ਕੈਤ ਅਤੇ ਜਸਟਿਸ ਮਨੋਜ ਜੈਨ ਦੇ ਬੈਂਚ ਨੇ ਕੇਜਰੀਵਾਲ ਨੂੰ ਇਸ ਮਾਮਲੇ ਵਿਚ ਜਬਰਦਸਤੀ ਕਾਰਵਾਈ ਤੋਂ ਕੋਈ ਸੁਰੱਖਿਆ ਦੇਣ ਤੋਂ ਇਨਕਾਰ ਕਰ ਦਿਤਾ ਸੀ।  ਬੈਂਚ ਨੇ ਕੇਜਰੀਵਾਲ ਦੀ ਸੁਰੱਖਿਆ ਦੀ ਮੰਗ ਵਾਲੀ ਪਟੀਸ਼ਨ ਨੂੰ 22 ਅਪ੍ਰੈਲ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਹੈ। ਸੰਮਨ ਨੂੰ ਚੁਨੌਤੀ ਦੇਣ ਵਾਲੀ ਉਸ ਦੀ ਮੁੱਖ ਪਟੀਸ਼ਨ ’ਤੇ ਵੀ ਉਸੇ ਦਿਨ (22 ਅਪ੍ਰੈਲ) ਨੂੰ ਸੁਣਵਾਈ ਹੋਵੇਗੀ।

(For more news apart from 'AAP will protest across the country today against the arrest of Arvind Kejriwal ' stay tuned to Rozana Spokesman)
                  

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kejriwal ਦੇ ਬਾਹਰ ਆਉਣ ਮਗਰੋਂ ਗਰਜੇ CM Bhagwant Mann, ਦੇਖੋ ਵਿਰੋਧੀਆਂ ਨੂੰ ਕੀ ਬੋਲੇ, ਕੇਜਰੀਵਾਲ ਵੀ ਮੌਕੇ ਤੇ...

11 May 2024 5:08 PM

ਨਿੱਕੇ Moosewale ਨੂੰ ਲੈਕੇ Sri Darbar Sahib ਪਹੁੰਚਿਆ ਪਰਿਵਾਰ, ਦੇਖੋ Live ਤਸਵੀਰਾਂ ਤੇ ਕੀਤੀਆਂ ਦਿਲ ਦੀਆਂ ਗੱਲਾਂ

11 May 2024 5:20 PM

Amritpal Singh ਵਾਂਗ Jail 'ਚ ਬੈਠ ਕੇ ਚੋਣਾਂ ਲੜਨ ਵਾਲਿਆਂ ਬਾਰੇ ਸੁਣੋ ਕੀ ਹੈ ਕਾਨੂੰਨ, ਵਾਂਗ ਜੇਲ੍ਹ 'ਚ ਬੈਠ ਕੇ ਚੋਣ

11 May 2024 4:40 PM

Gangster Jaipal Bhullar Father Bhupinder Singh Bhullar Exclusvie Interview | Lok Sabha Election ....

11 May 2024 4:06 PM

ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਵੱਡੀ ਖ਼ਬਰ, ਕੇਜਰੀਵਾਲ ਜੇਲ੍ਹ ’ਚੋਂ ਕਦੋਂ ਆਉਣਗੇ ਬਾਹਰ, ਆਈ ਵੱਡੀ ਜਾਣਕਾਰੀ

11 May 2024 3:59 PM
Advertisement