ਕੇਜਰੀਵਾਲ ਨੇ SC ਤੋਂ ਪਟੀਸ਼ਨ ਵਾਪਸ ਲਈ, ED ਨੇ ਕਿਹਾ- ਅਦਾਲਤ ਫ਼ੈਸਲਾ ਸੁਣਾਉਣ ਤੋਂ ਪਹਿਲਾਂ ਸਾਡੀ ਗੱਲ ਸੁਣੇ 
Published : Mar 22, 2024, 1:11 pm IST
Updated : Mar 22, 2024, 1:24 pm IST
SHARE ARTICLE
Arvind Kejriwal
Arvind Kejriwal

ਈਡੀ ਨੇ ਅਦਾਲਤ ਤੋਂ ਮੰਗ ਕੀਤੀ ਹੈ ਕਿ ਜੇਕਰ ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਕੋਈ ਵੀ ਫੈਸਲਾ ਲੈਣਾ ਹੈ ਤਾਂ ਪਹਿਲਾਂ ਉਹਨਾਂ ਦੀ ਗੱਲ ਸੁਣੀ ਜਾਵੇ।

Arvind Kejriwal: ਨਵੀਂ ਦਿੱਲੀ  -  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਨਹੀਂ ਹੋਵੇਗੀ। ਦਿੱਲੀ ਦੇ ਮੁੱਖ ਮੰਤਰੀ ਨੇ ਈਡੀ ਦੀ ਗ੍ਰਿਫ਼ਤਾਰੀ ਵਿਰੁੱਧ ਸੁਪਰੀਮ ਕੋਰਟ ਵਿਚ ਦਾਇਰ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ। ਹੇਠਲੀ ਅਦਾਲਤ ਵਿਚ ਕੇਸ ਦੀ ਸੁਣਵਾਈ ਹੋਣ ਕਾਰਨ ਉਹਨਾਂ ਨੇ ਆਪਣੀ ਅਰਜ਼ੀ ਵਾਪਸ ਲੈ ਲਈ ਹੈ। 

ਹਾਈਕੋਰਟ ਵੱਲੋਂ ਗ੍ਰਿਫ਼ਤਾਰੀ 'ਤੇ ਰੋਕ ਲਗਾਉਣ ਤੋਂ ਇਨਕਾਰ ਕਰਨ ਤੋਂ ਬਾਅਦ ਈਡੀ ਦੀ ਟੀਮ ਵੀਰਵਾਰ ਦੇਰ ਸ਼ਾਮ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ ਸੀ। ਕਰੀਬ 2 ਘੰਟੇ ਦੀ ਛਾਪੇਮਾਰੀ ਅਤੇ ਪੁੱਛਗਿੱਛ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਨੂੰ ਜਾਂਚ ਏਜੰਸੀ ਨੇ ਗ੍ਰਿਫ਼ਤਾਰ ਕਰ ਲਿਆ ਸੀ। ਇਸ ਮਾਮਲੇ 'ਚ ਈਡੀ ਸ਼ੁੱਕਰਵਾਰ ਨੂੰ ਅਰਵਿੰਦ ਕੇਜਰੀਵਾਲ ਨੂੰ ਅਦਾਲਤ 'ਚ ਪੇਸ਼ ਕਰੇਗੀ ਅਤੇ ਪੁੱਛਗਿੱਛ ਲਈ ਉਨ੍ਹਾਂ ਦੀ ਹਿਰਾਸਤ ਦੀ ਮੰਗ ਕਰੇਗੀ। 

ਓਧਰ ਜੇ ਗੱਲ ਈਡੀ ਦੀ ਕੀਤੀ ਜਾਵੇ ਤਾਂ ਈਡੀ ਨੇ ਅਦਾਲਤ ਤੋਂ ਮੰਗ ਕੀਤੀ ਹੈ ਕਿ ਜੇਕਰ ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਕੋਈ ਵੀ ਫੈਸਲਾ ਲੈਣਾ ਹੈ ਤਾਂ ਪਹਿਲਾਂ ਉਹਨਾਂ ਦੀ ਗੱਲ ਸੁਣੀ ਜਾਵੇ। ਇਕ ਮੀਡੀਆ ਏਜੰਸੀ ਦੀ ਰਿਪੋਰਟ ਮੁਤਾਬਕ ਈਡੀ ਨੂੰ ਕੇਜਰੀਵਾਲ ਦੇ ਘਰ ਛਾਪੇਮਾਰੀ ਦੌਰਾਨ ਕੁਝ ਦਸਤਾਵੇਜ਼ ਮਿਲੇ ਸਨ। ਇਨ੍ਹਾਂ ਦਸਤਾਵੇਜ਼ਾਂ ਤੋਂ ਪਤਾ ਲੱਗਾ ਹੈ ਕਿ ਕੇਜਰੀਵਾਲ ਈਡੀ ਦੇ ਅਧਿਕਾਰੀਆਂ 'ਤੇ ਨਜ਼ਰ ਰੱਖ ਰਹੇ ਸਨ। 22 ਮਾਰਚ ਨੂੰ ਅਦਾਲਤ ਵਿੱਚ ਸੁਣਵਾਈ ਦੌਰਾਨ ਈਡੀ ਪਹਿਲੀ ਵਾਰ ‘ਆਪ’ ਖ਼ਿਲਾਫ਼ ਸਬੂਤ ਪੇਸ਼ ਕਰੇਗੀ।

ਈਡੀ ਦਾ ਕਹਿਣਾ ਹੈ ਕਿ ਗੋਆ ਵਿਚ ਸ਼ਰਾਬ ਘੁਟਾਲੇ ਦੇ ਪੈਸੇ ਦੀ ਵਰਤੋਂ ਕੀਤੀ ਗਈ ਸੀ। ਈਡੀ ਨੇ ਇਸ ਸਬੰਧ ਵਿਚ ਗੋਆ ਵਿਚ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਬਿਆਨ ਵੀ ਦਰਜ ਕੀਤੇ ਹਨ। ਇਨ੍ਹਾਂ ਉਮੀਦਵਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਚੋਣ ਲੜਨ ਲਈ ਨਕਦ ਪੈਸੇ ਦਿੱਤੇ ਗਏ ਸਨ। ਏਜੰਸੀ ਦਾ ਦੋਸ਼ ਹੈ ਕਿ ਇਹ ਉਹੀ ਪੈਸਾ ਹੈ ਜੋ ਪਾਰਟੀ ਨੂੰ ਸ਼ਰਾਬ ਘੁਟਾਲੇ ਵਿੱਚ ਮਿਲਿਆ ਸੀ। 

- ਦਿੱਲੀ ਸ਼ਰਾਬ ਘੁਟਾਲੇ ਵਿਚ ਕੇ.ਕਵਿਤਾ ਨੂੰ ਲੱਗਿਆ ਝਟਕਾ, ਨਹੀਂ ਮਿਲੀ ਰਾਹਤ 
ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿਚ ਗ੍ਰਿਫ਼ਤਾਰ ਬੀਆਰਐਸ ਆਗੂ ਦੀ ਕਵਿਤਾ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਦਰਅਸਲ, ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ, ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਕੁਝ ਵਿਵਸਥਾਵਾਂ ਨੂੰ ਚੁਣੌਤੀ ਦੇਣ ਵਾਲੀ ਉਸ ਦੀ ਪਟੀਸ਼ਨ 'ਤੇ ਨੋਟਿਸ ਜਾਰੀ ਕੀਤਾ ਗਿਆ ਸੀ। 

ਜਸਟਿਸ ਸੰਜੀਵ ਖੰਨਾ, ਐਮਐਮ ਸੁੰਦਰੇਸ਼ ਅਤੇ ਬੇਲਾ ਐਮ ਤ੍ਰਿਵੇਦੀ ਦੇ ਬੈਂਚ ਨੇ ਕਵਿਤਾ ਨੂੰ ਹੇਠਲੀ ਅਦਾਲਤ ਵਿਚ ਜਾਣ ਲਈ ਕਿਹਾ ਅਤੇ ਕਿਹਾ ਕਿ ਇਹ ਇਕ ਅਜਿਹਾ ਅਭਿਆਸ ਹੈ ਜਿਸ ਦਾ ਇਹ ਅਦਾਲਤ ਪਾਲਣਾ ਕਰ ਰਹੀ ਹੈ ਅਤੇ ਪ੍ਰੋਟੋਕੋਲ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਬੈਂਚ ਨੇ ਕਵਿਤਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੂੰ ਕਿਹਾ ਕਿ "ਪ੍ਰਬੰਧਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਪੈਂਡਿੰਗ ਕੇਸਾਂ ਦੇ ਨਾਲ ਆਵੇਗੀ।" ਸ਼ੁਰੂਆਤ 'ਚ ਸਿੱਬਲ ਨੇ ਕਿਹਾ ਕਿ ਸਰਕਾਰੀ ਗਵਾਹ ਦੇ ਬਿਆਨ ਦੇ ਆਧਾਰ 'ਤੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। 

ਤੇਲੰਗਾਨਾ ਵਿਧਾਨ ਪ੍ਰੀਸ਼ਦ ਦੀ ਮੈਂਬਰ ਅਤੇ ਰਾਜ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਧੀ ਕਵਿਤਾ ਨੂੰ 15 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਮਾਮਲੇ ਵਿਚ 23 ਮਾਰਚ ਤੱਕ ਈਡੀ ਦੀ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ।

ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅੰਨਾ ਹਜ਼ਾਰੇ ਦਾ ਬਿਆਨ 
ਮੈਨੂੰ ਦੁੱਖ ਹੈ ਕਿ ਅਰਵਿੰਦ ਵਰਗਾ ਆਦਮੀ, ਜੋ ਮੇਰੇ ਨਾਲ ਕੰਮ ਕਰਦਾ ਸੀ ਅਤੇ ਸ਼ਰਾਬ ਦੇ ਖਿਲਾਫ਼ ਆਵਾਜ਼ ਉਠਾਉਂਦਾ ਸੀ, ਅੱਜ ਸ਼ਰਾਬ ਦੀ ਨੀਤੀ ਬਣਾ ਰਿਹਾ ਹੈ। ਪਰ ਕੋਈ ਕੀ ਕਰੇ, ਸੱਤਾ ਦੇ ਸਾਹਮਣੇ ਕੁਝ ਨਹੀਂ ਹੋ ਸਕਦਾ। ਆਖ਼ਰ ਉਸ ਦੀ ਗ੍ਰਿਫ਼ਤਾਰੀ ਉਸ ਦੀ ਗ਼ਲਤੀ ਕਾਰਨ ਹੋਈ ਹੈ, ਜੇਕਰ ਅਸੀਂ ਇਹ ਗੱਲਾਂ ਨਾ ਆਖੀਆਂ ਹੁੰਦੀਆਂ ਤਾਂ ਉਸ ਦੀ ਗ੍ਰਿਫ਼ਤਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਹੁਣ ਸਰਕਾਰ ਵੇਖੇਗੀ ਕਿ ਕੀ ਹੋਇਆ। ਉਹਨਾਂ ਨੇ ਕਿਹਾ ਕਿ ਉਹਨਾਂ ਨੇ ਅਰਵਿੰਦ ਕੇਜਰੀਵਾਲ ਨੂੰ ਕਈ ਵਾਰ ਚਿੱਠੀ ਲਿਖੀ ਪਰ ਉਹਨਾਂ ਨੇ ਮੇਰੀ ਇਕ ਗੱਲ ਨਹੀਂ ਮੰਨੀ। 

SHARE ARTICLE

ਏਜੰਸੀ

Advertisement

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM
Advertisement