ਦੇਸ਼ ਵਿਚ 3,870 ਵਿਅਕਤੀ ਇਸ ਖਤਰਨਾਕ ਵਾਇਰਸ ਨੂੰ ਮਾਤ ਪਾ ਕੇ ਠੀਕ ਵੀ ਹੋ ਗਏ ਹਨ।
ਨਵੀਂ ਦਿੱਲੀ : ਦੇਸ਼ ਵਿਚ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਦੇ ਲਈ ਦੇਸ਼ ਵਿਚ ਲੌਕਡਾਊਨ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਸਰਕਾਰਾਂ ਦੇ ਵੱਲੋਂ ਕਰੋਨਾ ਨਾਲ ਨਜਿੱਠਣ ਲਈ ਆਪਣੇ-ਆਪਣੇ ਪੱਧਰ ਉਪਰ ਉਪਰਾਲੇ ਕੀਤਾ ਜਾ ਰਹੇ ਹਨ। ਇਸੇ ਤਹਿਤ ਵੱਖ-ਵੱਖ ਤਰ੍ਹਾਂ ਦੀਆਂ ਸਿਹਤ ਸੇਵਾਵਾਂ ਨੂੰ ਮੁਹੱਈਆ ਕਰਵਾਉਂਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਦੱਸਿਆ ਕਿ ਦੇਸ਼ ਵਿਚ ਕੋਵਿਡ -19 ਦੇ 720 ਹਸਪਤਾਲ ਬਣਾਏ ਗਏ ਹਨ।
ਇਸ ਤੋਂ ਇਲਾਵਾ 1 ਲੱਖ 86 ਹਜ਼ਾਰ ਆਈਸੋਲੇਸ਼ਨ ਬੈਡਾਂ ਨੂੰ ਤਿਆਰ ਕੀਤਾ ਗਿਆ ਹੈ। ਇਸ ਦੇ ਨਾਲ ਹੀ 24 ਹਜ਼ਾਰ ਆਈ.ਸੀ.ਯੂ ਤੇ ਵੈਂਟੀਲੇਟਰ ਤਿਆਰ ਕੀਤੇ ਗਏ ਹਨ। ਦੱਸ ਦੱਈਏ ਕਿ ਕਰੋਨਾ ਦਾ ਪਹਿਲਾ ਮਰੀਜ਼ ਮਿਲਣ ਤੋਂ ਬਾਅਦ ਤਿੰਨ ਮਹੀਨੇ ਦੇ ਅੰਦਰ ਹੀ ਇਨ੍ਹਾਂ ਸੁਵਿਧਾਵਾਂ ਦਾ ਵਿਸਥਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪਹਿਲਾ ਸਾਡੇ ਕੋਲ ਪੀ.ਪੀ.ਆਈ ਦੀ ਇਕ ਵੀ ਸੁਵਿਧਾ ਨਹੀਂ ਸੀ
ਪਰ ਅੱਜ 77 ਦੇ ਕਰੀਬ ਘਰੇਲੂ ਕੰਪਨੀਆਂ ਦੇ ਵੱਲੋਂ ਇਹ ਪੀ.ਪੀ.ਈ ਕਿਟਾਂ ਤਿਆਰ ਕੀਤੀਆ ਜਾ ਰਰੀਆਂ ਹਨ। ਇਸ ਲਈ 1 ਕਰੋੜ 88 ਲੱਖ ਪੀ.ਪੀ.ਈ ਕਿਟਾਂ ਦਾ ਆਡਰ ਹੈ। ਇਸ ਤੋਂ ਇਲਾਵਾ 25 ਲੱਖ ਦੇ ਕਰੀਬ ਐੱਨ – 95 ਮਾਸਕ ਉਪਲੱਬਧ ਹਨ ਅਤੇ ਢਾਈ ਕਰੋੜ ਦਾ ਆਡਰ ਦਿੱਤਾ ਗਿਆ ਹੈ।
ਦੱਸ ਦੱਈਏ ਕਿ ਹੁਣ ਤੱਕ ਭਾਰਤ ਵਿਚ 640 ਲੋਕਾਂ ਦੀ ਇਸ ਵਾਇਰਸ ਦੇ ਨਾਲ ਮੌਤ ਹੋ ਚੁੱਕੀ ਹੈ ਅਤੇ 19, 984 ਦੇ ਕਰੀਬ ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਇਸ ਦੇ ਨਾਲ ਇਹ ਵੀ ਦੱਸ ਦੱਈਏ ਕਿ 3,870 ਵਿਅਕਤੀ ਇਸ ਖਤਰਨਾਕ ਵਾਇਰਸ ਨੂੰ ਮਾਤ ਪਾ ਕੇ ਠੀਕ ਵੀ ਹੋ ਗਏ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।