ਪਾਕਿਸਤਾਨ 'ਚ 'ਕਰੋਨਾ' ਦਾ ਕਹਿਰ, 10,000 ਤੋਂ ਜਿਆਦਾ ਲੋਕ ਪ੍ਰਭਾਵਿਤ, ਪੰਜਾਬ 'ਚ ਸਭ ਤੋਂ ਵੱਧ ਕੇਸ
Published : Apr 22, 2020, 6:47 pm IST
Updated : Apr 22, 2020, 6:47 pm IST
SHARE ARTICLE
coronavirus
coronavirus

ਪਾਕਿਸਤਾਨ ਵਿਚ ਕਰੋਨਾ ਵਾਇਰਸ ਦੇ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਗਿਣਤੀ ਦਾ ਅੰਕੜਾਂ 10 ਹਜ਼ਾਰ ਨੂੰ ਪਾਰ ਕਰ ਚੁੱਕਾ ਹੈ

ਨਵੀਂ ਦਿੱਲੀ : ਪੂਰੀ ਦੁਨੀਆਂ ਵਿਚ ਮਾਰ ਕਰ ਰਿਹਾ ਕਰੋਨਾ ਵਾਇਰਸ ਹੁਣ ਪਾਕਿਸਤਾਨ ਵਿਚ ਵੀ ਤੇਜੀ ਨਾਲ ਵਧਦਾ ਜਾ ਰਿਹਾ ਹੈ । ਜਿੱਥੇ ਕਰੋਨਾ ਵਾਇਰਸ ਦੇ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਗਿਣਤੀ ਦਾ ਅੰਕੜਾਂ 10 ਹਜ਼ਾਰ ਨੂੰ ਪਾਰ ਕਰ ਚੁੱਕਾ ਹੈ ਜਿਸ ਵਿਚ 212 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਇੱਥੇ 2,156 ਲੋਕ ਇਸ ਵਾਇਰਸ ਤੋਂ ਠੀਕ ਹੋ ਚੁੱਕੇ ਹਨ। ਦੱਸ ਦੱਈਏ ਕਿ ਪਾਕਿਸਤਾਨ ਵਿਚ ਕਰੋਨਾ ਵਾਇਰਸ ਨਾਲ ਸਭ ਤੋਂ ਪ੍ਰਭਾਵਿਤ ਇਲਾਕਾ ਪੰਜਾਬ ਪ੍ਰਾਂਤ ਹੈ।

Coronavirus cases reduced in tamil nadu the state is hoping to end the diseaseCoronavirus cases 

ਜਿੱਥੇ 4,331 ਲੋਕ ਕਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ। ਇਸ ਤੋਂ ਬਾਅਦ ਸਿੰਧ ਵਿਚ 3,373, ਅਤੇ ਖੈਬਰ ਪਖਤੂਨਖਵਾ 1,345 ਦਾ ਨੰਬਰ ਆਉਂਦਾ ਹੈ। ਰਾਜਧਾਨੀ ਇਸਲਾਮਾਬਾਦ ਵਿਚ ਕਰੋਨਾ ਦੇ 194 ਮਾਮਲੇ ਸਾਹਮਣੇ ਆ ਚੁੱਕੇ ਹਨ। ਉਧਰ ਪਾਕਿਸਤਾਨ ਦੇ ਸਿੰਧ ਪ੍ਰਾਂਤ ਦੀ ਸਿਹਤ ਮੰਤਰੀ ਡਾ. ਅਜ਼ਰਾ ਪਿਚੂਹੋ ਨੇ ਉਮੀਦ ਜ਼ਾਹਰ ਕੀਤੀ ਕਿ ਮਈ ਦੇ ਅੱਧ ਜਾਂ ਅੰਤ ਵਿੱਚ, ਰਾਜ ਵਿੱਚ ਕੋਰੋਨਾ ਦੇ ਕੇਸਾਂ ਵਿੱਚ ਤੇਜ਼ੀ ਨਾਲ ਵਾਧਾ ਹੋਵੇਗਾ।

coronavirus coronavirus

ਉਨ੍ਹਾਂ ਦਾ ਕਹਿਣਾ ਹੈ ਕਿ ਉਥੇ ਸਥਿਤੀ ਤੇਜ਼ੀ ਨਾਲ ਵਿਗੜ ਰਹੀ ਹੈ। ਇਸ ਦੇ ਨਾਲ ਹੀ ਦੱਸ ਦੱਈਏ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਰਿਪੋਰਟ ਵੀ ਨੈਗਟਿਵ ਆਈ ਹੈ। ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕਰੋਨਾ ਵਾਇਰਸ ਦਾ ਟੈਸਟ ਇਸ ਲਈ ਕਰਵਾਉਂਣਾ ਪਿਆ ਕਿਉਂਕਿ ਪਿਛਲੇ ਦਿਨੀਂ ਉਹ ਇਕ ਅਜਿਹੇ ਵਿਅਕਤੀ ਦੇ ਸੰਪਰਕ ਵਿਚ ਆਏ ਸਨ ਜਿਸ ਦੀ ਬਾਅਦ ਵਿਚ ਰਿਪੋਰਟ ਪੌਜਟਿਵ ਆਈ ਸੀ।

Coronavirus uttar pradesh chinese rapid testing kit no testingCoronavirus 

ਪ੍ਰਧਾਨ ਮੰਤਰੀ ਇਮਰਾਨ ਖਾਨ ਪਿਛਲੇ ਦਿਨੀਂ ਐਧੀ ਫਾਉਂਡੇਸ਼ਨ ਦੇ ਚੇਅਰਮੈਨ ਫੈਸਲ ਐਧੀ ਨੂੰ ਮਿਲੇ ਸਨ। ਉਹ ਕੋਰੋਨਾ ਵਾਇਰਸ ਖ਼ਿਲਾਫ਼ ਚੱਲ ਰਹੀ ਲੜਾਈ ਲੜਨ ਲਈ ਪਾਕਿਸਤਾਨੀ ਸਰਕਾਰ ਨੂੰ ਵਿੱਤੀ ਸਹਾਇਤਾ ਦਾ ਚੈੱਕ ਦੇਣ ਆਇਆ ਸੀ। ਪਰ ਜਦੋਂ ਐਧੀ ਦੀ ਜਾਂਚ ਕੀਤੀ ਗਈ ਤਾਂ ਉਹ ਕੋਰੋਨਾ ਵਾਇਰਸ ਨਾਲ ਸਕਾਰਾਤਮਕ ਪਾਇਆ ਗਿਆ।

Coronavirus covid 19 india update on 8th april Coronavirus covid 19 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement