
ਕੋਰੋਨਾ ਵਾਇਰਸ ਦਾ ਖੌਫ ਅਤੇ ਪ੍ਰਕੋਪ ਦਿਨੋ ਦਿਨ ਵਧਦੇ ਜਾ ਰਹੇ ਹਨ। ਦੇਸ਼ ਦੇ ਕਈ ਸੂਬਿਆਂ ਵਿਚ ਕੋਵਿਡ-19 ਪੀੜਤ ਮਰੀਜਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ।
ਨਵੀਂ ਦਿੱਲ਼ੀ: ਕੋਰੋਨਾ ਵਾਇਰਸ ਦਾ ਖੌਫ ਅਤੇ ਪ੍ਰਕੋਪ ਦਿਨੋ ਦਿਨ ਵਧਦੇ ਜਾ ਰਹੇ ਹਨ। ਦੇਸ਼ ਦੇ ਕਈ ਸੂਬਿਆਂ ਵਿਚ ਕੋਵਿਡ-19 ਪੀੜਤ ਮਰੀਜਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਇਸ ਘਾਤਕ ਵਾਇਰਸ ਦੇ ਸੰਕਰਮਣ ਨਾਲ ਦੁਨੀਆ ਭਰ ਵਿਚ ਹੁਣ ਤੱਕ 69 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ।
File Photo
ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਕੰਟਰੋਲ ਕਰਨ ਲਈ ਕੇਂਦਰ ਸਰਕਾਰ ਵੱਡੇ ਪੱਧਰ ‘ਤੇ ਕੰਮ ਕਰ ਰਹੀ ਹੈ। ਇਸ ਦੌਰਾਨ ਭਾਰਤ ਸਰਕਾਰ ਕੋਵਿਡ-19 ਲੱਛਣਾਂ ‘ਤੇ ਨਾਗਰਿਕਾਂ ਦੀ ਪ੍ਰਤੀਕਿਰਿਆ ਇਕੱਠੀ ਕਰਨ ਲਈ ਇਕ ਟੈਲੀਫੋਨ ਸਰਵੇ ਕਰਵਾਉਣ ਜਾ ਰਹੀ ਹੈ। ਇਹ ਸਰਵੇ ਐਨਆਈਸੀ ਵੱਲੋਂ ਕੀਤਾ ਜਾਵੇਗਾ, ਇਸ ਦੇ ਲਈ 1912 ਨੰਬਰ ਤੋਂ ਫੋਨ ਆਵੇਗਾ।
File Photo
ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਦੇਸ਼ ਵਿਚ ਕੋਰੋਨਾ ਮਰੀਜਾਂ ਦਾ ਅੰਕੜਾ 18 ਹਜ਼ਾਰ ਨੂੰ ਪਾਰ ਕਰ ਗਿਆ ਹੈ। ਹੁਣ ਤੱਕ ਕੁੱਲ਼ 18 ਹਜ਼ਾਰ 601 ਮਰੀਜ ਕੋਰੋਨਾ ਪਾਜ਼ੀਟਿਵ ਪਾਏ ਜਾ ਚੁੱਕੇ ਹਨ। ਇਸ ਵਿਚ 590 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 3252 ਲੋਕ ਠੀਕ ਹੋ ਚੁੱਕੇ ਹਨ। ਬੀਤੇ 24 ਘੰਟਿਆਂ ਵਿਚ ਹੀ 47 ਲੋਕਾਂ ਦੀ ਮੌਤ ਹੋਈ ਹੈ। ਉੱਥੇ ਹੀ 1336 ਨਵੇਂ ਮਾਮਲੇ ਸਾਹਮਣੇ ਆਏ ਹਨ।
File photo
ਗਲੋਬਲ ਪੱਧਰ ‘ਤੇ ਕੋਰੋਨਾ ਨਾਲ ਪੀੜਤ ਮਰੀਜਾਂ ਦੀ ਗਿਣਤੀ 24 ਲੱਖ ਪਾਰ ਕਰ ਗਈ ਹੈ। ਦੁਨੀਆ ਭਰ ਦੇ ਅੰਕੜਿਆਂ ਅਨੁਸਾਰ ਦੁਨੀਆ ਭਰ ਦੇ ਦੇਸ਼ਾਂ ਵਿਚ ਕੁੱਲ਼ ਸੰਕਰਮਿਤ ਲੋਕਾਂ ਦਾ ਅੰਕੜਾ 10 ਲੱਖ ਪਹੁੰਚਣ ਵਿਚ ਦੋ ਮਹੀਨੇ ਦਾ ਸਮਾਂ ਲੱਗਿਆ ਹੈ। ਪਰ ਇਹ ਅੰਕੜਾ ਉਸ ਤੋਂ ਅਗਲੇ 13 ਦਿਨਾਂ ਵਿਚ 20 ਲੱਖ ਤੋਂ ਪਾਰ ਪਹੁੰਚ ਗਿਆ।
Photo
ਕੋਰੋਨਾ ਵਾਇਰਸ ਕਾਰਨ ਦੁਨੀਆ ਭਰ ਦੀ ਅਰਥ ਵਿਵਸਥਾ ‘ਤੇ ਵੀ ਸੰਕਟ ਦੇ ਬੱਦਲ ਮੰਡਰਾ ਰਹੇ ਹਨ। ਕੱਚੇ ਤੇਲ ਦੀਆਂ ਕੀਮਤਾਂ ਵੀ ਅਪਣੇ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਗਈਆਂ ਹਨ। ਕੋਰੋਨਾ ਦੇ ਚਲਦਿਆਂ ਦੇਸ਼ ਵਿਚ ਤਿੰਨ ਮਈ ਤੱਕ ਲੌਕਡਾਊਨ ਕੀਤਾ ਗਿਆ ਹੈ।