ਪੰਜਾਬ ਵਿਚ 24 ਘੰਟੇ ਹੈਲਪਲਾਈਨ ਰਾਹੀਂ ਬੈੱਡਾਂ ਦੀ ਮੌਜੂਦਾ ਸਥਿਤੀ ਬਾਰੇ ਫੌਰੀ ਜਾਣਕਾਰੀ ਹੋਵੇਗੀ ਹਾਸਲ
Published : Apr 22, 2021, 10:16 pm IST
Updated : Apr 22, 2021, 10:16 pm IST
SHARE ARTICLE
Capt Amrinder Singh
Capt Amrinder Singh

ਮੈਡੀਕਲ ਆਕਸੀਜਨ ਦੀ ਜਮ੍ਹਾਂਖੋਰੀ ਖਿਲਾਫ ਕਾਰਵਾਈ ਕਰਨ ਦੇ ਹੁਕਮ

ਚੰਡੀਗੜ੍ਹ : ਸੂਬਾ ਸਰਕਾਰ ਦੀ 104 ਹੈਲਪਲਾਈਨ ਨੰਬਰ ਰਾਹੀਂ ਹਸਪਤਾਲਾਂ ਵਿਚ ਮੌਜੂਦਾ ਬੈੱਡਾਂ ਬਾਰੇ 24 ਘੰਟੇ ਫੌਰੀ ਜਾਣਕਾਰੀ ਹਾਸਲ ਹੋਵੇਗੀ। ਇਸ ਬਾਰੇ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੋਵਿਡ ਦੀ ਮੌਜੂਦਾ ਸਥਿਤੀ ਬਾਰੇ ਜਾਇਜ਼ਾ ਲੈਣ ਲਈ ਹੋਈ ਉਚ ਪੱਧਰੀ ਮੀਟਿੰਗ ਦੌਰਾਨ ਫੈਸਲਾ ਲਿਆ। ਮੁਲਕ ਦੇ ਵੱਖ-ਵੱਖ ਹਿੱਸਿਆਂ ਵਿਚ ਕੋਵਿਡ ਮਰੀਜ਼ਾਂ ਲਈ ਬੈੱਡਾਂ ਦੀ ਘਾਟ ਉਤੇ ਚਿੰਤਾ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਸਪਤਾਲਾਂ ਵਿਚ ਬੈੱਡਾਂ ਦੀ ਮੌਜੂਦਗੀ ਦੇ ਸਬੰਧ ਵਿਚ ਵਰਤਮਾਨ ਸਥਿਤੀ ਦੇ ਮੁਕਾਬਲਤਨ ਪੰਜਾਬ ਵਿਚ ਸਥਿਤੀ ਠੀਕ ਹੈ। ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਕੋਵਿਡ ਸੰਭਾਲ ਲਈ ਐਲ-2 ਅਤੇ ਐਲ-3 ਸੁਵਿਧਾਵਾਂ ਵਿਚ 75 ਫੀਸਦੀ ਬੈੱਡ ਰਾਖਵੇਂ ਰੱਖਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਚੋਣਵੀਆਂ ਸਰਜਰੀਆਂ ਉਤੇ ਮੁਕੰਮਲ ਪਾਬੰਦੀ ਲਾਉਣ ਦੇ ਆਦੇਸ਼ ਦਿੱਤੇ ਤਾਂ ਕਿ ਹਸਪਤਾਲ ਕੋਵਿਡ ਮਰੀਜ਼ਾਂ ਦੇ ਇਲਾਜ ਉਪਰ ਧਿਆਨ ਦੇ ਸਕਣ। ਮੁੱਖ ਮੰਤਰੀ ਨੇ ਸੂਬੇ ਵਿਚ ਮਿਲਟਰੀ ਹਸਪਤਾਲਾਂ ਵਿਚ ਕੋਵਿਡ ਸੰਭਾਲ ਲਈ ਸਮਰਪਿਤ ਤੌਰ ਉਤੇ ਹੋਰ ਬੈੱਡਾ ਅਤੇ ਮਨੁੱਖੀ ਸ਼ਕਤੀ ਦੀ ਵਿਵਸਥਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਲਈ ਪੱਛਮੀ ਕਮਾਂਡ ਦੀ ਸ਼ਲਾਘਾ ਕੀਤੀ।

Capt. Amarinder SinghCapt. Amarinder Singh

ਮੁੱਖ ਮੰਤਰੀ ਨੇ ਕਿਹਾ ਕਿ ਤਾਜਾ ਬੰਦਿਸ਼ਾਂ ਨਾਲ ਸਮੁੱਚੇ ਤੌਰ ਉਤੇ ਸਥਿਤੀ ਸਥਿਰ ਹੋਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦਰ ਪਹਿਲਾਂ ਹੀ 1.75 ਫੀਸਦੀ ਤੋਂ ਘਟ ਕੇ 1.4 ਫੀਸਦੀ ਉਤੇ ਆ ਗਈ ਹੈ। ਉਨ੍ਹਾਂ ਕਿਹਾ, ''ਸਾਡੀ 1.09 ਦੀ ਆਰ ਨੌਟ ਵੈਲਯੂ ਖੇਤਰ ਵਿਚ ਘੱਟ ਹੈ ਅਤੇ ਕੌਮੀ ਔਸਤ ਤੋਂ ਵੀ ਬਹੁਤ ਥੱਲ੍ਹੇ ਹੈ ਪਰ ਸਾਡੀ ਪਾਜੇਟੀਵਿਟੀ ਦਰ ਅਜੇ ਵੀ 10.3 ਫੀਸਦੀ ਦੀ ਉਚਾਈ ਉਤੇ ਬਣੀ ਹੋਈ ਹੈ।'' ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਤਰ੍ਹਾਂ ਦੀ ਢਿੱਲ ਲਈ ਕੋਈ ਥਾਂ ਨਹੀਂ ਅਤੇ ਸੂਬੇ ਨੂੰ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਸਥਿਤੀ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।

Capt. Amarinder SinghCapt. Amarinder Singh

ਮੁੱਖ ਮੰਤਰੀ ਨੇ ਪੁਲੀਸ ਵਿਭਾਗ ਨੂੰ ਕਿਹਾ ਕਿ ਬੰਦਿਸ਼ਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਕਿ ਸੂਬੇ ਵਿਚ ਕੋਵਿਡ ਦੇ ਫੈਲਾਅ ਨੂੰ ਰੋਕਿਆ ਜਾ ਸਕੇ।  ਇਸੇ ਦੌਰਾਨ ਡੀ.ਜੀ.ਪੀ. ਦਿਨਕਰ ਗੁਪਤਾ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਸਰਕਾਰੀ ਨੇਮਾਂ ਮੁਤਾਬਕ ਸੀਮਿਤ ਇਕੱਠ ਨੂੰ ਯਕੀਨੀ ਬਣਾਉਣ ਲਈ 220 ਕੰਟੈਕਟ ਟ੍ਰੇਸਿੰਗ ਟੀਮਾਂ ਦਿਨ-ਰਾਤ ਜੁਟੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਭਰ ਵਿਚ ਕਸੂਰਵਾਰ ਮੈਰਿਜ ਪੈਲੇਸ ਮਾਲਕਾਂ ਦੇ ਖਿਲਾਫ 156 ਐਫ.ਆਈ.ਆਰ. ਦਰਜ ਕੀਤੀ ਜਾ ਚੁੱਕੀਆਂ ਹਨ।

Capt Amrinder SinghCapt Amrinder Singh

ਮੁੱਖ ਮੰਤਰੀ ਨੇ ਟੈਸਟਾਂ ਦੀ ਵਧੀ ਹੋਈ ਗਿਣਤੀ ਉਤੇ ਤਸੱਲੀ ਜ਼ਾਹਰ ਕੀਤੀ। ਰੋਜ਼ਾਨਾ ਦੇ ਸੈਂਪਲਾਂ ਦੀ ਗਿਣਤੀ ਹੁਣ 50,000 ਪਾਰ ਕਰ ਗਈ ਹੈ। ਉਨ੍ਹਾਂ ਨੂੰ ਜਾਣੂੰ ਕਰਵਾਇਆ ਗਿਆ ਕਿ ਸੂਬੇ ਵਿੱਚ ਆਰ.ਟੀ.-ਪੀ.ਸੀ.ਆਰ. ਟੈਸਟਾਂ ਦੀ ਸਮਰੱਥਾ 43,000 'ਤੇ ਪਹੁੰਚ ਗਈ ਹੈ ਜਿਸ ਨੂੰ ਅੱਗੇ ਵਧਾਉਂਦਿਆਂ 60,000 ਪ੍ਰਤੀ ਦਿਨ ਤੱਕ ਲਿਜਾਇਆ ਜਾਵੇਗਾ। ਮੁੱਖ ਮੰਤਰੀ ਨੇ ਜ਼ਿਲ੍ਹਿਆਂ ਨੂੰ ਕਿਹਾ ਕਿ ਆਰ.ਏ.ਟੀ. ਟੈਸਟਾਂ ਦੀ ਗਿਣਤੀ ਵਧਾਉਣ ਅਤੇ ਢੁੱਕਵੇਂ ਸੈਂਪਲਾਂ ਨੂੰ ਯਕੀਨੀ ਬਣਾਇਆ ਜਾਵੇ। ਸੂਬੇ ਵਿੱਚ ਆਕਸੀਜਨ ਦੀ ਉਪਲੱਬਧਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਹੀ ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੂੰ ਪੱਤਰ ਲਿਖ ਕੇ ਆਕਸੀਜਨ ਦੀ ਨਿਰਵਿਘਨ ਸਪਲਾਈ ਲਈ ਨਿੱਜੀ ਦਖਲ ਦੇਣ ਦੀ ਮੰਗ ਕਰ ਚੁੱਕੇ ਹਨ।

Capt Amarinder SinghCapt Amarinder Singh

ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਸੰਕਟ 'ਤੇ ਕਾਬੂ ਪਾਉਣ ਲਈ 136 ਐਮ.ਟੀ. ਅਲਾਟ ਕੀਤੀ ਗਈ ਹੈ ਜਿਸ ਵਿੱਚ ਸੂਬੇ 'ਚ ਨਿਰਮਾਣ ਕੀਤੀ ਜਾਂਦੀ 32 ਐਮ.ਟੀ. ਵੀ ਸ਼ਾਮਲ ਹੈ। ਉਨ੍ਹਾਂ ਉਦਯੋਗ ਵਿਭਾਗ ਨੂੰ ਵੀ ਨਿਰਦੇਸ਼ ਦਿੱਤੇ ਕਿ ਆਕਸੀਜਨ ਸਪਲਾਈ ਦੀ ਉਪਲੱਬਧਤਾ ਯਕੀਨੀ ਬਣਾਈ ਜਾਵੇ ਅਤੇ ਸਿਹਤ ਵਿਭਾਗ ਸਰਕਾਰੀ ਤੇ ਪ੍ਰਾਈਵੇਟ ਦੋਵੇਂ ਤਰ੍ਹਾਂ ਦੇ ਹਸਪਤਾਲਾਂ ਵਿੱਚ ਢੁੱਕਵੇਂ ਤੇ ਸਮੇਂ ਸਿਰ ਇਲਾਜ ਨੂੰ ਯਕੀਨੀ ਬਣਾਏ। ਇਸ ਤੋਂ ਪਹਿਲਾਂ ਮੁੱਖ ਸਕੱਤਰ ਵਿਨੀ ਮਹਾਜਨ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਉਦਯੋਗ ਵਿਭਾਗ ਵੱਲੋਂ ਪਹਿਲਾਂ ਹੀ ਏ.ਐਸ.ਯੂ. ਰੀਫਿਲਿੰਗ ਯੂਨਿਟਾਂ ਵਿਖੇ ਸਪਲਾਈ ਅਤੇ ਮੰਗ ਦੇ 24X7 ਨਿਗਰਾਨੀ ਲਈ ਟੀਮਾਂ ਬਣਾਈਆਂ ਜਾ ਚੁੱਕੀਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਗੈਰ-ਕੋਵਿਡ ਮਾਮਲਿਆਂ ਲਈ ਆਕਸੀਜਨ ਦਾ ਇਸਤੇਮਾਲ ਨਾ ਹੋਵੇ। ਵਿਸ਼ੇਸ਼ ਟੀਮਾਂ ਪੰਜਾਬ ਵਿੱਚ ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ ਵਿੱਚ ਮਨੋਨੀਤ ਸਪਲਾਇਰਜ਼ ਤੋਂ ਲਿਕੁਇਡ ਆਕਸੀਜਨ ਦੀ ਸਪਲਾਈ ਲਈ ਤਾਲਮੇਲ ਕਰਨਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM
Advertisement