
ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਦੇ ਚਲਦਿਆਂ ਦਿੱਲੀ ਸਰਕਾਰ ਨੇ ਦਿੱਲੀ ਗੁਰਦੁਆਰਾ ਚੋਣਾਂ ਨੂੰ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ।
ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਦੇ ਚਲਦਿਆਂ ਦਿੱਲੀ ਸਰਕਾਰ ਨੇ ਦਿੱਲੀ ਗੁਰਦੁਆਰਾ ਚੋਣਾਂ ਨੂੰ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ। ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਦਿੱਲੀ ਗੁਰਦੁਆਰਾ ਚੋਣਾਂ ਮੁਲਤਵੀ ਕਰਨ ਦੀ ਫਾਈਲ 'ਤੇ ਮੋਹਰ ਲਗਾ ਦਿਤੀ ਹੈ। ਨਿਊਜ਼ ਏਜੰਸੀ ਨੇ ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਸਾਂਝੀ ਕੀਤੀ ਹੈ।
Anil Baijal
ਦੱਸ ਦਈਏ ਕਿ ਕੋਰੋਨਾ ਕਾਰਨ ਪੈਦਾ ਹੋਏ ਹਲਾਤਾਂ ਦੇ ਚਲਦਿਆਂ ਕੇਜਰੀਵਾਲ ਸਰਕਾਰ ਨੇ 25 ਅਪ੍ਰੈਲ ਨੂੰ ਹੋਣ ਵਾਲੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਮੁਲਤਵੀ ਕਰਕੇ ਮਈ ਮਹੀਨੇ ਵਿਚ ਕਰਵਾਉਣ ਦੀ ਤਜਵੀਜ਼ ਉਪ ਰਾਜਪਾਲ ਅਨਿਲ ਬੈਜਲ ਨੂੰ ਭੇਜੀ ਸੀ, ਜਿਸ ਉਤੇ ਅੱਜ ਉਪ ਰਾਜਪਾਲ ਨੇ ਮੋਹਰ ਲਗਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਦਿੱਲੀ ਵਿਚ 26 ਅਪ੍ਰੈਲ ਤੱਕ ਇਕ ਹਫ਼ਤੇ ਦਾ ਲਾਕਡਾਊਨ ਲਗਾਇਆ ਗਿਆ ਹੈ।