ਆਕਸੀਜਨ ਸਪਲਾਈ ਕਰਨ ਵਾਲੇ ਵਾਹਨਾਂ ‘ਤੇ ਕਿਸੇ ਵੀ ਤਰ੍ਹਾਂ ਦੀ ਪਾਬੰਦੀ ਨਹੀਂ ਲਗ ਸਕਦੀ: ਗ੍ਰਹਿ ਮੰਤਰਾਲਾ
Published : Apr 22, 2021, 6:45 pm IST
Updated : Apr 22, 2021, 6:45 pm IST
SHARE ARTICLE
Amit Shah
Amit Shah

ਕੇਂਦਰੀ ਗ੍ਰਹਿ ਸਕੱਤਰ ਨੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਲਿਖੀ ਚਿੱਠੀ

ਨਵੀਂ ਦਿੱਲੀ: ਵਧਦੇ ਕਰੋਨਾ ਕੇਸਾਂ ਦਰਮਿਆਨ ਦੇਸ਼ ਅੰਦਰ ਮੈਡੀਕਲ ਆਕਸੀਜਨ ਨੂੰ ਲੈ ਕੇ ਮਾਰਾਮਾਰੀ ਦਾ ਮਾਹੌਲ ਹੈ। ਇਸ ਦੌਰਾਨ ਪੀੜਤ ਮਰੀਜ਼ਾਂ ਲਈ ਮੈਡੀਕਲ ਆਕਸੀਜਨ ਦੀ ਸਪਲਾਈ ਯਕੀਨੀ ਕਰਨ ਲਈ ਕੇਂਦਰ ਸਰਕਾਰ ਨੇ ਵੀਰਵਾਰ ਨੂੰ ਇਕ ਵੱਡਾ ਕਦਮ ਚੁੱਕਿਆ ਹੈ। ਗ੍ਰਹਿ ਮੰਤਰਾਲਾ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕਿਹਾ ਹੈ ਕਿ ਮੈਡੀਕਲ ਆਕਸੀਜਨ ਦੇ ਕੰਟੇਨਰਾਂ ਦੀ ਆਵਾਜਾਈ 'ਤੇ ਕਿਸੇ ਵੀ ਤਰ੍ਹਾਂ ਦੀ ਪਾਬੰਦੀ ਨਹੀਂ ਲਗਾਈ ਜਾਵੇਗੀ।

Oxygen CylindersOxygen Cylinders

ਕੇਂਦਰੀ ਗ੍ਰਹਿ ਸਕੱਤਰ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਆਫ਼ਤ ਪ੍ਰਬੰਧਨ ਐਕਟ ਦੇ ਅਧੀਨ ਹਾਸਲ ਅਧਿਕਾਰਾਂ ਦੇ ਅਧੀਨ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਹ ਨਿਰਦੇਸ਼ ਦਿੱਤਾ ਜਾਂਦਾ ਹੈ ਕਿ ਉਹ ਆਕਸੀਜਨ ਲਿਜਾਉਣ ਵਾਲੇ ਵਾਹਨਾਂ 'ਤੇ ਕਿਸੇ ਵੀ ਤਰ੍ਹਾਂ ਦੀ ਪਾਬੰਦੀ ਨਹੀਂ ਲਗਾ ਸਕਦੇ।

Oxygen CylindersOxygen Cylinders

ਕੇਂਦਰ ਸਰਕਾਰ ਮੁਤਾਬਕ ਸੂਬਾ ਸਰਕਾਰ ਉਨ੍ਹਾਂ ਦੇ ਇੱਥੇ ਆਕਸੀਜਨ ਦਾ ਉਤਪਾਦਨ ਕਰਨ ਵਾਲੀਆਂ ਕੰਪਨੀਆਂ 'ਤੇ ਇਹ ਪਾਬੰਦੀ ਨਹੀਂ ਲਗਾ ਸਕਦੀ ਕਿ ਉੱਥੇ ਬਣਨ ਵਾਲੀ ਆਕਸੀਜਨ ਦੂਜੇ ਸੂਬਿਆਂ ਨੂੰ ਨਹੀਂ ਦਿੱਤੀ ਜਾ ਸਕਦੀ। ਕੋਈ ਵੀ ਕੰਪਨੀ ਉਸ ਸੂਬੇ 'ਚ ਕਿਤੇ ਵੀ ਅਤੇ ਦੂਜੇ ਸੂਬੇ 'ਚ ਕਿਤੇ ਵੀ ਆਕਸੀਜਨ ਸਪਲਾਈ ਕਰਨ ਲਈ ਆਜ਼ਾਦ ਹਨ।

Oxygen CylindersOxygen Cylinders

ਉਦਯੋਗਿਕ ਇਸਤੇਮਾਲ ਲਈ ਆਕਸੀਜਨ ਦੀ ਵਰਤੋਂ 'ਤੇ ਪਹਿਲਾਂ ਹੀ ਪਾਬੰਦੀ ਹੈ ਅਤੇ ਸਿਰਫ਼ 9 ਉਦਯੋਗਾਂ ਨੂੰ ਹੀ ਆਕਸੀਜਨ ਦੀ ਵਰਤੋਂ 'ਚ ਛੋਟ ਦਿੱਤੀ ਗਈ ਹੈ। ਕੇਂਦਰੀ ਗ੍ਰਹਿ ਸਕੱਤਰ ਨੇ ਕਿਹਾ ਹੈ ਕਿ ਜ਼ਿਲ੍ਹਾ ਮੈਜਿਸਟਰੇਟ, ਉੱਪ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਸੁਪਰਡੈਂਟ, ਪੁਲਿਸ ਸੁਪਰਡੈਂਟ ਅਤੇ ਡਿਪਟੀ ਪੁਲਿਸ ਕਮਿਸ਼ਨਰ ਦੀ ਜ਼ਿੰਮੇਵਾਰੀ ਹੈ ਕਿ ਉਹ ਇਨ੍ਹਾਂ ਨਿਰਦੇਸ਼ਾਂ 'ਤੇ ਅਮਲ ਯਕੀਨੀ ਕਰਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement