
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੀਤਾ ਟਵੀਟ
ਨਵੀਂ ਦਿੱਲੀ: ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚਲਦਿਆਂ ਦੇਸ਼ ਵਿਚ ਪੈਦਾ ਹੋਏ ਹਲਾਤਾਂ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਲਗਾਤਾਰ ਕੇਂਦਰ ਸਰਕਾਰ ’ਤੇ ਹਮਲਾ ਬੋਲ ਰਹੇ ਹਨ। ਇਸ ਸਬੰਧੀ ਉਹ ਲਗਾਤਾਰ ਟਵੀਟ ਕਰ ਰਹੇ ਹਨ। ਤਾਜ਼ਾ ਟਵੀਟ ਵਿਚ ਕਾਂਗਰਸ ਆਗੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਨੂੰ ਨਿਸ਼ਾਨੇ ’ਤੇ ਲਿਆ ਹੈ।
Rahul Gandhi
ਰਾਹੁਲ ਗਾਂਧੀ ਨੇ ਲ਼ਿਖਿਆ, ‘ਘਰ ਵਿਚ ਹੀ ਕੁਆਰੰਟੀਨ ਹਾਂ ਤੇ ਲਗਾਤਾਰ ਦੁਖਦਾਈ ਸਮਾਚਾਰ ਆ ਰਹੇ ਹਨ। ਭਾਰਤ ਵਿਚ ਸੰਕਟ ਸਿਰਫ ਕੋਰੋਨਾ ਨਹੀਂ, ਕੇਂਦਰ ਸਰਕਾਰ ਦੀਆਂ ਜਨਤਾ ਵਿਰੋਧੀ ਨੀਤੀਆਂ ਹਨ। ਝੂਠੇ ਉਤਸਵ ਅਤੇ ਖੋਖਲੇ ਭਾਸ਼ਣ ਨਹੀਂ, ਦੇਸ਼ ਨੂੰ ਹੱਲ ਦਿਓ!’
PM Modi
ਟਵੀਟ ਜ਼ਰੀਏ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਜਨਤਾ ਵਿਰੋਧੀ ਦੱਸਿਆ ਹੈ। ਦੱਸ ਦਈਏ ਕਿ ਬੀਤੇ ਦਿਨੀਂ ਰਾਹੁਲ ਗਾਂਧੀ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਸੀ। ਇਸ ਦੇ ਚਲਦਿਆਂ ਉਹ ਘਰ ਵਿਚ ਹੀ ਕੁਆਰੰਟੀਨ ਹਨ। ਇਸ ਸਬੰਧੀ ਉਹਨਾਂ ਨੇ ਟਵੀਟ ਕੀਤਾ ਸੀ।
Corona Virus
ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਕੇ ਦੱਸਿਆ ਸੀ ਕਿ, ‘ਕੋਰੋਨਾ ਵਾਇਰਸ ਦੇ ਹਲਕੇ ਲੱਛਣ ਦਿਖਣ ਤੋਂ ਬਾਅਦ ਮੈਂ ਕੋਵਿਡ ਟੈਸਟ ਕਰਵਾਇਆ ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਜੋ ਲੋਕ ਵੀ ਮੇਰੇ ਸੰਪਰਕ ਵਿਚ ਆਏ ਹਨ, ਉਹ ਸਾਰੇ ਕੋਰੋਨਾ ਪ੍ਰੋਟੋਕਾਲ ਦਾ ਪਾਲਣ ਕਰਨ ਅਤੇ ਸੁਰੱਖਿਅਤ ਰਹਿਣ’।