ਸੀਤਾਰਾਮ ਯੇਚੁਰੀ ਦੇ ਵੱਡੇ ਬੇਟੇ ਦਾ ਕੋਰੋਨਾ ਕਾਰਨ ਦੇਹਾਂਤ, ਟਵੀਟ ਜ਼ਰੀਏ ਦਿੱਤੀ ਜਾਣਕਾਰੀ
Published : Apr 22, 2021, 9:31 am IST
Updated : Apr 22, 2021, 9:31 am IST
SHARE ARTICLE
Sitaram Yechury's son, Ashish Yechury passes away due to COVID
Sitaram Yechury's son, Ashish Yechury passes away due to COVID

ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਚੱਲ ਰਿਹਾ ਸੀ ਇਲਾਜ

ਨਵੀਂ ਦਿੱਲੀ: ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦੇ ਵੱਡੇ ਬੇਟੇ ਆਸ਼ੀਸ਼ ਯੇਚੁਰੀ ਦਾ ਕੋਰੋਨਾ ਵਾਇਰਸ ਕਾਰਨ ਦੇਹਾਂਤ ਹੋ ਗਿਆ ਹੈ। ਸੀਪੀਆਈ ਨੇਤਾ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਆਸ਼ੀਸ਼ ਯੇਚੁਰੀ ਦਾ ਗੁਰੂਗ੍ਰਾਮ ਦੇ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਆਸ਼ੀਸ਼ ਦੀ ਉਮਰ ਕਰੀਬ 35 ਸਾਲ ਸੀ।

Tweet

ਸੀਤਾਰਾਮ ਯੇਚੁਰੀ ਨੇ ਟਵੀਟ ਕੀਤਾ, ‘ਬੇਹੱਦ ਦੁਖ ਦੇ ਨਾਲ ਦੱਸਣਾ ਪੈ ਰਿਹਾ ਹੈ ਕਿ ਅੱਜ ਸਵੇਰੇ ਮੈਂ ਅਪਣੇ ਵੱਡੇ ਬੇਟੇ ਆਸ਼ੀਸ਼ ਯੇਚੁਰੀ ਨੂੰ ਕੋਵਿਡ-19 ਦੇ ਚਲਦਿਆਂ ਖੋ ਦਿੱਤਾ ਹੈ। ਮੈਂ ਉਹਨਾਂ ਸਾਰੇ ਲੋਕਾਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਜਿਨ੍ਹਾਂ ਨੇ ਸਾਨੂੰ ਉਮੀਦ ਦਿੱਤੀ ਤੇ ਉਸ ਦਾ ਇਲਾਜ ਕੀਤਾ-ਡਾਕਟਰ, ਨਰਸ, ਫਰੰਟਲਾਈਨ ਹੈਲਥ ਵਰਕਰ, ਸੈਨੀਟਾਈਜ਼ੇਸ਼ਨ ਵਰਕਰ ਅਤੇ ਹੋਰ ਅਨੇਕਾਂ ਲੋਕ ਜੋ ਸਾਡੇ ਨਾਲ ਖੜੇ ਰਹੇ’।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement