ਇਲੈਕਟ੍ਰਿਕ ਵਾਹਨਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਸਰਕਾਰ ਸਖ਼ਤ, ਜੁਰਮਾਨੇ ਦੇ ਨਾਲ ਕਾਰਵਾਈ ਦੀ ਤਿਆਰੀ 
Published : Apr 22, 2022, 4:29 pm IST
Updated : Apr 22, 2022, 4:29 pm IST
SHARE ARTICLE
Nitin Gadkari
Nitin Gadkari

ਅਜਿਹੇ ਮਾਮਲਿਆਂ ਦੀ ਜਾਂਚ ਲਈ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ।

 

ਨਵੀਂ ਦਿੱਲੀ  - ਇਲੈਕਟ੍ਰਿਕ ਦੋਪਹੀਆ ਵਾਹਨਾਂ ’ਚ ਅੱਗ ਲੱਗਣ ਦੀਆਂ ਵਧਦੀਆਂ ਘਟਨਾਵਾਂ ਦੇ ਮੱਦੇਨਜ਼ਰ ਸਰਕਾਰ ਸਖ਼ਤ ਰਵੱਈਆ ਅਪਣਾਉਣ ਜਾ ਰਹੀ ਹੈ। ਸਰਕਾਰ ਖਾਮੀ ਕਰਨ ਵਾਲੀਆਂ ਕੰਪਨੀਆਂ ਦੇ ਖਿਲਾਫ਼ ਕਾਰਵਾਈ ਕਰੇਗੀ। ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਵੀਰਵਾਰ ਨੂੰ ਕਿਹਾ ਕਿ ਅਜਿਹੇ ਮਾਮਲਿਆਂ ’ਚ ਸਰਕਾਰ ਮਾਹਰ ਕਮੇਟੀ ਦੀ ਰਿਪੋਰਟ ਮਿਲਣ ਤੋਂ ਬਾਅਦ ਜ਼ਰੂਰੀ ਹੁਕਮ ਜਾਰੀ ਕਰੇਗੀ। ਅਜਿਹੇ ਮਾਮਲਿਆਂ ਦੀ ਜਾਂਚ ਲਈ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ।

Nitin GadkariNitin Gadkari

ਗਡਕਰੀ ਨੇ ਟਵੀਟ ਰਾਹੀਂ ਕਿਹਾ ਕਿ ਪਿਛਲੇ 2 ਮਹੀਨਿਆਂ ’ਚ ਇਲੈਕਟ੍ਰਿਕ ਦੋਪਹੀਆ ਵਾਹਨਾਂ ਨਾਲ ਜੁੜੇ ਕਈ ਹਾਦਸੇ ਸਾਹਮਣੇ ਆਏ ਹਨ। ‘‘ਅਸੀਂ ਇਨ੍ਹਾਂ ਘਟਨਾਵਾਂ ਦੀ ਜਾਂਚ ਅਤੇ ਸੁਧਾਰਾਤਮਕ ਕਦਮਾਂ ਦੀ ਸਿਫਾਰਿਸ਼ ਲਈ ਇਕ ਮਾਹਰ ਕਮੇਟੀ ਦਾ ਗਠਨ ਕੀਤਾ ਹੈ। ਰਿਪੋਰਟਾਂ ਦੇ ਆਧਾਰ ’ਤੇ ਅਸੀਂ ਲਾਪਰਵਾਹੀ ਕਰਨ ਵਾਲੀਆਂ ਕੰਪਨੀਆਂ ’ਤੇ ਜ਼ਰੂਰੀ ਹੁਕਮ ਜਾਰੀ ਕਰਾਂਗੇ।’’

ਕੇਂਦਰੀ ਮੰਤਰੀ ਨੇ ਕਿਹਾ ਕਿ ਅਸੀਂ ਛੇਤੀ ਹੀ ਇਲੈਕਟ੍ਰਿਕ ਵਾਹਨਾਂ ਲਈ ਗੁਣਵੱਤਾ-ਕੇਂਦਰਿਤ ਦਿਸ਼ਾ-ਨਿਰਦੇਸ਼ ਜਾਰੀ ਕਰਾਂਗੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕੰਪਨੀ ਆਪਣੀਆਂ ਪ੍ਰਕਿਰਿਆਵਾਂ ’ਚ ਲਾਪਰਵਾਹੀ ਵਰਤਦੀ ਹੈ ਤਾਂ ਉਸ ਨੂੰ ਭਾਰੀ ਜੁਰਮਾਨਾ ਲਗਾਇਆ ਜਾਵੇਗਾ ਅਤੇ ਸਾਰੇ ਖ਼ਰਾਬ ਵਾਹਨਾਂ ਨੂੰ ਵਾਪਸ ਲੈਣ ਦਾ ਵੀ ਹੁਕਮ ਦਿੱਤਾ ਜਾਵੇਗਾ।

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement