
Baba Siddiqui's son receives death threat : ਬਦਮਾਸ਼ਾਂ ਨੇ ਮੇਲ ਰਾਹੀਂ 10 ਕਰੋੜ ਰੁਪਏ ਦੀ ਫਿਰੌਤੀ ਦੀ ਕੀਤੀ ਮੰਗ
Baba Siddiqui's son Zeeshan receives death threat, police issues alert Latest News in Punjabi : ਮਹਾਰਾਸ਼ਟਰ ਦੇ ਮਰਹੂਮ ਐਨਸੀਪੀ ਨੇਤਾ ਬਾਬਾ ਸਿੱਦੀਕੀ ਦੇ ਪੁੱਤਰ ਜ਼ੀਸ਼ਾਨ ਸਿੱਦੀਕੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੁੰਬਈ ਕ੍ਰਾਈਮ ਬ੍ਰਾਂਚ ਪੁਲਿਸ ਨੇ ਸੁਰੱਖਿਆ ਵਧਾ ਦਿਤੀ ਹੈ। ਬਦਮਾਸ਼ਾਂ ਨੇ ਈਮੇਲ ਰਾਹੀਂ 10 ਕਰੋੜ ਰੁਪਏ ਦੀ ਫਿਰੌਤੀ ਵੀ ਮੰਗੀ ਹੈ।
ਮਹਾਰਾਸ਼ਟਰ ਦੇ ਮਰਹੂਮ ਐਨਸੀਪੀ ਨੇਤਾ ਬਾਬਾ ਸਿੱਦੀਕੀ ਦੇ ਪੁੱਤਰ ਜ਼ੀਸ਼ਾਨ ਸਿੱਦੀਕੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਛੇ ਮਹੀਨੇ ਪਹਿਲਾਂ ਹੀ, ਬਾਬਾ ਸਿੱਦੀਕੀ ਨੂੰ ਤਿੰਨ ਹਮਲਾਵਰਾਂ ਨੇ ਗੋਲੀ ਮਾਰ ਕੇ ਮਾਰ ਦਿਤਾ ਸੀ। ਹੁਣ ਉਨ੍ਹਾਂ ਦੇ ਪੁੱਤਰ ਜ਼ੀਸ਼ਾਨ ਨੂੰ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿਤੀ ਗਈ ਹੈ। ਮੁੰਬਈ ਪੁਲਿਸ ਨੇ ਜ਼ੀਸ਼ਾਨ ਦੀ ਸੁਰੱਖਿਆ ਵਧਾ ਦਿਤੀ ਹੈ।
ਮੁੰਬਈ ਕ੍ਰਾਈਮ ਬ੍ਰਾਂਚ ਪੁਲਿਸ ਦੇ ਅਨੁਸਾਰ, ਈਮੇਲ ਕਰਨ ਵਾਲੇ ਨੇ 10 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਈ-ਮੇਲ ’ਚ ਕਿਹਾ ਗਿਆ ਕਿ ਜੇ ਪੈਸੇ ਨਾ ਮਿਲੇ ਤਾਂ ਜ਼ੀਸ਼ਾਨ ਨੂੰ ਉਸ ਦੇ ਪਿਤਾ ਵਾਂਗ ਮਾਰ ਦਿਤਾ ਜਾਵੇਗਾ। ਮੁਲਜ਼ਮਾਂ ਨੇ ਇਹ ਵੀ ਕਿਹਾ ਕਿ ਉਹ ਹਰ 6 ਘੰਟਿਆਂ ਬਾਅਦ ਅਜਿਹੇ ਈ-ਮੇਲ ਭੇਜਣਗੇ। ਜ਼ਿਕਰਯੋਗ ਹੈ ਕਿ ਬਾਬਾ ਸਿੱਦੀਕੀ ਦੀ 12 ਅਕਤੂਬਰ, 2024 ਨੂੰ ਮੁੰਬਈ ਦੇ ਨਿਰਮਲ ਨਗਰ ਵਿਚ ਉਨ੍ਹਾਂ ਦੇ ਦਫ਼ਤਰ ਨੇੜੇ ਗੋਲੀ ਮਾਰ ਕੇ ਹੱਤਿਆ ਕਰ ਦਿਤੀ ਗਈ ਸੀ।
ਧਮਕੀਆਂ ਮਿਲਣ ਤੋਂ ਬਾਅਦ, ਜ਼ੀਸ਼ਾਨ ਸਿੱਦੀਕੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਦਸਿਆ ਕਿ ਮੈਨੂੰ ਡੀ ਕੰਪਨੀ ਵਲੋਂ ਈ-ਮੇਲ ਰਾਹੀਂ ਧਮਕੀਆਂ ਮਿਲੀਆਂ ਹਨ। ਈ-ਮੇਲ ਦੇ ਅੰਤ ਵਿਚ ਉਨ੍ਹਾਂ ਨੇ ₹10 ਕਰੋੜ ਦੀ ਫਿਰੌਤੀ ਦੀ ਮੰਗ ਕੀਤੀ ਹੈ। ਪੁਲਿਸ ਨੇ ਬਿਆਨ ਦਰਜ ਕਰ ਲਏ ਹਨ। ਇਸ ਧਮਕੀ ਤੋਂ ਬਾਅਦ ਸਾਡਾ ਪਰਵਾਰ ਬਹੁਤ ਚਿੰਤਤ ਹੈ।
ਮੁੰਬਈ ਕ੍ਰਾਈਮ ਬ੍ਰਾਂਚ ਨੇ ਬਾਬਾ ਸਿੱਦੀਕੀ ਕਤਲ ਕੇਸ ਵਿਚ ਸਲਮਾਨ ਵੋਹਰਾ ਅਤੇ ਆਕਾਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਵੋਹਰਾ 'ਤੇ ਕਤਲ ਲਈ ਪੈਸੇ ਮੁਹੱਈਆ ਕਰਵਾਉਣ ਦਾ ਦੋਸ਼ ਹੈ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਪੁਣੇ ਦਾ ਇਕ ਆਗੂ ਵੀ ਬਿਸ਼ਨੋਈ ਗੈਂਗ ਦੇ ਰਾਡਾਰ 'ਤੇ ਹੈ।